ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ
ਸੁਨਾਮ; 26 ਜੁਲਾਈ 2026:
ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹੜਤਾਲ 'ਤੇ ਬੈਠੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਰਮਚਾਰੀਆਂ ਨੂੰ ਤੁਰੰਤ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਝੋਨੇ ਦੀ ਲਵਾਈ ਦੇ ਅਹਿਮ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੂਬੇ ਭਰ ਦੇ ਲਗਭਗ ਤਿੰਨ ਕਰੋੜ ਨਾਗਰਿਕਾਂ ਲਈ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ ਹੈ ਅਤੇ ਕਰਮਚਾਰੀ ਯੂਨੀਅਨਾਂ ਦੀ ਮੰਗ 'ਤੇ 25 ਦਿਨ ਪਹਿਲਾਂ ਗਠਿਤ ਕੀਤੀ ਗਈ ਇੱਕ ਉੱਚ ਪੱਧਰੀ ਕਮੇਟੀ ਪਹਿਲਾਂ ਹੀ ਉਨ੍ਹਾਂ ਦੀਆਂ ਲੰਬਿਤ ਮੰਗਾਂ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮੇਟੀ ਦੀ ਹਰ ਜਾਇਜ਼ ਸਿਫਾਰਸ਼ ਨੂੰ ਸਰਕਾਰ ਵੱਲੋਂ ਪ੍ਰਵਾਨ ਕੀਤਾ ਜਾਵੇਗਾ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਪਾਵਰ ਕਾਰਪੋਰੇਸ਼ਨ ਦੇ ਕ...








