ਜ਼ਿਲ੍ਹਾ ਚੋਣ ਅਫਸਰ ਨਵਜੋਤ ਕੌਰ ਵੱਲੋਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਦੇ ਨਿਰਦੇਸ਼
ਮਾਨਸਾ, 19 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਨੂੰ ਅਮਨ-ਅਮਾਨ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਅੱਜ ਜ਼ਿਲ੍ਹਾ ਚੋਣ ਅਫਸਰ- ਕਮ - ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸਾਰੀਆਂ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਅਜਿਹੀ ਗਤੀਵਿਧੀ ਨਹੀਂ ਕਰੇਗਾ ਜਿਸ ਨਾਲ ਜਾਤੀਆਂ, ਧਰਮਾਂ ਜਾਂ ਭਾਸ਼ਾਈ ਭਾਈਚਾਰਿਆਂ ਵਿਚਾਲੇ ਨਫਰਤ ਜਾਂ ਤਣਾਅ ਪੈਦਾ ਹੋਵੇ। ਇਸ ਤੋਂ ਇਲਾਵਾ, ਚੋਣ ਪ੍ਰਚਾਰ ਲਈ...








