Wednesday, September 16
Shadow

Tag: punjab news

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ ਵੱਲੋਂ ਰੇਲਵੇ ਰੋਡ ਵਾਰਡ ਨੰਬਰ 14 ਵਿੱਚ ਸਫਾਈ ਦਾ ਲਿਆ ਜਾਇਜ਼ਾ

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ ਵੱਲੋਂ ਰੇਲਵੇ ਰੋਡ ਵਾਰਡ ਨੰਬਰ 14 ਵਿੱਚ ਸਫਾਈ ਦਾ ਲਿਆ ਜਾਇਜ਼ਾ

Local news
ਨੰਗਲ 05 ਸਤੰਬਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਸ਼ਹਿਰ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸਥਾਨਕ ਸਰਕਾਰਾਂ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਰੇਲਵੇ ਰੋਡ, ਵਾਰਡ ਨੰਬਰ 14 ਵਿਖੇ ਪਹੁੰਚ ਕੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਸਫਾਈ ਪ੍ਰਬੰਧਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਦਾਇਤ ਕੀਤੀ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਗੰਦਗੀ ਇਕੱਠੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਫ-ਸੁਥਰਾ ਵਾਤਾਵਰਣ ਹਰ ਨਾਗਰਿਕ ਦਾ ਹੱਕ ਹੈ ਅਤੇ ਇਸ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।        ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ ਸਫਾਈ ਮੁਹਿੰਮ ਨਹੀਂ, ਸਗੋਂ ਸ਼ਹਿਰਾਂ ਦੀ ਸਫਾਈ ਪ੍ਰਣਾਲੀ ਨੂੰ ਵਿਗਿਆਨਕ ਅਤੇ ਤਕਨਾਲੋਜੀ ਆਧਾਰਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ...
ਖੇਡਾਂ ਵਤਨ ਪੰਜਾਬ ਦੀਆਂ-2026: ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ: ਡਿਪਟੀ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ-2026: ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ: ਡਿਪਟੀ ਕਮਿਸ਼ਨਰ

Local news
ਬਰਨਾਲਾ, 5 ਸਤੰਬਰ         ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ ਕਰਵਾਏ ਜਾ ਰਹੇ ਹਨ।   ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਮੁਕਾਬਲੇ 7 ਅਤੇ 8 ਸਤੰਬਰ ਨੂੰ ਹੋਣਗੇ। ਫੁੱਟਬਾਲ ਦੇ ਮੁਕਾਬਲੇ ਸ਼ਹੀਦ ਬੀਬੀ ਕਿਰਨਜੀਤ ਕੌਰ ਸਰਕਾਰੀ ਸਕੂਲ ਮਹਿਲ ਕਲਾਂ, ਅਥਲੈਟਿਕਸ ਦੇ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਇਲ ਤੇ ਖੋ ਖੋ ਮੁਕਾਬਲੇ ਪਿੰਡ ਦੀਵਾਨਾ ਦੇ ਸਟੇਡੀਅਮ ਵਿੱਚ ਹੋਣਗੇ।     ਬਲਾਕ ਸਹਿਣਾ ਦੇ ਮੁਕਾਬਲੇ 10 ਅਤੇ 11 ਸਤੰਬਰ ਨੂੰ ਹੋਣਗੇ। ਇਨ੍ਹਾਂ ਵਿਚ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ ਮੁਕਾਬਲੇ ਪਬਲਿਕ ਸਟੇਡੀਅ...
ਕੋਟਲਾ ਵਾਸੀਆਂ ਨੂੰ ਮਿਲੀ ਵੱਡੀ ਸਿਹਤ ਸਹੂਲਤ, ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੋਟਲਾ ਵਾਸੀਆਂ ਨੂੰ ਮਿਲੀ ਵੱਡੀ ਸਿਹਤ ਸਹੂਲਤ, ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Local news
ਸ੍ਰੀ ਅਨੰਦਪੁਰ ਸਾਹਿਬ 05 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਕੋਟਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਵੱਡੀ ਸਿਹਤ ਸਹੂਲਤ ਦੀ ਸੌਗਾਤ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।      ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਸ਼ੁਰੂ ਹੋਣ ਨਾਲ ਕੋਟਲਾ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨੇੜੇ ਹੀ ਡਾਕਟਰੀ ਸਲਾਹ ਅਤੇ ਲੋੜੀਂਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ। ਸਰਕਾਰ ਦਾ ਉਦੇਸ਼ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ।      ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ। ਉਨ...
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨ

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨ

Local news
ਸੰਗਰੂਰ, 5 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਘਾਬਦਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਯੋਜਨਾ ਨਾਲ ਜੁੜੀਆਂ ‘ਸਖੀਆਂ’ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਨੂੰ ਸਮਾਜ ਵਿੱਚ ਬਣਦਾ ਸਨਮਾਨ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਆਤਮਨਿਰਭਰ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ‘ਸਖੀਆਂ’ ਇਸ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਮਜ਼ਬੂਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਪਹਿਲਕਦਮੀ ਲਈ ਮੁੱਖ ਮੰਤਰੀ ਪੰਜਾਬ ਸ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਵਰਗਾਂ ਤੇ ਸਮਾਜ ਦਾ ਹੋ ਰਿਹਾ ਹੈ ਵਿਕਾਸ: ਕ੍ਰਿਸ਼ਨ ਕੁਮਾਰ ਬੇਦੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਵਰਗਾਂ ਤੇ ਸਮਾਜ ਦਾ ਹੋ ਰਿਹਾ ਹੈ ਵਿਕਾਸ: ਕ੍ਰਿਸ਼ਨ ਕੁਮਾਰ ਬੇਦੀ

Haryana
ਚੰਡੀਗੜ੍ਹ, 4 ਸਤੰਬਰ - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਭਕਾ ਸਾਥ, ਸਭਕਾ ਵਿਕਾਸ ਅਤੇ ਸਭਕਾ ਵਿਸ਼ਵਾਸ ਦੇ ਮੰਤਰ 'ਤੇ ਕੰਮ ਕਰ ਰਹੀ ਹੈ। ਸਰਕਾਰ ਸਾਰੇ ਸਮਾਜਾਂ, ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਹਰ ਸਮਾਜ ਦੀਆਂ ਧਰਮਸ਼ਾਲਾਵਾਂ ਦੇ ਵਿਕਾਸ ਅਤੇ ਸ਼ੁੰਦਰੀਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁੱਜਰ ਸਮਾਜ ਦਾ ਇਤਿਹਾਸ ਬਹੁਤ ਹੀ ਮਾਣਮੱਤਾ ਰਿਹਾ ਹੈ। ਇਹ ਸਮਾਜ ਹਮੇਸ਼ਾ ਤੋਂ ਹੀ ਦੇਸ਼ ਭਗਤੀ, ਬਹਾਦਰੀ, ਧਰਮ ਅਤੇ ਸੱਭਿਆਚਾਰ ਦੀ ਰੱਖਿਆ ਲਈ ਮੋਹਰੀ ਰਿਹਾ ਹੈ। ਮੰਤਰੀ ਸ਼ੁੱਕਰਵਾਰ ਨੂੰ ਕੁਰੂਸ਼ੇਤਰ ਗੁੱਜਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਧਰਮਸ਼ਾਲਾ ਪਰਿਸਰ ਵਿੱਚ ਆਯੋਜਿਤ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ 'ਤੇ ਬੋਲ ਰਹੇ ਸਨ। ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਨ ਬੇਦੀ ਨੇ ਸਾਰੇ ਸੂਬਾ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ...
ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂ

ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂ

Punjab News, Punjab Politics
ਚੰਡੀਗੜ੍ਹ / ਬਠਿੰਡਾ 4 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੱਲ੍ਹ ਬਠਿੰਡਾ ਤੋਂ ਹੋਣ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਗੁਰਦਾਸ ਮਾਨ ਅਤੇ ਕੁਲਵਿੰਦਰ ਬਿਲ੍ਹਾ ਸਮੇਤ ਪ੍ਰਸਿੱਧ ਪੰਜਾਬੀ ਕਲਾਕਾਰ ਆਪਣੀ ਪੇਸ਼ਕਾਰੀ ਦੇਣਗੇ। ਉਨ੍ਹਾਂ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ, ਸਹਿਯੋਗ ਦੇਣ ਅਤੇ ਸੂਬੇ ਦੇ ਨੌਜਵਾਨ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਦੀ ਅਪੀਲ ਕੀਤੀ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਠਿੰਡਾ ਦੂਜੀ ਵਾਰ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਦੀ ਮੇਜ਼ਬਾਨੀ ਕਰ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਚੌਥੇ ਸੀਜ਼ਨ ਵਿੱਚ ਪੰਜਾਬ ਭਰ ਤੋਂ ਖਿਡਾਰੀਆਂ ਦੀ ਰਿਕਾਰਡ ਸ਼ਮੂਲੀਅਤ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ, "'ਖੇਡਾਂ ਵਤਨ ਪੰਜਾਬ ਦੀਆਂ' ਇੱਕ ਅਨੋਖਾ ਉੱਦਮ...
IND W vs HKC W: ਸਮ੍ਰਿਤੀ ਮੰਧਾਨਾ ਦੇ ਰਿਕਾਰਡ ਸੈਂਕੜੇ ਨਾਲ ਭਾਰਤ ਨੇ ਹਾਂਗਕਾਂਗ ‘ਤੇ ਰਿਕਾਰਡ ਜਿੱਤ ਕੀਤੀ ਹਾਸਿਲ

IND W vs HKC W: ਸਮ੍ਰਿਤੀ ਮੰਧਾਨਾ ਦੇ ਰਿਕਾਰਡ ਸੈਂਕੜੇ ਨਾਲ ਭਾਰਤ ਨੇ ਹਾਂਗਕਾਂਗ ‘ਤੇ ਰਿਕਾਰਡ ਜਿੱਤ ਕੀਤੀ ਹਾਸਿਲ

Sports
IND W vs HKC W: ਭਾਰਤ ਵੀਰਵਾਰ ਨੂੰ ਮਹਿਲਾ ਏਸ਼ੀਆ ਕੱਪ ਟੀ-20 ਕ੍ਰਿਕਟ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚ ਗਿਆ, ਜਿਸਨੇ ਗਰੁੱਪ ਏ ਦੇ ਇੱਕ ਮੈਚ ਵਿੱਚ ਹਾਂਗਕਾਂਗ 'ਤੇ 137 ਦੌੜਾਂ ਦੀ ਵੱਡੀ ਜਿੱਤ ਦਰਜ ਕੀਤੀ। ਇਹ ਭਾਰਤੀ ਮਹਿਲਾ ਟੀਮ ਦੀ ਟੀ-20 ਕ੍ਰਿਕਟ ਵਿੱਚ ਦੂਜੀ ਸਭ ਤੋਂ ਵੱਡੀ ਜਿੱਤ ਹੈ। ਦੁਬਈ ਵਿੱਚ ਖੇਡੇ ਗਏ ਮੈਚ ਵਿੱਚ ਭਾਰਤ ਦੇ 194 ਦੌੜਾਂ ਦੇ ਸਖ਼ਤ ਟੀਚੇ ਦਾ ਪਿੱਛਾ ਕਰਦੇ ਹੋਏ, ਹਾਂਗਕਾਂਗ ਦੀਆਂ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਸਾਹਮਣੇ ਜ਼ਿਆਦਾ ਦੇਰ ਤੱਕ ਟਿਕ ਨਹੀਂ ਸਕੀਆਂ ਅਤੇ 16.2 ਓਵਰਾਂ ਵਿੱਚ ਸਿਰਫ਼ 56 ਦੌੜਾਂ 'ਤੇ ਆਲ ਆਊਟ ਹੋ ਗਈਆਂ। ਕਪਤਾਨ ਨਤਾਸ਼ਾ ਮਾਈਲਸ ਨੇ ਸਭ ਤੋਂ ਵੱਧ 15 ਦੌੜਾਂ ਬਣਾਈਆਂ। ਸਿਰਫ਼ ਮਰੀਨਾ ਲੈਂਪਲੌ (14) ਅਤੇ ਯਾਸਮੀਨ ਦਾਸਵਾਨੀ (11) ਹੀ ਦੋਹਰੇ ਅੰਕੜੇ ਤੱਕ ਪਹੁੰਚ ਸਕੀਆਂ। ਹਾਂਗਕਾਂਗ ਨੇ ਆਪਣੀਆਂ ਆਖਰੀ 6 ਵਿਕਟਾਂ ਸਿਰਫ਼ ਚਾਰ ਦੌੜਾਂ 'ਤੇ ਗੁਆ ਦਿੱਤੀਆਂ। IND W vs HKC W: ਭਾਰਤ ਵੀਰਵਾਰ ਨੂੰ ਮਹਿਲਾ ਏਸ਼ੀਆ ਕੱਪ ਟੀ-20 ਕ੍ਰਿਕਟ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚ ਗਿਆ, ਜਿਸਨੇ ਗਰੁੱਪ ਏ ਦੇ ਇੱਕ ਮੈਚ ਵਿੱਚ ਹਾਂਗਕਾਂ...
Gen Z ਸੁੰਦਰ ਬਣੇ ਰਹਿਣ ਲਈ ਕਿਹੜੇ ਤਰੀਕੇ ਅਪਣਾਉਦੇ ਹਨ? ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਨਵਾਂ ਬਿਊਟੀ ਟ੍ਰੈਂਡ

Gen Z ਸੁੰਦਰ ਬਣੇ ਰਹਿਣ ਲਈ ਕਿਹੜੇ ਤਰੀਕੇ ਅਪਣਾਉਦੇ ਹਨ? ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਨਵਾਂ ਬਿਊਟੀ ਟ੍ਰੈਂਡ

Health
ਬਹੁਤ ਸਾਰੇ ਲੋਕ ਮੰਨਦੇ ਹਨ ਕਿ ਚਮਕਦਾਰ ਦਿੱਖ ਪਾਉਣ ਲਈ ਮੇਕਅਪ ਜ਼ਰੂਰੀ ਹੈ। ਹਾਲਾਂਕਿ, Gen Z ਔਰਤਾਂ ਇਸ ਧਾਰਨਾ ਨੂੰ ਚੁਣੌਤੀ ਦੇ ਰਹੀਆਂ ਹਨ। ਉਹ ਨਾ ਸਿਰਫ਼ ਇਹ ਮੰਨਦੀਆਂ ਹਨ ਕਿ ਸੁੰਦਰਤਾ ਸਾਦਗੀ ਵਿੱਚ ਹੈ ਸਗੋਂ ਇਸਨੂੰ ਅਪਣਾ ਵੀ ਰਹੀਆਂ ਹਨ। Gen Z ਆਪਣੀ ਦਾਦੀ ਦੇ ਯੁੱਗ ਦੇ ਘਰੇਲੂ ਉਪਚਾਰਾਂ ਨੂੰ ਅਪਣਾ ਰਹੇ ਹਨ। ਹਲਦੀ, ਬੇਸਨ, ਤਾਜ਼ੀ ਕਰੀਮ ਅਤੇ ਮੁਲਤਾਨੀ ਮਿੱਟੀ ਦੇ ਚਿਹਰੇ ਲਈ ਫਾਇਦਿਆਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਰੁਝਾਨ ਚਮੜੀ ਦੀ ਦੇਖਭਾਲ ਬਾਰੇ ਜਾਗਰੂਕਤਾ ਵਧਾ ਰਿਹਾ ਹੈ ਅਤੇ ਲੋਕਾਂ ਨੂੰ ਰਸਾਇਣਕ ਉਤਪਾਦਾਂ ਤੋਂ ਬਚਣ ਲਈ ਉਤਸ਼ਾਹਿਤ ਕਰ ਰਿਹਾ ਹੈ। Gen Z ਔਰਤਾਂ ਸੁੰਦਰਤਾਂ ਲਈ ਕਿਹੜੇ ਤਰੀਕੇ ਅਪਣਾ ਰਹੀਆਂ? ਮੇਕਅਪ ਨਾਲੋਂ ਸਾਦਗੀ ਨੂੰ ਚੁਣਨਾ ਬਿਹਤਰ: ਬਹੁਤ ਸਾਰੇ ਲੋਕ ਮੇਕਅਪ ਨਾਲ ਕਾਲੇ ਧੱਬਿਆਂ ਅਤੇ ਫਿਣਸੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ ਪਰ Gen Z ਔਰਤਾਂ ਚਮੜੀ ਦੀਆਂ ਸਮੱਸਿਆਵਾਂ ਨੂੰ ਰੋਕਣ ਲਈ ਸਹੀ ਕਦਮ ਚੁੱਕਣ 'ਤੇ ਧਿਆਨ ਕੇਂਦਰਤ ਕਰਦੀਆਂ ਹਨ। ਰਸਾਇਣਾਂ ਨਾਲ ਭਰੇ ਸੁੰਦਰਤਾ ਉਤਪਾਦਾਂ 'ਤੇ ਨਿਰਭਰ ਕਰਨ ਦੀ ਬਜਾਏ Gen Z ਅੰਦਰੋਂ ਕੁਦ...
ਦਿਲਜੀਤ ਦੁਸਾਂਝ ਦੀ ਨਵੀਂ ਐਲਬਮ ਰਿਲੀਜ਼, ਗੀਤ ਸੁਣ ਪ੍ਰਸ਼ੰਸਕ ਬੋਲੇ-On Repeat

ਦਿਲਜੀਤ ਦੁਸਾਂਝ ਦੀ ਨਵੀਂ ਐਲਬਮ ਰਿਲੀਜ਼, ਗੀਤ ਸੁਣ ਪ੍ਰਸ਼ੰਸਕ ਬੋਲੇ-On Repeat

Entertainment
ਚੰਡੀਗੜ੍ਹ: ਆਪਣੇ ਲਾਈਵ ਸ਼ੋਅਜ਼ ਦੇ ਟੂਰ ਦੌਰਾਨ ਗਾਇਕ ਦਿਲਜੀਤ ਦੁਸਾਂਝ ਨੇ ਅਚਾਨਕ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਸਰਪ੍ਰਾਈਜ਼ ਦਿੱਤਾ। ਜੀ ਹਾਂ...ਗਾਇਕ ਨੇ ਆਪਣੀ ਇੱਕ ਐਲਬਮ ਰਿਲੀਜ਼ ਕੀਤੀ, ਜਿਸ ਦੀ ਜਾਣਕਾਰੀ ਗਾਇਕ ਨੇ ਪਹਿਲਾਂ ਹੀ ਇੰਸਟਾਗ੍ਰਾਮ ਉਤੇ ਲਾਈਵ ਆ ਕੇ ਸਾਂਝੀ ਕੀਤੀ ਸੀ। ਗਾਇਕ ਦੀ ਤਾਜ਼ਾ ਰਿਲੀਜ਼ ਕੀਤੀ ਐਲਬਮ ਦਾ ਨਾਂਅ "I am An Artist Bro" ਹੈ। ਇਸ ਐਲਬਮ ਵਿੱਚ ਕੁੱਝ 7 ਗਾਣੇ ਹਨ, ਜੋ ਰੁਮਾਂਟਿਕ ਗੀਤ ਸੁਣਨ ਵਾਲਿਆਂ ਲਈ ਕਿਸੇ ਸੌਗ਼ਾਤ ਤੋਂ ਘੱਟ ਨਹੀਂ ਹਨ। ਗੀਤ ਸੁਣ ਕੀ ਬੋਲੇ ਪ੍ਰਸ਼ੰਸਕ ਜਦੋਂ ਤੋਂ ਗਾਇਕ ਦੇ ਗੀਤ ਸੋਪਾਟੀਫਾਈ ਉਤੇ ਰਿਲੀਜ਼ ਹੋਏ ਹਨ, ਪ੍ਰਸ਼ੰਸਕ ਕਈ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਇੱਕ ਨੇ ਲਿਖਿਆ,"ਮੇਰੇ Spotify ਵਿੱਚ ਨਵਾਂ ਐਲਬਮ ਨਵੇਂ ਲੂਪਸ...ਬਹੁਤ ਧੰਨਵਾਦ।" ਇੱਕ ਹੋਰ ਨੇ ਲਿਖਿਆ, "ਮੈਂ ਆਪਣੀ ਬਾਕੀ ਦੀ ਜ਼ਿੰਦਗੀ ਲਈ ਇਸ ਆਵਾਜ਼ ਨੂੰ ਵਾਰ-ਵਾਰ ਸੁਣ ਸਕਦਾ ਸੀ।" ਇੱਕ ਹੋਰ ਨੇ ਲਿਖਿਆ, "On Repeat, ਨਵੇਂ ਮਾਹੌਲ ਅਤੇ ਨਵੇਂ ਗਾਣੇ।" ਇਸ ਤੋਂ ਇਲਾਵਾ ਬਹੁਤ ਸਾਰੇ ਪ੍ਰਸ਼ੰਸਕ ਲਾਲ ਦਿਲ ਦਾ ਇਮੋਜੀ ਸਾਂਝਾ ਕਰ ਰਹੇ ਹਨ। ਦਿਲਜੀਤ ਦੁਸਾਂਝ ਦਾ ਵ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਨੂੰ ਵੱਡੀ ਸੌਗਾਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਨੂੰ ਵੱਡੀ ਸੌਗਾਤ

Punjab News
ਲਹਿਰਾਗਾਗਾ/ਸੰਗਰੂਰ, 4 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2 ਕਰੋੜ 55 ਲੱਖ 86 ਹਜ਼ਾਰ ਰੁਪਏ ਦੀ ਲਾਗਤ ਨਾਲ ਡਰੇਨਾਂ ਉੱਤੇ ਉਸਾਰੇ ਜਾਣ ਵਾਲੇ ਤਿੰਨ ਪੁਲਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਸਬੰਧਤ ਪਿੰਡਾਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਦੌਰਾਨ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਡਰੇਨਜ਼ ਢਾਂਚੇ ਦੀ ਕਾਰਗੁਜ਼ਾਰੀ ਅਤੇ ਰੱਖ-ਰਖਾਅ ਨੂੰ ਵੀ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਪਿੰਡ ਬਖੋਰਾ ਕਲਾਂ ਵਿਖੇ ਲਹਿਰਾ ਮੇਨ ਡਰੇਨ ਦੇ ਆਰ.ਡੀ. 28100 ’ਤੇ ਪੁਲ ਦਾ ਨਿਰਮਾਣ ਕਰੀਬ 93 ਲੱਖ 39 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸੇ...