30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ 5.041 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਮੁਲਜ਼ਮ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਲੁੱਟ-ਖੋਹ ਅਤੇ ਹਮਲਾ ਨਾਲ ਸਬੰਧਤ ਅਪਰਾਧਾਂ ਤਹਿਤ ਕਈ ਮਾਮਲੇ ਦਰਜ ਹਨ।
ਇਹ ਗ੍ਰਿਫਤਾਰੀ ਵੀਰਵਾਰ ਨੂੰ ਛੇ ਵਿਅਕਤੀਆਂ - ਗੌਤਮ, ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ, ਗੁਰਪ੍ਰੀਤ ਉਰਫ਼ ਕੀਦਾ ਅਤੇ ਦੋ ਨ...








