Sunday, September 20
Shadow

Tag: punjab news

ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ – ਹਰਜੋਤ ਸਿੰਘ ਬੈਂਸ

Punjab News
ਅੰਮ੍ਰਿਤਸਰ, 27 ਜੂਨ (       ) -  ‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 95 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 332 ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ ਵੀ ਵਿਸ਼ੇਸ਼ ਤੌਰ `ਤੇ ਮੌਜੂਦ ਰਹੇ। ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹ...
2027 ਚ’ ਆਪ ਦੀ ਹਨੇਰੀ ਚ’ ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :ਮੰਤਰੀ ਗੋਇਲ

2027 ਚ’ ਆਪ ਦੀ ਹਨੇਰੀ ਚ’ ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :ਮੰਤਰੀ ਗੋਇਲ

Punjab News
ਲਹਿਰਾਗਾਗਾ/ ਮੂਨਕ 27ਜੂਨ (। )----ਪੰਜਾਬ ਸਰਕਾਰ ਦੀ "ਆਮ ਆਦਮੀ ਪਾਰਟੀ" ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਚਲਾਈ ਮੁਹਿੰਮ "ਲੋਕ ਮਿਲਣੀ" ਦੇ ਤਹਿਤ ਅੱਜ ਐਡਵੋਕੇਟ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਖਾਈ, ਖੰਡੇਬਾਦ ,ਕਾਲਾਬੰਜਾਰਾ, ਜਲੂਰ, ਗੁਰਨੇ ਖੁਰਦ ,ਗੁਰਨੇ ਕਲਾ ,ਬਖੋਰਾ ਖੁਰਦ ,ਬਖੋਰਾ ਕਲਾ ਅਤੇ ਲਹਿਰਾਗਾਗਾ ਦੇ ਵੱਖ ਵੱਖ ਵਾਰਡ ਦਾ ਦੌਰਾ ਕਰਦਿਆਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਮੁਸ਼ਕਲਾਂ ਨੂੰ ਸੁਣਿਆ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਕੀਮਾਂ ਨੂੰ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਸੱਤਾ ਵਿੱਚ ਬਣਨਾ ਚਾਹੁੰਦੀਆਂ ਹਨ, ਜਦੋਂ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਖੁਸ਼ਹਾਲੀ ਤੇ ਅਮਨ ਸ਼ਾਂਤੀ ਦੀ ਗੱਲ ਕਰਦੀ ਹੈ, ਪੰਜਾਬ ਦੇ ਲੋਕਾਂ ਨੂੰ ਡਬਲ ਇੰਜਨ ਮਤਲਬ ਭਾਜਪਾ ਦੀ ਸਰਕਾਰ ਨਹੀਂ ਚਾਹੀਦੀ ,ਬਲਕਿ ਪੰਜਾਬ ਦਾ ਵਿਕਾਸ, ਖੁਸ਼ਹਾਲੀ ਕਰ...

ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ

Punjab News
ਹੁਸ਼ਿਆਰਪੁਰ, 27 ਜੂਨ: ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੇ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਸ਼ਨੀਵਾਰ ਸ਼ਾਮ ਨੂੰ ਸਥਾਨਕ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵੋਟਰਾਂ ਨੂੰ ਗਿਣਤੀ ਫਾਰਮ ਵੀ ਸੌਂਪੇ ਅਤੇ ਐਸ.ਆਈ.ਆਰ. ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਲੋਕਾਂ ਨੂੰ ਐਸ.ਆਈ.ਆਰ. ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਇਹ ਸੁਧਾਈ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਾਗੀਦਾਰੀ ਵਾਲੀ ਪ੍ਰਕਿਰਿਆ ਹੈ, ਜਿਸ ਵਿੱਚ ਨਾ ਸਿਰਫ਼ ਵੋਟਰ, ਸਗੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ ਤਾਂ ਜੋ ਇਹ ਕਾਰਜ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਤਾਇਨਾਤ ਐਸ.ਆਈ.ਆਰ. ਟੀਮਾਂ ਨੂੰ ਪੂਰਾ ਸਹਿਯੋਗ ਦੇਣ, ਤਾਂ ਜੋ ਇਹ ਕੰਮ ਸਹੀ ਅਤੇ ਨਿ...

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

Breaking News
ਚੰਡੀਗੜ੍ਹ, 27 ਜੂਨ: ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮਾਹਿਰ ਸ੍ਰੀ ਨਿਪੁੰਨ ਸਿਆਲ ਨਾਲ ਇੱਕ ਵਿਚਾਰ-ਵਟਾਂਦਰਾ ਸੈਸ਼ਨ ਕੀਤਾ ਗਿਆ, ਜਿਸ ਦਾ ਉਦੇਸ਼ ਇਹ ਪਤਾ ਲਗਾਉਣਾ ਸੀ ਕਿ ਉੱਭਰ ਰਹੀਆਂ ਤਕਨਾਲੋਜੀਆਂ ਪੰਜਾਬ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਦੇ ਲਾਗੂਕਰਨ ਨੂੰ ਹੋਰ ਪਾਰਦਰਸ਼ੀ, ਕੁਸ਼ਲ ਅਤੇ ਨਾਗਰਿਕ-ਕੇਂਦ੍ਰਿਤ ਕਿਵੇਂ ਬਣਾ ਸਕਦੀਆਂ ਹਨ ਅਤੇ ਕਿਵੇਂ ਇਹ ਕਮਿਸ਼ਨ ਦੇ ਕੰਮਕਾਜ ਵਿੱਚ ਸਹਾਇਤਾ ਕਰ ਸਕਦੀਆਂ ਹਨ। ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਕਮਿਸ਼ਨ ਐਨ.ਐਫ.ਐਸ.ਏ. ਦੇ ਲਾਗੂਕਰਨ ਦੀ ਨਿਗਰਾਨੀ ਕਰਨ, ਸ਼ਿਕਾਇਤਾਂ ਦੀ ਸਮੀਖਿਆ ਕਰਨ ਅਤੇ ਨੀਤੀਗਤ ਸੁਧਾਰਾਂ ਲਈ ਰਾਜ ਸਰਕਾਰ ਨੂੰ ਸਲਾਹ ਦੇਣ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ, "ਅਸੀਂ ਏ.ਆਈ. ਨੂੰ ਇੱਕ ਅਜਿਹੇ ਸਾਧਨ ਵਜੋਂ ਦੇਖ ਰਹੇ ਹਾਂ ਜੋ ਰਿਐਕਟਿਵ ਨਿਗਰਾਨੀ ਤੋਂ ਹਟ ਕੇ ਅਸਲ-ਸਮੇਂ (ਰੀਅਲ-ਟਾਈਮ) ਅਤੇ ਡੇਟਾ-ਅਧਾਰਿਤ ਨਿਗਰਾਨੀ ਵੱਲ ਵਧਣ ਵਿੱਚ ਮਦਦ ਕਰੇਗਾ।" ਕਮਿਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਨਿਪੁੰਨ ਸਿਆਲ ਨੇ ਉਨ੍ਹ...
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਜੂਨ: ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸ.ਸੀ.) ਦੀ ਆਬਾਦੀ ਵਾਲੇ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 72.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਪਿੰਡ ਨੂੰ ਵਿਕਾਸ ਦੇ ਬਰਾਬਰ ਮੌਕੇ ਅਤੇ ਮਿਆਰੀ ਬਨਿਆਦੀ ਢਾਂਚਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਵਿੱਤੀ ਪਾੜੇ ਨੂੰ ਪੂਰਨ, ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ ਕਿ ਪ੍ਰਗਤੀ ਦਾ ਲਾਭ ਹਰ ਘਰ, ਖਾਸ ਕਰਕੇ ਸਮਾਜਿਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ। ਕੈਬਨਿਟ ਮੰਤਰ...

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

Breaking News
*ਲੁਧਿਆਣਾ, 27 ਜੂਨ: * ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ 'ਸੂਰਮਾ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ 'ਸੂਰਮਾ' ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ।ਇਸ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਅਗਲਾ ਪੜਾਅ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਉਮੀਦ ਦੇ ਦੂਤ' ਵਜੋਂ ਪੇਸ਼ ਕਰਨਾ ਹੈ, ਜੋ ਜ਼ਮੀਨੀ ਪੱਧਰ 'ਤੇ ਨਸ਼ਿਆਂ ਖ਼ਿਲਾਫ਼ ਜੰਗ ਦੀ ਅਗਵਾਈ ਕਰਨਗੇ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੇ ਐਲਾਨ ਕੀਤਾ ਕਿ ਇਹ ਨੌਜਵਾਨ ਨਾ ਸਿਰਫ਼ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ, ਸਗੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗ...
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ); ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

Punjab News
ਚੰਡੀਗੜ੍ਹ; 27 ਜੂਨ 2026: ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ ਗੰਭੀਰ ਸਮੱਸਿਆ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਪਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜਿਓਪਲਾਸਟੀ (ਪੀਟੀਸੀਏ), ਜਿਸਨੂੰ ਆਮ ਤੌਰ ’ਤੇ ਐਂਜਿਓਪਲਾਸਟੀ ਕਿਹਾ ਜਾਂਦਾ ਹੈ, ਦੇ ਨਾਲ ਡਾਇਗਨੋਸਟਿਕ ਐਂਜਿਓਗ੍ਰਾਮ ਕੀਤਾ। ਪੀਟੀਸੀਏ ਇੱਕ ਜੀਵਨ ਬਚਾਉਣ ਵਾਲੀ ਪ੍ਰਕਿਰਿਆ ਹੈ, ਜਿਸ ਰਾਹੀਂ ਦਿਲ ਦੀਆਂ ਧਮਨੀਆਂ ਵਿੱਚ ਆਈ ਰੁਕਾਵਟ ਨੂੰ ਦੂਰ ਕਰਕੇ ਖੂਨ ਦਾ ਪ੍ਰਵਾਹ ਮੁੜ ਬਹਾਲ ਕੀਤਾ ਜਾਂਦਾ ਹੈ। ਡਾਕਟਰਾਂ ਦੇ ਅਨੁਸਾਰ ਹਾਰਟ ਅਟੈਕ ਦੌਰਾਨ ਹਰ ਮਿੰਟ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਇਲਾਜ ਵਿੱਚ ਦੇਰੀ ਨਾਲ ਦਿਲ ਨੂੰ ਸਥਾਈ ਨੁਕਸਾਨ ਪਹੁੰਚ ਸਕਦਾ ਹੈ ਅਤੇ ਮੌਤ ਦਾ ਖ਼ਤਰਾ ਵੱਧ ਜਾਂਦਾ ਹੈ। ਪਰ ਕਈ ਪਰਿਵਾਰਾਂ ਲਈ ਐਮਰਜੈਂਸੀ ਇਲਾਜ ਲਈ ਤੁਰੰਤ ਪੈਸਿਆਂ ਦਾ ਪ੍ਰਬੰਧ ਕਰਨਾ ਮੁਸ਼ਕਲ ਹੁੰਦਾ ਹੈ, ਜਿਸ ਕਾਰਨ ਇਲਾਜ ਵਿੱਚ ਕਾਫ਼ੀ ਦੇਰੀ ਹੋ ਜਾਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਇਸ ਆ...
ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

Local news
ਬਰਨਾਲਾ, 27 ਜੂਨ-      ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐਸ ਨੇ ਦੱਸਿਆ ਕਿ  ਬੀ.ਐਲ.ਓਜ਼ ਵੱਲੋਂ ਜ਼ਿਲ੍ਹੇ ਦੇ ਲਗਭਗ ਸਾਰੇ ਵੋਟਰਾਂ ਨੂੰ ਗਣਨਾ ਫਾਰਮ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਨਾ ਫਾਰਮਾਂ ਨੂੰ ਭਰਵਾ ਕੇ ਆਨਲਾਈਨ ਕੀਤਾ ਜਾਣਾ ਹੈ ਤਾਂ ਜੋ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸਮੇਂ ‘ਤੇ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਬੀ.ਐਲ.ਓ. ਵੱਲੋਂ ਹਰ ਘਰ ਦਾ ਤਿੰਨ ਵਾਰ ਦੌਰਾ ਕੀਤਾ ਜਾਵੇਗਾ। ਬੀ ਐਲ ਓ 24 ਜੁਲਾਈ ਤਕ ਘਰੋ ਘਰ ਜਾਣਗੇ। ਜਿਨ੍ਹਾਂ ਘਰਾਂ ਵਿੱਚ ਕੋਈ ਵੀ ਮੈਂਬਰ ਨਹੀਂ ਮਿਲੇਗਾ ਜਾਂ ਘਰ ਨੂੰ ਤਾਲਾ ਲੱਗਾ ਹੋਵੇਗਾ, ਉਨ੍ਹਾਂ ਘਰਾਂ ਦੇ ਬਾਹਰ ਬੀ.ਐਲ.ਓ. ਵੱਲੋਂ ਇੱਕ ਸਲਿੱਪ ਲਗਾ ਦਿੱਤੀ ਜਾਵੇਗੀ, ਜਿਸ ਵਿੱਚ ਬੀ.ਐਲ.ਓ. ਦਾ ਫੋਨ ਨੰਬ...

ਸਵੀਪ ਟੀਮ ਨੇ ਗਣਨਾ ਫਾਰਮ ਭਰਨ ਬਾਰੇ ਜਾਗਰੂਕਤਾ ਕੀਤਾ

Local news
ਬਰਨਾਲਾ, 27 ਜੂਨ           ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ 2026 ਸੰਬੰਧੀ ਸਵੀਪ ਟੀਮ ਬਰਨਾਲਾ ਵੱਲੋਂ ਸਰਕਾਰੀ ਆਈ ਟੀ ਆਈ (ਲੜਕੇ) ਵਿਖੇ ਲਵਪ੍ਰੀਤ ਸਿੰਘ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵਲੋਂ SIR 2026 ਦੇ ਪ੍ਰਮੁੱਖ ਪਹਿਲੂਆਂ ਅਤੇ ਗਣਨਾ ਫਾਰਮ ਭਰਨ ਬਾਰੇ ਜਾਣਕਾਰੀ ਸੈਮੀਨਾਰ ਕੀਤਾ ਗਿਆ।  ਸੈਮੀਨਾਰ ਦੌਰਾਨ ਉਨ੍ਹਾਂ ਵਲੋਂ SIR 2026 ਦੀਆਂ ਪ੍ਰਮੁੱਖ ਪ੍ਰਕਿਰਿਆਵਾਂ ਜਿਵੇਂ ਕਿ ਗਣਨਾ ਫਾਰਮ ਭਰਨ ਸਬੰਧੀ ਸੰਪੂਰਨ ਜਾਣਕਾਰੀ, ਦਸਤਾਵੇਜ਼ਾਂ ਦੀ ਸੁਚੀ ਆਦਿ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਇਸ ਮੁਹਿੰਮ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਇਸ ਮੁਹਿੰਮ ਦਾ ਉਦੇਸ਼ ਨਵੇਂ ਅਤੇ ਯੋਗ ਵੋਟਰਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ, ਜ਼ਰੂਰੀ ਸੋਧ ਕਰਨੀ ਅਤੇ ਵੋਟਰ ਸੂਚੀ ਦੀ ਹਰ ਪੱਖੋਂ ਸੋਧ ਕਰਨਾ ਹੈ। ਉਨ੍ਹਾਂ ਕਿਹਾ ਕਿ 24 ਜੁਲਾਈ 2026...