ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89% ਹੋਇਆ ਮਤਦਾਨ
ਸ੍ਰੀ ਮੁਕਤਸਰ ਸਾਹਿਬ, 26 ਮਈ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਭਾਗ ਲੈਣ ਵਾਲੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਹੋਈ ਵੋਟਿੰਗ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿੱਚ ਕੁਲ 66.89% ਮਤਦਾਨ ਹੋਇਆ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਵਿੱਚ 58.07%, ਮਲੋਟ ਵਿੱਚ 66.55% ਅਤੇ ਗਿੱਦੜਬਾਹਾ ਵਿੱਚ 68.10% ਮਤਦਾਨ ਹੋਇਆ।
&nb...








