ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ‘ਅਸ਼ੀਰਵਾਦ ਸਕੀਮ’ ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ
ਚੰਡੀਗੜ੍ਹ, 26 ਜੁਲਾਈ:
ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਸਤਿਕਾਰ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ 'ਅਸ਼ੀਰਵਾਦ ਸਕੀਮ' ਅਧੀਨ ਅਨੁਸੂਚਿਤ ਜਾਤੀਆਂ ਦੇ 5,492 ਲਾਭਪਾਤਰੀਆਂ ਲਈ ₹28.01 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਇਹ ਵਿੱਤੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ, ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਪੂਰੇ ਸਤਿਕਾਰ ਅਤੇ ਆਤਮ-ਵਿਸ਼ਵਾਸ ਨਾਲ ਕਰ ਸਕਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਆਧਾਰ 'ਤੇ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ,...








