Sunday, September 20
Shadow

Tag: punjab news

ਕੈਦੀ ਲਾਇਬ੍ਰੇਰੀ ਵਿੱਚੋਂ ਪੜ੍ਹ ਕੇ ਆਪਣਾ ਭਵਿੱਖ ਸੰਵਾਰ ਸਕਦੇ ਹਨ-ਵਿਧਾਇਕ ਸੇਖੋਂ

ਕੈਦੀ ਲਾਇਬ੍ਰੇਰੀ ਵਿੱਚੋਂ ਪੜ੍ਹ ਕੇ ਆਪਣਾ ਭਵਿੱਖ ਸੰਵਾਰ ਸਕਦੇ ਹਨ-ਵਿਧਾਇਕ ਸੇਖੋਂ

Local news
ਫ਼ਰੀਦਕੋਟ, 25 ਜੂਨ: ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ (ਜੇਲ੍ਹਾਂ) ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ ਨਵੀਂ ਸਥਾਪਿਤ ਕੀਤੀ ਗਈ ਪੁਸਤਕ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ , ਡੀ.ਆਈ.ਜੀ ਸੁਰਿੰਦਰ ਸਿੰਘ ਮੰਡ ਆਈ ਪੀ.ਐਸ. ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਉਨ੍ਹਾਂ ਦੇ ਨਾਲ ਵਿਸੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਉਸਾਰੂ ਅਤੇ ਉੱਚੀ ਸੋਚ ਤਹਿਤ ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਅਤੇ ਅੱਗੇ ਭਵਿੱਖ ਵਧੀਆ ਬਣਾਉਣ ਲਈ ਵੱਖ-ਵੱਖ ਸੁਧਾਰ ਵਾਲੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਅਤੇ ਰੇਡੀਓ ਵਰਗੀਆਂ ਸਹੂਲਤਾਂ ਕੈਦੀਆਂ ਨੂੰ ਗਿਆਨ, ਸਿੱਖਿਆ ਅਤੇ ਮਨੋਰੰਜਨ ਦੇ ਨਾਲ-ਨਾਲ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ...

ਪੀ.ਏ.ਯੂ.-ਕੇ.ਵੀ.ਕੇ., ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਐੱਫ਼.ਪੀ.ਓਜ਼. ਲਈ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ

Local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 25 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਐਸੋਸੀਏਟ ਡਾਇਰੈਕਟਰ ਡਾ. ਕਰਮਜੀਤ ਸ਼ਰਮਾ ਦੀ ਯੋਗ ਅਗਵਾਈ ਹੇਠ ਨਾਬਾਰਡ ਦੇ ਸਹਿਯੋਗ ਨਾਲ ‘ਖੇਤ ਬਚਾਓ ਅਭਿਆਨ’ ਤਹਿਤ ਪਿੰਡ ਆਸਾ ਬੁੱਟਰ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐੱਫ਼.ਪੀ.ਓਜ਼.) ਲਈ ਇੱਕ ਵਿਸ਼ੇਸ਼ ਸਿਖਲਾਈ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਲ ਦਰ ਸਾਲ ਇੱਕੋ ਫਸਲ ਉਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਜਾਂਦੀ ਹੈ, ਇਸ ਲਈ ਮਿੱਟੀ ਦੀ ਜਾਂਚ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਜੈਵਿਕ ਖਾਦਾਂ ਦੀ ਵਰਤੋਂ ਨਾਲ ਮਿੱਟੀ ਦੀ ਸਿਹਤ ਸੁਧਾਰ ਬਾਰੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਉਣੀ ਦੀਆਂ ਫ਼ਸਲਾਂ ਵ...

ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ

Local news
ਬਟਾਲਾ, 25 ਜੂਨ  (    ) ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਵੱਡਾ ਐਲਾਨ ਕੀਤਾ ਹੈ ਅਤੇ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੌਜੂਦਾ ਸਮੇਂ ਮਿਲ ਰਹੇ 2,000 ਰੁਪਏ ਮਾਣਭੱਤੇ ਵਿਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰਦੇ ਹਨ, ਇਸ ਲਈ ਉਹ ਅਣਮੁੱਲੇ ਮਾਣ-ਸਤਿਕਾਰ ਦੇ ਹੱਕਦਾਰ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆਂ ਜਾਂਦਾ ਹੈ, ਕਿਉਂਕਿ ਉਨ੍ਹਾਂ ਕੋਲ ਅਥਾਹ ਤਾਕਤ ਹੁੰਦੀ ਹੈ, ...

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

Local news
ਫ਼ਿਰੋਜ਼ਪੁਰ, 25 ਜੂਨ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਫ਼ਿਰੋਜ਼ਪੁਰ ਵੱਲੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਜੈਵਿਕ ਖਾਦਾਂ ਬਾਰੇ ਕਿਸਾਨਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਦੌਰਾਨ ਡਾ. ਸਿਮਰਨਜੀਤ ਕੌਰ ਨੇ ਕਿਸਾਨਾਂ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।ਉਹਨਾਂ 'ਖੇਤ ਬਚਾਓ ਅਭਿਆਨ' ਤਹਿਤ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਅਤੇ ਪਾਣੀ ਦੀ ਪਰਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨਾਲ ਝੋਨੇ ਅਤੇ ਬਾਸਮਤੀ ਵਿੱਚ ਕੀਟ ਪ੍ਰਬੰਧਨ ਬਾਰੇ ਜਾਣਾਕਾਰੀ ਸਾਂਝੀ ਕਰਦਿਆਂ ਬੀਜ ਅਤੇ ਪਨੀਰੀ ਸੋਧ ਅਤੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਸਮੇਂ ਸਿਰ ਰੋਕਥਾਮ ਬਾਰੇ ਚਾਨਣਾ ਪਾਇਆ। ਇਸ ਦੌਰਾਨ ਡਾ. ਭੱਲਣ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਰਸਾਇਣਕ ਖਾਦਾਂ ਦੇ ਬਦਲ ਵਜੋਂ ਜੈਵਿਕ ਖਾਦਾਂ ਨੂੰ ਤਰਜੀਹ ਦੇਣ ਦੀ ਗੱਲ ਕਹੀ। ਉਹਨਾਂ ਕਿਹਾ ਕਿ ਜੈਵਿਕ ਖੇਤੀ ਵਿੱਚ ਰੂੜੀ ਦੀ ਖਾਦ, ਅਰਿੰਡ ਦੀ ਖਲ, ਵਰਮੀਕੰਪੋਸ...

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News, Punjab Politics
ਧਰਮਪੁਰਾ (ਮਾਨਸਾ); 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ। ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬੇਮਿਸਾਲ ਭਲਾਈ ਕਾਰਜਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਸਰਕਾਰ ਤੇ ਜਨਤਾ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਤੋਂ ਲੈ ਕੇ ਮਹਿਲਾ ਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹਰ ਖੇਤਰ ਵਿੱਚ ਇਤਿਹਾਸਕ ਪ੍ਰਗਤੀ ਦੇਖੀ ਹੈ। ਉਨ...

ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ

Punjab News, Punjab Politics
ਚੰਡੀਗੜ੍ਹ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣਾ ਹੀ ਆਪਣਾ ਇੱਕੋ-ਇੱਕ ਏਜੰਡਾ ਬਣਾ ਲਿਆ ਹੈ ਕਿਉਂਕਿ ਉਹ ਵਿਕਾਸ, ਸ਼ਾਸਨ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਸਰਕਾਰ ਨੂੰ ਚੁਣੌਤੀ ਦੇਣ ਦੇ ਯੋਗ ਨਹੀਂ ਹਨ। ਬਲਤੇਜ ਪੰਨੂ ਨੇ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸਫਲਤਾ ਨੇ ਵਿਰੋਧੀ ਧਿਰ ਨੂੰ ਬੇਚੈਨ ਕਰ ਦਿੱਤਾ ਹੈ, ਜਿਸ ਕਾਰਨ ਉਹ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ 'ਆਪ' ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦਿਆਂ ਨਾਲੋਂ ਵੱਧ ਵਾਅਦੇ ਪੂਰੇ ਕੀਤੇ ਹਨ, ਉੱਥੇ ਹੀ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਸਿਰਫ਼ ਕੂੜ...
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ

ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ

Punjab News
ਚੰਡੀਗੜ੍ਹ, 24 ਜੂਨ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ ਆਫ ਡਾਇਰੈਕਟਰਜ ਦੀ 142ਵੀਂ ਮੀਟਿੰਗ  ਚੇਅਰਮੈਨ ਬੈਕਫਿੰਕੋ ਸ਼੍ਰੀ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ  ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪੱਛੜ੍ਹੀਆਂ ਸ੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕੰਮਜੋਰ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ(ਸਿੱਖਾਂ, ਮੁਸਲਮਾਨ, ਬੋਧੀ, ਪਾਰਸੀ) ਲਈ ਚਲਾਈ ਜਾ ਰਹੀ ਐਨ.ਐਮ.ਡੀ. ਸਕੀਮ ਅਧੀਨ ਲਾਭਪਾਤਰੀਆਂ ਦੀ ਸਾਲਾਨਾਂ ਪਰਿਵਾਰਕ ਆਮਦਨ ਨੂੰ ਕਰੈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

Breaking News
ਬਠਿੰਡਾ, 24 ਜੂਨ- ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ। ਬਠਿੰਡਾ ਵਿਖੇ ਸਰਪੰਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚ ਦਿਨ-ਰਾਤ ਪਿੰਡਾਂ ਦੀ ਸੇਵਾ ਕਰਦੇ ਹਨ ਅਤੇ ਉਹ ਆਪਣੇ ਅਣਮੁੱਲੇ ਯੋਗਦਾਨ ਲਈ ਮਾਣ-ਸਤਿਕਾਰ ਦੇ ਹੱਕਦਾਰ ਹਨ। ਪਿੰਡਾਂ ਦਾ ਵਿਕਾਸ ਹੀ ਪੰਜਾਬ ਦੀ ਤਰੱਕੀ ਦੀ ਨੀਂਹ ਹੋਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੇਂਡੂ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਸਿਰਜਣ ਦੇ ਸਮੂਹਿਕ ਯਤਨਾਂ ਦੀ ਅਗਵਾਈ ਕਰਦੇ ਹੋਏ ਜਨਤਕ ਪੈਸੇ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ। ਸੋਸ਼ਲ ਮੀਡੀਆ ਐਕਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਨਾਕਾਮ ਰਹਿਣ ਦੇ ਚਲਦਿਆਂ ਰਾਜਨੀਤਿਕ ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਇੱਕ ਨਕਲੀ ਵੀਡੀਓ ਬਣਾ ਕੇ ਪ੍ਰਸਾਰਿਤ ਕੀਤੀ ਗਈ ਹੈ। ਵਿਰੋਧੀ ਧਿਰ ਉੱਤੇ ਧਰਮ ਦੇ ਨਾਮ 'ਤੇ ਲੋਕਾਂ ਨੂੰ ਗੁਮਰਾਹ ਅਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕੋਲ ਸਾਡੀ ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ ਬਚਿਆ, ਉਹ ਹੁਣ ਮਨਘੜਤ ਪ੍ਰਚਾਰ ਰਾਹੀਂ ਮੇਰੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਨਾਨਕ ਨਾਮ ਲੇਵਾ ਸੰਗਤ ਦੀ ਸੂਝ-ਬੂਝ ਵਿੱਚ ਪੂਰਾ ਵਿਸ਼ਵਾਸ ਜਤਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤ ਵਿੱਚ ਜਿੱਤ ਸੱਚ ਦੀ ਹੀ ਹੋਵੇਗੀ ਅਤੇ ਉਹ ਅੰਤਿਮ ਫੈਸਲਾ ਸੰਗਤ 'ਤੇ ਛੱਡਦੇ ਹਨ। ਉਨ੍ਹਾਂ ਕਿਹਾ ਕਿ ਮੇਰਾ ਧਿਆਨ ਲੋਕਾਂ ਨੂੰ ਬਿਜਲੀ, ਪਾਣੀ, ਸੜਕਾਂ, ਹਸਪਤਾਲਾਂ, ਆਮ ਆਦਮੀ ਕਲੀਨਿਕਾਂ ਅਤੇ ਰੋਜ਼ਗਾਰ ਵਰਗੀਆਂ ਸਹੂਲਤਾਂ ਦੇਣ ‘ਤੇ ਕੇਂਦਰਤ ...

ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ  ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

Punjab News
ਚੰਡੀਗੜ੍ਹ, 24 ਜੂਨ: ਪੰਜਾਬ ਰਾਜ ਵਿੱਚ ਭਲਕ  ਤੋਂ (25 ਜੂਨ 2026 ) ਤੋਂ  ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰੋ-ਘਰ ਗਣਨਾ ਦਾ ਪਹਿਲੇ ਪੜਾਅ ਦਾ ਕੰਮ ਆਰੰਭ ਹੋ ਜਾਵੇਗਾ। ਘਰੋ-ਘਰ ਗਣਨਾ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗਣਨਾ ਦੇ ਪਹਿਲੇ ਪੜਾਅ ਦੌਰਾਨ ਬੀ.ਐਲ.ਓ. ਵੱਲੋਂ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮਾਂ ਦੀ ਵੰਡ ਕੀਤੀ ਜਾਵੇਗੀ ਅਤੇ ਬੀ.ਐਲ.ਓਜ਼ ਵੱਲੋਂ ਇਹ ਫਾਰਮ ਭਰਨ ਵਿੱਚ ਵੋਟਰਾਂ ਦੀ ਸਹਾਇਤਾ ਕਰਨ ਤੋਂ ਇਲਾਵਾ ਇਨ੍ਹਾਂ ਫਾਰਮਾਂ ਨੂੰ ਘਰੋ-ਘਰੀ ਜਾ ਕੇ ਵਾਪਸ ਇਕੱਤਰ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਘਰੋ-ਘਰੀ ਗਣਨਾ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜੇਕਰ ਬੀ.ਐਲ.ਓ. ਨੂੰ ਕੋਈ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਉਸ ਫਾਰਮ ਦੀ ਪ੍ਰਾਪਤੀ ਲਈ ਉਹ ਤਿੰਨ ਵਾਰ ਤੱਕ ਉਸ ਘਰ ਦਾ ਦੌਰਾ ਕਰੇਗਾ ਅਤੇ ਆਪਣੇ ਦੌਰੇ ਸਬੰਧੀ ਘਰ ਦੇ ਦਰਵਾਜ਼ੇ ਤੇ ਸਟਿੱਕਰ ਚਿਪਕਾ ਕੇ ਜਾਣਕਾਰੀ ਦਰਜ ਕਰੇਗਾ। ਉਨ੍ਹਾਂ ਦੱਸ...