ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ
ਸ੍ਰੀ ਅਨੰਦਪੁਰ ਸਾਹਿਬ 15 ਮਈ: ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਕ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਅਤੇ ਮਿਹਨਤ ਨਾਲ ਸਰਕਾਰੀ ਸਕੂਲਾਂ ਦੀ ਪੜ੍ਹਾਈ ਦੇ ਮਿਆਰ ਵਿੱਚ ਵੱਡਾ ਸੁਧਾਰ ਹੋਇਆ ਹੈ। ਇਸ ਦਾ ਸਪੱਸ਼ਟ ਉਦਾਹਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਦਾ ਹਾਲ ਹੀ ਵਿੱਚ ਐਲਾਨਿਆ ਗਿਆ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਹੈ, ਜਿਸ ਨੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਪੰਜਾਬ ਸਕੂਲ ਐਜੂਕੇਸ਼ਨ ਬੋਰਡ ਮੁਹਾਲੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। 12ਵੀਂ ਜਮਾਤ ਵਿੱਚ ਬਲਜੀਤ ਕੌਰ ਨੇ 94 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਗੁਰਪ੍ਰੀਤ ਕੌਰ ਨੇ 90 ਫੀਸਦੀ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਨੇ 89 ਫੀਸਦ...








