Wednesday, September 16
Shadow

Tag: punjab news

ਕੈਬਨਿਟ ਮੰਤਰੀ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਲਈ ਕੀਤਾ ਸੁਚੇਤ

ਕੈਬਨਿਟ ਮੰਤਰੀ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਲਈ ਕੀਤਾ ਸੁਚੇਤ

Punjab News
ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ 4 ਸਤੰਬਰ-                      ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ  ਜਿ਼ਲ੍ਹੇ ਦੇ ਸਮੂਹ ਸਰਪੰਚ ਨਾਲ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।                     ਇਸ ਦੇ ਨਾਲ ਹੀ ਝੋਨੇ ਦੀ ਕਟਾਈ ਉਪਰੰਤ ਪੈਦਾ ਹੋਣ ਵਾਲੀ ਪਰਾਲੀ ਦੇ ਸੁਚੱਜੇ ਪ੍ਰਬੰਧਨ, ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਪਲਬਧ ਖੇਤੀ ਮਸ਼ੀਨਰੀ ਅਤੇ ਵਿਗਿਆਨਿਕ ਤਕਨੀਕਾਂ ਦੀ ਵਰਤੋਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।                    ਸ.ਖੁੱਡੀਆਂ ਨੇ ਸਰਪੰਚਾਂ ਨੂੰ ਕਿਹਾ ਕਿ ਉਹ ਆਪਣੇ—ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਪ੍ਰੇਰਿਤ ਕਰਨ ਅਤੇ ਉਹ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਤਾਲਮੇਲ ਕਰਕੇ ਪਰਾਲੀ ਪ੍ਰਬ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਤਿੰਨ ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਤਿੰਨ ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ

Crime News, Punjab News
ਮਲੇਰਕੋਟਲਾ 04 ਸਤੰਬਰ: ਗੈਂਗਸਟਰਾਂ, ਨਾਜਾਇਜ਼ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਨੇ ਤਿੰਨ ਹਥਿਆਰਬੰਦ ਹਿਸਟਰੀਸ਼ੀਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਦੇਸੀ .32 ਬੋਰ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਈਦ ਸਹਿਮੂਨ ਉਰਫ਼ ਮੂਨ, ਪੁੱਤਰ ਮੁਹੰਮਦ ਮੇਹਰਾਜ, ਵਾਸੀ ਗਰੀਬ ਨਗਰੀ, ਈਦਗਾਹ ਰੋਡ, ਮਲੇਰਕੋਟਲਾ; ਮੁਹੰਮਦ ਸਮੀਰ ਉਰਫ਼ ਸਾਜੀ, ਪੁੱਤਰ ਮੁਹੰਮਦ ਸਕੀਲ, ਵਾਸੀ ਈਦਗਾਹ ਫਾਟਕ ਨੇੜੇ, ਇਮਾਮਗੜ੍ਹ ਰੋਡ, ਮਲੇਰਕੋਟਲਾ; ਅਤੇ ਮੁਹੰਮਦ ਅਵੈਸ ਉਰਫ਼ ਬੰਸਰੀ ਵਾਲਾ, ਪੁੱਤਰ ਅੱਬਾਸ, ਵਾਸੀ ਮੁਹੱਲਾ ਚੁਹੱਟਾ, ਮਲੇਰਕੋਟਲਾ ਵਜੋਂ ਹੋਈ ਹੈ। ਐੱਸ.ਐੱਸ.ਪੀ. ਮਲੇਰਕੋਟਲਾ  ਹਰਕਮਲਪ੍ਰੀਤ ਸਿੰਘ ਖੱਖ, ਪੀ.ਪੀ.ਐੱਸ. ਨੇ ਦੱਸਿਆ ਕਿ ਪੁਲਿਸ ਟੀਮ ਨੇ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ। ਆਪ੍ਰੇਸ਼ਨ ਦੀ ਯੋਜਨਾ ਸ੍ਰੀ ਰਾਮਨਦੀਪ ਸਿੰਘ ਭੁੱਲਰ, ਪੀ.ਪੀ.ਐੱਸ., ਐੱਸ.ਪੀ. (ਇਨਵੈਸਟੀਗੇਸ਼ਨ) ਅਤੇ ਸ੍ਰੀ ਦੀਪਵਿੰਦਰਪਾਲ ਸਿੰਘ, ਪੀ.ਪੀ.ਐੱਸ....
ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪੰਚਾਂ-ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ

ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪੰਚਾਂ-ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ

Punjab News
ਰੂਪਨਗਰ, 4 ਸਤੰਬਰ: ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਟੇਟ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਵੱਲੋਂ ਅੰਬੇਦਕਰ ਭਵਨ, ਰੂਪਨਗਰ ਵਿਖੇ ਪੰਚਾਂ ਅਤੇ ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਦੀ ਅਗਵਾਈ ਅਤੇ ਹਾਜ਼ਰੀ ਵਿੱਚ ਹੋਇਆ। ਇਸ ਸਿਖਲਾਈ ਦੌਰਾਨ ਪੰਚਾਇਤੀ ਨੁਮਾਇੰਦਿਆਂ ਨੂੰ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਉਪਲਬਧ ਸਰੋਤਾਂ ਦੀ ਬਿਹਤਰ ਵਰਤੋਂ ਕਰਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਜੀ-ਰਾਮ ਜੀ’ ਯੋਜਨਾ ਸਬੰਧੀ ਪੰਚਾਂ ਅਤੇ ਸਰਪੰਚਾਂ ਨੂੰ ਲੋੜੀਂਦੀ ਜਾਣਕਾਰੀ ਦਿੰਦਿਆਂ ਇਸ ਦੇ ਤਹਿਤ ਪਿੰਡ ਪੱਧਰ ’ਤੇ ਕੀਤੇ ਜਾਣ ਵਾਲੇ ਕਾਰਜਾਂ ਅਤੇ ਅਮਲੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਪਿੰਡਾਂ ਵਿੱਚ ਸੋਲਰ ਲਾਈਟਾਂ ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ

Punjab News
ਸ੍ਰੀ ਅਨੰਦਪੁਰ ਸਾਹਿਬ 04 ਸਤੰਬਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ)  ਦੇ  ਜਨਮ ਦਿਹਾੜੇ  ਦੀਆਂ ਸਮੂਹ ਸੰਗਤਾਂ  ਨੂੰ  ਵਧਾਈਆਂ  ਦਿੱਤੀਆਂ।        ਉਨ੍ਹਾਂ ਕਿਹਾ ਕਿ ਭਾਈ ਜੈਤਾ ਜੀ ਦਾ ਜੀਵਨ ਸਿੱਖ ਇਤਿਹਾਸ ਵਿੱਚ ਬਹਾਦਰੀ, ਸੇਵਾ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਜਦੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਵਿਖੇ ਸ਼ਹੀਦ ਕੀਤਾ ਗਿਆ ਤਾਂ ਭਾਈ ਜੈਤਾ ਜੀ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਗੁਰੂ ਸਾਹਿਬ ਜੀ ਦਾ ਪਾਵਨ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ। ਉਨ੍ਹਾਂ ਦੀ ਇਸ ਮਹਾਨ ਸੇਵਾ ਅਤੇ ਗੁਰੂ ਪ੍ਰਤੀ ਸਮਰਪਣ ਨੂੰ ਦੇਖਦਿਆਂ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ  ‘ਰੰਗਰੇਟਾ ਗੁਰੂ ਕਾ ਬੇਟਾ’ ਦਾ ਮਾਣ ਬਖ਼ਸ਼ਿਆ।ਸ. ਬੈਂਸ ਨੇ ਕਿਹਾ ਕਿ ਭਾਈ ਜੈਤਾ ਜੀ ਦੀ ਮਹਾਨ ਕੁਰਬਾਨੀ ਅਤੇ ਵੱਡਮੁੱਲੇ ਇਤਿਹਾਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ  ਲ...
ਮਿਸ਼ਨ ਕਲੀਨ ਪੰਜਾਬ : ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਵਿਖੇ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ

ਮਿਸ਼ਨ ਕਲੀਨ ਪੰਜਾਬ : ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਵਿਖੇ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ

Punjab News
ਨਕੋਦਰ (ਜਲੰਧਰ), 4 ਸਤੰਬਰ :  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਸ਼ਹਿਰ ਵਿਖੇ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਸਫਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਕੂੜੇ ਤੋਂ ਮੁਕਤ ਕਰਨਾ ਅਤੇ ਲੋਕਾਂ ਵਿੱਚ ਸਾਫ-ਸਫਾਈ ਪ੍ਰਤੀ ਜਾਗਰੂਕਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਮਿਸ਼ਨ ਦਾ ਟੀਚਾ ਖੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰਨਾ ਅਤੇ ਦੁਬਾਰਾ ਬਣਨ ਤੋਂ ਰੋਕਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਾਤਾਵਰਣ ਪੱਖੋਂ ਬਿਹਤਰ ਤੇ ਸਿਹਤਮੰਦ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਫ-ਸੁਥਰੇ ਸ਼ਹਿਰ ਤੇ ਪਿੰਡ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੇ ਯਤਨਾਂ ਨਾਲ ਨਹੀਂ, ਸਗੋਂ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦੇ ਹਨ। ਸ਼ਹਿਰ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ...
ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 4 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦਿੰਦਿਆਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੇ ਵਿੱਤੀ ਸਹਾਇਤਾ ਦੀ ਵੰਡ ਨੂੰ ਪਾਰਦਰਸ਼ੀ, ਸਮੇ...
ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

Punjab News
ਚੰਡੀਗੜ੍ਹ; 04 ਸਤੰਬਰ 2026- ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ। ਇਸ ਸੁਵਿਧਾ ਤਹਿਤ ਯੋਗ ਲਾਭਪਾਤਰੀਆਂ ਨੂੰ ਹੁਣ ਹੈਲਥ ਕਾਰਡ ਦੀ ਕਾਪੀ ਪ੍ਰਾਪਤ ਕਰਨ ਲਈ ਕਿਸੇ ਕੇਂਦਰ ’ਤੇ ਜਾਣ ਦੀ ਲੋੜ ਨਹੀਂ ਹੋਵੇਗੀ। ਲਾਭਪਾਤਰੀ ਦੀ ਵੈਰੀਫਿਕੇਸ਼ਨ/ਈ-ਕੇਵਾਈਸੀ ਅਤੇ ਫੋਟੋ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੈਲਥ ਕਾਰਡ ਨੂੰ ਆਨਲਾਈਨ ਦੇਖਿਆ ਅਤੇ ਡਾਊਨਲੋਡ ਕੀਤਾ ਜਾ ਸਕੇਗਾ। ਇਸ ਨੂੰ ਮੋਬਾਈਲ ਫੋਨ ਵਿੱਚ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜਾਂ ਭਵਿੱਖ ਵਿੱਚ ਵਰਤੋਂ ਲਈ ਪ੍ਰਿੰਟ ਵੀ ਕੀਤਾ ਜਾ ਸਕਦਾ ਹੈ। *ਹੈਲਥ ਕਾਰਡ ਪ੍ਰਾਪਤ ਕਰਨ ਦੇ ਤਿੰਨ ਆਸਾਨ ਕਦਮ* 1- ਵੇਰਵੇ ਦਰਜ ਕਰੋ ਲਾਭਪਾਤਰੀ ਆਪਣੀ ਫੈਮਿਲੀ ਆਈਡੀ, ਹੈਲਥ ਕਾਰਡ ਨੰਬਰ, ਮੋਬਾਈਲ ਨੰਬਰ ਜਾਂ ਆਧਾਰ ਨੰਬਰ ਦੀ ਵਰਤੋਂ ਕਰਕੇ ਆਪਣਾ ਪਰਿਵਾਰਕ ਰਿਕਾਰਡ ਲੱਭ ਸਕਦ...
ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦੀ ਨੁਹਾਰ ਬਦਲਣ ਵਾਲੇ ਅਧਿਆਪਕਾਂ ਨੂੰ ਮਾਣ ਸਨਮਾਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ- 2026 ਨਾਲ ਸਨਮਾਨਿਤ ਕੀਤਾ ਜਾਵੇਗਾ। ਸ. ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸਾਰੇ 75 ਅਧਿਆਪਕ ਰਾਜ ਅਧਿਆਪਕ ਪੁਰਸਕਾਰ ਨੀਤੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ’ਤੇ ਚੁਣੇ ਗਏ ਹਨ। ਇਨ੍ਹਾਂ ‘ਚੋਂ 55 ਰਾਜ ਅਧਿਆਪਕ ਪੁਰਸਕਾਰ ਲਈ, 10 ਯੰਗ ਅਧਿਆਪਕ ਪੁਰਸਕਾਰ ਲਈ, 4 ਵਿਸ਼ੇਸ਼ ਅਧਿਆਪਕ ਪੁਰਸਕਾਰ ਲਈ ਅਤੇ 6 ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਹਨ।  ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਸਨਮਾਨ ਦੇਣ ਵਿੱਚ ਬਹੁਤ ਮਾਣ ਮਹਿਸੂਸ ਕਰ ਰਹੀ ਹੈ ਕਿਉਂਕਿ ਅਧਿਆਪਕ ਨਾ ਸਿਰਫ਼ ਨੌਜਵਾਨਾਂ ਦੇ ਸੁਪਨਿਆਂ ਨੂੰ ਦਿਸ਼ਾ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਹੁੰਦੇ ਹਨ। ਇਨ੍ਹਾਂ 75 ਅਧਿਆਪਕਾਂ ਦੀ ਚ...
ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

Breaking News
ਚੰਡੀਗੜ੍ਹ, 4 ਸਤੰਬਰ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਹੈ, ਇਸ ਨਾਲ ਇਨ੍ਹਾਂ ਮੁਲਾਜ਼ਮਾਂ ਦਾ ਡੀ.ਏ. ਕੇਂਦਰ ਸਰਕਾਰ ਦੇ ਬਰਾਬਰ ਹੋ ਜਾਵੇਗਾ। ਇਹ ਫੈਸਲਾ ਸਰਕਾਰ ਵੱਲੋਂ ਅਨੇਕਾਂ ਮੌਕਿਆਂ ਅਤੇ ਫੋਰਮਾਂ 'ਤੇ ਦੁਹਰਾਏ ਇਕਸਾਰ ਸਟੈਂਡ ਨੂੰ ਦਰਸਾਉਂਦਾ ਹੈ, ਜਿਸ ਅਨੁਸਾਰ ਲਾਭ ਲੈਣ ਦੇ ਹੱਕਦਾਰ ਮੁਲਾਜ਼ਮਾਂ ਨੂੰ ਹੀ ਲਾਭ ਮਿਲਣਾ ਚਾਹੀਦਾ ਹੈ ਅਤੇ ਜਿਹੜੇ ਇਨ੍ਹਾਂ ਲਾਗੂ ਉਪਬੰਧਾਂ ਅਧੀਨ ਨਹੀਂ ਆਉਂਦੇ, ਉਨ੍ਹਾਂ ਨੂੰ ਇਹ ਲਾਭ ਨਹੀਂ ਮਿਲਣਾ ਚਾਹੀਦਾ। ਇਸ ਫੈਸਲੇ ਨਾਲ, ਸਰਕਾਰ ਨੇ ਇੱਕ ਵਾਰ ਫਿਰ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਮੁਲਾਜ਼ਮ ਬਣੇ ਰਹਿਣ। ਇਹ ਫੈਸਲਾ 2020 ਤੋਂ ਬਾਅਦ ਦੇ ਨਿਯਮਾਂ ਅਧੀਨ ਭਰਤੀ ਹੋਏ ਮੁਲਾਜ਼ਮਾਂ 'ਤੇ ਲਾਗੂ ਹੁੰਦਾ ਹੈ, ਜਿਨ੍ਹਾਂ ਦੀ...
ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 4 ਸਤੰਬਰ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 227ਵੇਂ ਦਿਨ ਪੁਲਿਸ ਟੀਮਾਂ ਨੇ 225 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,864 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 252 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ...