Saturday, October 31
Shadow

Tag: punjab news

Punjab Elections: ‘ਆਪ’ ਵੱਲੋਂ ਉਮੀਦਵਾਰਾਂ ਪਹਿਲੀ ਸੂਚੀ ਐਲਾਨਣ ਦੀ ਤਿਆਰੀ, 15 ਨਾਂ ਲਗਪਗ ਤੈਅ

Punjab Elections: ‘ਆਪ’ ਵੱਲੋਂ ਉਮੀਦਵਾਰਾਂ ਪਹਿਲੀ ਸੂਚੀ ਐਲਾਨਣ ਦੀ ਤਿਆਰੀ, 15 ਨਾਂ ਲਗਪਗ ਤੈਅ

Breaking News
ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕਰੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਪਾਰਟੀ ਦੀ ਹਾਈਕਮਾਨ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤਾ ਹੈ। ਮਾਨ ਨੇ ਕਿਹਾ, "ਅੱਜ ਉਮੀਦਵਾਰਾਂ ਅਤੇ ਪੰਜਾਬ ਦੇ ਮੁੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਇੱਕ ਮੀਟਿੰਗ ਹੋਈ। ਕੱਲ੍ਹ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਇੱਕ ਹੋਰ ਮੀਟਿੰਗ ਹੋਵੇਗੀ,ਜਿਸ ਵਿੱਚ ਉਮੀਦਵਾਰਾਂ ਦੇ ਨਾਂ ਅੰਤਿਮ ਰੂਪ ਵਿੱਚ ਤੈਅ ਕਰਕੇ ਐਲਾਨੇ ਜਾਣਗੇ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਪਣੇ ਵਿਰੋਧੀਆਂ ਤੋਂ ਪਹਿਲਾਂ ਚੋਣ ਮੋਡ ਵਿੱਚ ਆਉਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪਾਰਟੀ ਨੇ ਅੱਜ ਚੋਣਾਂ ਲਈ ਆਪਣੇ ਉਮੀਦਵਾਰਾਂ ਅਤੇ ਮੁੱਖ ਮੁੱਦਿਆਂ ਬਾਰੇ ਚਰਚਾ ਕੀਤੀ। ਦੋ ਦਿਨ ਪਹਿਲਾਂ 'ਟ੍ਰਿਬਿਊਨ' ਨੇ ਵਿਸ਼ੇਸ਼ ਤੌਰ 'ਤੇ ਖ਼ਬਰ ਦਿੱਤੀ ਸੀ ਕਿ ਪੰਜਾਬ ਚੋਣ ਰਣਨੀਤੀ 'ਤੇ ਚਰਚਾ ਲਈ ਮੀਟਿੰਗ ਆਉਣ ਵਾਲੇ ਵੀਕੈਂਡ ਦੌਰਾਨ ਹੋਵੇਗੀ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਵੇਰੇ ਦਿੱਲੀ ਲਈ ਰਵਾਨਾ ਹੋਏ ...
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Local news
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਮਾਣਯੋਗ ਮਿਸ. ਜਸਵਿੰਦਰ ਸ਼ੀਮਾਰ ਅਤੇ ਸੀ.ਜੀ.ਐੱਮ/ਸਕੱਤਰ, ਸ੍ਰੀ ਮੁਕਤਸਰ ਸਾਹਿਬ ਮਿਸ. ਗੁਰਪ੍ਰੀਤ ਕੌਰ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਮਾਨਯੋਗ ਜੱਜ ਸਾਹਿਬ ਵੱਲੋਂ ਹਰੇਕ ਬੈਰਕ ਦਾ ਨਰੀਖਣ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਰੀਖਣ ਕੀਤਾ ਗਿਆ। ਉਨ੍ਹਾਂ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ’ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿੱਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ’ਤੇ ਤਸੱਲੀ ਪ੍ਰਗਟ ਕੀਤੀ। ...
ਪਿੰਡ ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ 100 ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ

ਪਿੰਡ ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ 100 ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ

Local news
ਪੱਟੀ: ਖੇਤੀਬਾੜੀ ਕਰਦਿਆਂ ਹਰੇਕ ਕਿਸਾਨ ਦੀ ਇਹੀ ਕੋਸ਼ਿਸ਼ ਹੁੰਦੀ ਹੈ ਕਿ ਫ਼ਸਲ ਦੀ ਉਤਪਾਦਨ ਲਾਗਤ ਘੱਟ ਹੋਵੇ ਅਤੇ ਆਮਦਨ ਵਿੱਚ ਵਾਧਾ ਹੋਵੇ। ਇਹ ਟੀਚਾ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾ ਕੇ ਅਤੇ ਉਨ੍ਹਾਂ ਦੀ ਸਹੀ ਵਰਤੋਂ ਕਰਕੇ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਖੇਤੀਬਾੜੀ ਅਫ਼ਸਰ, ਪੱਟੀ ਡਾ. ਭੁਪਿੰਦਰ ਸਿੰਘ ਨੇ ਪਿੰਡ ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ 100 ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਬਿਜਾਈ ਦੇ ਸ਼ੁਭ ਆਰੰਭ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਕਿਸਾਨ ਪਿਛਲੇ ਸੱਤ ਸਾਲਾਂ ਤੋਂ ਉੱਦਮ ਅਤੇ ਉਤਸ਼ਾਹ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਰਹੇ ਹਨ, ਜੋ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਦਾਇਕ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਨਵੰਬਰ ਦਾ ਪਹਿਲਾ ਪੰਦਰਵਾੜਾ ਢੁੱਕਵਾਂ ਸਮਾਂ ਹੈ। ਚੰਗੇ ਝਾੜ ਲਈ ਸਹੀ ਸਮੇਂ 'ਤੇ ਬਿਜਾਈ ਕਰਨ ਦੇ ਨਾਲ-ਨਾਲ ਸਾਫ਼-ਸੁਥਰੇ ਅਤੇ ਤਸਦੀਕਸ਼ੁਦਾ ਬੀਜ ਦੀ ਵਰਤੋਂ ਕਰਨੀ ਚਾਹੀਦੀ ਹੈ। ਬਿਜਾਈ ਤੋਂ ਪਹਿਲਾਂ ਬੀਜ ਨੂੰ ਸਿਫ਼ਾਰਸ਼ ਅਨੁਸਾਰ ਕੀਟਨਾਸ਼ਕ ਅਤੇ ਉੱਲੀਨਾਸ਼ਕ ਦਵਾਈ ਨਾਲ ...
ਐਮ.ਐਲ.ਏ. ਜਗਦੀਪ ਕੰਬੋਜ ਗੋਲਡੀ ਵੱਲੋਂ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਰੰਗਲਾ ਪੰਜਾਬ ਸਕੀਮ ਤਹਿਤ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ

ਐਮ.ਐਲ.ਏ. ਜਗਦੀਪ ਕੰਬੋਜ ਗੋਲਡੀ ਵੱਲੋਂ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਰੰਗਲਾ ਪੰਜਾਬ ਸਕੀਮ ਤਹਿਤ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ

Local news
ਜਲਾਲਾਬਾਦ, 30 ਅਕਤੂਬਰ 2026        ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਗਤੀਸ਼ੀਲ ਅਗਵਾਈ ਹੇਠ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ (ਰੰਗਲਾ ਪੰਜਾਬ ਸਕੀਮ) ਤਹਿਤ ਬਣਾਈ ਗਈ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਅੱਜ ਮਿਤੀ 30-10-2026 ਨੂੰ ਮਾਨਯੋਗ ਐਮ.ਐਲ.ਏ. ਹਲਕਾ ਜਲਾਲਾਬਾਦ ਸ਼੍ਰੀ ਜਗਦੀਪ ਕੰਬੋਜ ਗੋਲਡੀ  ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ।ਇਸ ਮੌਕੇ ਬੋਲਦਿਆਂ ਐਮ.ਐਲ.ਏ. ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਹਰ ਵਰਗ ਲਈ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਡਿਜੀਟਲ ਲਾਇਬ੍ਰੇਰੀ ਨਾਲ ਜਲਾਲਾਬਾਦ ਦੇ ਵਕੀਲ ਸਾਹਿਬਾਨ, ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਬਹੁਤ ਲਾਭ ਮਿਲੇਗਾ। ਹੁਣ ਇੱਕ ਕਲਿੱਕ 'ਤੇ ਹੀ ਸੁਪਰੀਮ ਕੋਰਟ, ਹਾਈਕੋਰਟ ਦੇ ਫੈਸਲੇ, ਕਾਨੂੰਨ ਦੀਆਂ ਕਿਤਾਬਾਂ ਅਤੇ ਵੱਖ-ਵੱਖ ਕੇਸਾਂ ਦੀ ਸਟੱਡੀ ਆਸਾਨੀ ਨਾਲ ਹੋ ਸਕੇਗੀ। ਬਾਰ ਐਸੋਸੀਏਸ਼ਨ ਦੀ ਇਹ ਮੰਗ ਲੰਬੇ ਸਮੇਂ ਤੋਂ ਸੀ, ਜਿਸ ਨੂੰ...
ਸਲੱਮ ਖੇਤਰ ਦੇ ਬੱਚਿਆਂ ਦੀ ਸਿੱਖਿਆ ਲਈ ਰੈੱਡ ਕਰਾਸ ਵੱਲੋਂ ਈਵਨਿੰਗ ਸਕੂਲ ਦੀ ਸ਼ੁਰੂਆਤ

ਸਲੱਮ ਖੇਤਰ ਦੇ ਬੱਚਿਆਂ ਦੀ ਸਿੱਖਿਆ ਲਈ ਰੈੱਡ ਕਰਾਸ ਵੱਲੋਂ ਈਵਨਿੰਗ ਸਕੂਲ ਦੀ ਸ਼ੁਰੂਆਤ

Local news
ਰੂਪਨਗਰ, 30 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਰੂਪਨਗਰ ਅਧੀਨ ਬਾਲ ਭਲਾਈ ਕੌਂਸਲ ਵੱਲੋਂ ਸਲੱਮ ਖੇਤਰ ਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਸਦਾ ਵਰਤ ਵਿਖੇ ਈਵਨਿੰਗ ਸਕੂਲ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਉਦਘਾਟਨ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਸ੍ਰੀਮਤੀ ਰੇਨਰੀਟਾ ਡੇਚਲਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਜਿਹੇ ਬੱਚੇ ਜੋ ਘਰੇਲੂ ਮਜਬੂਰੀਆਂ ਕਾਰਨ ਸਕੂਲ ਨਹੀਂ ਜਾ ਸਕੇ ਜਾਂ ਸਕੂਲਾਂ ਵਿੱਚ ਪੜ੍ਹ ਰਹੇ ਜਿਨ੍ਹਾਂ ਬੱਚਿਆਂ ਨੂੰ ਪੜ੍ਹਾਈ ਵਿੱਚ ਵਾਧੂ ਸਹਾਇਤਾ ਦੀ ਲੋੜ ਹੈ, ਉਨ੍ਹਾਂ ਲਈ ਸ਼ਾਮ 3 ਵਜੇ ਤੋਂ 5 ਵਜੇ ਤੱਕ ਵਿਸ਼ੇਸ਼ ਕਲਾਸਾਂ ਲਗਾਈਆਂ ਜਾਣਗੀਆਂ। ਇਸ ਉਪਰਾਲੇ ਦਾ ਮਕਸਦ ਬੱਚਿਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਪੜ੍ਹਾਈ ਵਿੱਚ ਮਦਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਸਬੰਧੀ ਕੁਝ ਦਿਨ ਪਹਿਲਾਂ ਉਨ੍ਹਾਂ ਵੱਲੋਂ ਸਟਾਫ਼ ਸਮੇਤ ਸਬੰਧਤ ਖੇਤਰ ਦੇ ਘਰਾਂ ਵਿੱਚ ਜਾ ਕੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ ਸੀ ਅਤੇ ਬੱਚਿਆਂ...
ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

Breaking News
ਚੰਡੀਗੜ੍ਹ, 30 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 3988 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ 28.70 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 27.33 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਤੀ। ਪੰਜਾਬ ਭਵਨ ਵਿਖੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੇ ਸਾਲਾਨਾ ਵੇਰਵੇ ਸਾਂਝੇ ਕਰਦਿਆਂ ਦਰਜ ਕੀਤੀਆਂ ਐੱਫ.ਆਈ.ਆਰ, ਜ਼ਬਤ ਕੀਤੇ ਵਾਹਨ ਤੇ ਮਸ਼ੀਨਾਂ, ਲਗਾਏ ਗਏ ਜੁਰਮਾਨਿਆਂ ਅਤੇ ਵਸੂਲੀ ਗਈ ਰਕਮ ਦੇ ਅੰਕੜੇ ਦਿੱਤੇ। ਉਨ੍ਹਾਂ ਕਿਹਾ...
ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

Breaking News
ਚੰਡੀਗੜ੍ਹ / ਜਲੰਧਰ, 30 ਅਕਤੂਬਰ :  ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀ 'ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ' ਦੌਰਾਨ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ 'ਸਾਡਾ ਪਿੰਡ' ਸਥਾਪਤ ਕੀਤਾ ਗਿਆ ਹੈ। ਪੰਜਾਬ ਦੀ ਅਮੀਰ ਪੇਂਡੂ ਵਿਰਾਸਤ ਦੀ ਝਲਕ ਦਿਖਾਉਣ ਲਈ ਤਿਆਰ ਕੀਤਾ ਗਿਆ ਇਹ ਸੱਭਿਆਚਾਰਕ ਕੇਂਦਰ, ਬਹੁਤ ਹੀ ਘੱਟ ਸਮੇਂ ਵਿੱਚ ਲੋਕਾਂ ਵਿੱਚ ਖਿੱਚ ਦਾ ਵੱਡਾ ਕੇਂਦਰ ਬਣ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਨੇ ਅੱਜ ‘ਸਾਡਾ ਪਿੰਡ’ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਥੋਂ ਦਾ ਮਾਹੌਲ ਰਿਵਾਇਤੀ ਪੰਜਾਬੀ ਜੀਵਨ ਨੂੰ ਬਹੁਤ ਹੀ ਵਾਸਤਵਿਕ ਢੰਗ ਨਾਲ ਪੇਸ਼ ਕਰਦਾ ਹੈ ਅਤੇ ਪੇਂਡੂ ਘਰੇਲੂ ਮਾਹੌਲ ਦੀ ਝਲਕ ਇਥੇ ਆਉਣ ਵਾਲਿਆਂ ਨੂੰ ਮੰਤਰ-ਮੁਗਧ ਕਰ ਦਿੰਦੀ ਹੈ। ਇਸ ਪ੍ਰਦਰਸ਼ਨੀ ਵਿੱਚ ਪੇਂਡੂ ਜੀਵਨ ਦੀਆਂ ਵਿਸ਼ੇਸ਼ ਝਲਕੀਆਂ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿੱਚ ਹੱਥ ਨਾਲ ਬੁਣੇ ਦੇਸੀ ਮੰਜੇ,...
ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

Punjab News
ਚੰਡੀਗੜ੍ਹ, 30 ਅਕਤੂਬਰ:– ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਤਹਿਤ ਜ਼ੀਰੋ-ਡਿਊਟੀ ਦਾ ਲਾਭ ਉਠਾਉਣ ਲਈ ਯੂਕੇ ਦੇ ਕਾਰੋਬਾਰਾਂ ਵਾਸਤੇ ਪੰਜਾਬ ਨੂੰ ਇੱਕ ਪ੍ਰਮੁੱਖ ਨਿਰਮਾਣ ਅਧਾਰ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨਵੈਸਟ ਪੰਜਾਬ ਵਿਖੇ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਇੱਕ ਉੱਚ ਪੱਧਰੀ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ ਕੀਤੀ। ਇਸ ਦੌਰਾਨ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਫ਼ਦ ਵਿੱਚ ਐਲਬਾ ਸਮੇਰੀਗਲੋ ਤੋਂ ਇਲਾਵਾ ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਪਾਰ ਬਾਰੇ ਫਸਟ ਸੈਕਟਰੀ ਡਾ. ਨਿਕੋਲਸ ਗ੍ਰੀਬਿਟ ਅਤੇ ਸੀਨੀਅਰ ਵਪਾਰ ਸਲਾਹਕਾਰ ਅਨੂਪ ਨਰਾਇਣ ਸ਼ਾਮਲ ਸਨ।   ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉਦਯੋਗ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਅਤੇ ਯੂ.ਕੇ. ਦੀ ...
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ‘ਚ ਪ੍ਰਤਿਭਾ ਦੀ ਕੋਈ ਕਮੀ ਨਹੀਂ, ਉਨ੍ਹਾਂ ਨੂੰ ਉਚਿਤ ਮੌਕੇ ਅਤੇ ਹੱਲਾਸ਼ੇਰੀ ਦੇਣ ਦੀ ਲੋੜ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ‘ਚ ਪ੍ਰਤਿਭਾ ਦੀ ਕੋਈ ਕਮੀ ਨਹੀਂ, ਉਨ੍ਹਾਂ ਨੂੰ ਉਚਿਤ ਮੌਕੇ ਅਤੇ ਹੱਲਾਸ਼ੇਰੀ ਦੇਣ ਦੀ ਲੋੜ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

Punjab News
ਹੁਸ਼ਿਆਰਪੁਰ, 30 ਅਕਤੂਬਰ: ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਪੱਧਰੀ ਵਿਸ਼ੇਸ਼ ਖੇਡਾਂ ਉਤਸ਼ਾਹ ਨਾਲ ਸੰਪੰਨ ਹੋਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕੀਤਾ। ਸਮਾਗਮ ਵਿੱਚ ਸਮਾਜ ਸੇਵੀ ਸੰਜੀਵ ਅਰੋੜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿੱਚ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਅੱਗੇ ਵਧਣ ਦੀ ਭਰਪੂਰ ਸਮਰੱਥਾ ਹੁੰਦੀ ਹੈ। ਲੋੜ ਸਿਰਫ਼ ਉਨ੍ਹਾਂ ਨੂੰ ਉਚਿਤ ਮੌਕੇ, ਹੱਲਾਸ਼ੇਰੀ ਅਤੇ ਸਹਿਯੋਗ ਦੇਣ ਦੀ ਹੈ। ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਲੇ ਅਧਿਆਪਕਾ...
ਕੈਬਨਿਟ ਮੰਤਰੀ ਨੇ 3 ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਵੰਡੇ ਦਸਤਾਵੇਜ਼

ਕੈਬਨਿਟ ਮੰਤਰੀ ਨੇ 3 ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਵੰਡੇ ਦਸਤਾਵੇਜ਼

Punjab News
ਮਲੋਟ / ਸ੍ਰੀ ਮੁਕਤਸਰ ਸਾਹਿਬ 30  ਅਕਤੂਬਰ-                        ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ  ਸਮਾਜਿਕ ਸੁਰੱਖਿਆ, ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮਲੋਟ  ਹਲਕੇ ਦੇ ਪਿੰਡ ਨੰਦਗੜ੍ਹ, ਚੱਕ ਮਹਾਂਬੱਧਰ ਅਤੇ ਤਾਮਕੋਟ  ਦੇ  ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਪ੍ਰਦਾਨ ਕੀਤੇ।                       ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰ ਦਾ ਮਾਲਕੀ ਹੱਕ ਹਰ ਪਰਿਵਾਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਉਨ੍ਹਾਂ ਦੇ ...