ਔਰਤਾਂ ਦੀ ‘ਸਤਿਕਾਰ ਰਾਸ਼ੀ’ ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ ਇਤਿਹਾਸਕ ਦਿਨ ਦੀ ਇਬਾਰਤ ਲਿਖਣ ਲਈ ਤਿਆਰ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਆਗਾਜ਼ ਨਾਲ ਇੱਕ ਹੋਰ ਵੱਡੀ ਗਾਰੰਟੀ ਪੂਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਮੋਬਾਈਲ ਫੋਨਾਂ 'ਤੇ ਮੈਸੇਜ ਆਉਣੇ ਸ਼ੁਰੂ ਹੋ ਜਾਣਗੇ, ਕਿਉਂਕਿ ਤਿੰਨ ਮਹੀਨਿਆਂ ਦੀ 'ਸਤਿਕਾਰ ਰਾਸ਼ੀ' ਇੱਕੋ ਕਿਸ਼ਤ ਵਜੋਂ ਹਰ ਔਰਤ ਦੇ ਬੈਂਕ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨਾਲ ਸਬੰਧਤ ਔਰਤਾਂ ਦੇ ਖਾਤਿਆਂ ਵਿੱਚ 4,500 ਰੁਪਏ ਜਮ੍ਹਾਂ ਕੀਤੇ ਜਾ ਰਹੇ ਹਨ।ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਮਾਣ-ਸਨਮਾਨ ਅਤੇ ਵਿੱਤੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਤੇਜ਼ ਵਿਕਾਸ ਤੋਂ ਬੁਖਲਾਏ ਵਿਰੋਧੀ ਸੂਬੇ ਦੀ ਤਰੱਕੀ ਵਿੱਚ ਰੋੜਾ ਅਟਕਾਉਣ ਦੀਆਂ ਸਾ...








