Sunday, September 20
Shadow

Tag: punjab news

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

Punjab News
ਜਲੰਧਰ; 13 ਜੂਨ: ਜਲੰਧਰ ਦੇ ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਅੱਜ ਸ਼ਾਮ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕਰਵਾਏ ਗਏ ਅਧਿਆਤਮਿਕ ਪ੍ਰੋਗਰਾਮ 'ਇੱਕ ਸ਼ਾਮ ਸ਼ਿਵ ਦੇ ਨਾਮ' ਵਿੱਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਵਿੱਚ ਸਮਾਜ ਦੇ ਹਰ ਵਰਗ ਦੇ ਲੋਕਾਂ ਨੇ ਸ਼ਿਰਕਤ ਕੀਤੀ, ਜੋ ਭਗਤੀ ਅਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗੇ ਨਜ਼ਰ ਆਏ। ਮਸ਼ਹੂਰ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਵਾਨ ਸ਼ਿਵ ਤੇ ਭਗਵਾਨ ਪਰਸ਼ੂਰਾਮ ਜੀ ਨੂੰ ਸਮਰਪਿਤ ਭਜਨ ਗਾ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕੀਤਾ, ਜਦਕਿ ਕਈ ਪੂਜਨੀਕ ਸੰਤਾਂ ਨੇ ਵੀ ਇਸ ਮੌਕੇ ਆਪਣੀ ਹਾਜ਼ਰੀ ਲਵਾਈ।ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵਾਨ ਪਰਸ਼ੂਰਾਮ ਜੀ ਜੈਅੰਤੀ ਦੇ ਇਸ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਨਾਲ ਹਾਜ਼ਰੀ ਭਰਨਾ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਮੈਂ ਧਾਰਮਿਕ ਉਤਸ਼ਾਹ, ਭਗਤੀ ਅਤੇ ਅਧਿਆਤ...
ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

Punjab News
ਰੂਪਨਗਰ, 13 ਜੂਨ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ ਦੀ ਯੋਗ ਅਗਵਾਈ ਹੇਠ ਅੱਜ ਸਬਜ਼ੀ ਮੰਡੀ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਾ ਸੀ। ਇਸ ਕੈਂਪ ਦੌਰਾਨ ਓਟ ਕਲੀਨਿਕ ਕਾਉਂਸਲਰ ਜਸਜੀਤ ਕੌਰ ਅਤੇ ਡੀ ਅਡਿਕਸ਼ਨ ਸੈਂਟਰ ਕੌਂਸਲਰ ਪ੍ਰਭਜੋਤ ਕੌਰ ਵੱਲੋਂ ਲੋਕਾਂ ਨੂੰ ਨਸ਼ੇ ਦੇ ਸਿਹਤ, ਸਮਾਜਿਕ ਅਤੇ ਪਰਿਵਾਰਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਨਸ਼ਾ ਮਨੁੱਖ ਦੇ ਸਰੀਰ ਨੂੰ ਹੀ ਨਹੀਂ, ਸਗੋਂ ਉਸਦੇ ਪਰਿਵਾਰਕ ਸੰਬੰਧਾਂ ਅਤੇ ਸਮਾਜਿਕ ਜੀਵਨ ਨੂੰ ਵੀ ਪ੍ਰਭਾਵਿਤ ਕਰਦਾ ਹੈ। ਮਾਹਿਰਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਸ਼ਾ ਛੱਡਣਾ ਅਸੰਭਵ ਨਹੀਂ ਹੈ, ਜੇਕਰ ਵਿਅਕਤੀ ਨੂੰ ਸਹੀ ਮਾਰਗਦਰਸ਼ਨ ਅਤੇ ਸਮੇਂ ਸਿਰ ਇਲਾਜ ਮਿਲੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਹਰ ਕਿਸਮ ...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

Breaking News
ਚੰਡੀਗੜ੍ਹ/ਐਸ.ਏ.ਐਸ. ਨਗਰ, 13 ਜੂਨ: ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਹ ਸ਼ਾਨਦਾਰ ਉਪਲਬਧੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਸੰਸਥਾ ਦੀ ਵੱਧ ਰਹੀ ਭੂਮਿਕਾ ਨੂੰ ਦਰਸਾਉਂਦੀ ਹੈ। ਆਈ.ਐਮ.ਏ. ਦੇਹਰਾਦੂਨ ਵਿਖੇ 158ਵੇਂ ਰੈਗੂਲਰ ਕੋਰਸ ਪਾਸਿੰਗ ਆਊਟ ਪਰੇਡ ਵਿੱਚ ਚਾਰ ਐਮ.ਆਰ.ਐਸ.ਐਫ.ਪੀ.ਆਈ. ਕੈਡੇਟਾਂ ਨੂੰ ਫ਼ੌਜ ਵਿੱਚ ਕਮਿਸ਼ਨ ਮਿਲਿਆ ਹੈ, ਜਿਸਦੀ ਸਮੀਖਿਆ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤੀ ਗਈ, ਜੋ ਹਥਿਆਰਬੰਦ ਸੈਨਾਵਾਂ ਦੀ ਸੁਪਰੀਮ ਕਮਾਂਡਰ ਵੀ ਹਨ। ਨਵੇਂ ਫ਼ੌਜ ਅਧਿਕਾਰੀਆਂ ਵਿੱਚ ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਸ਼ਾਮਲ ਹਨ, ਜਿਸਦੇ ਪਿਤਾ ਇੱਕ ਵਪਾਰੀ ਅਤੇ ਮਾਤਾ ਸਿਹਤ ਵਿਭਾਗ ਵਿੱਚ ਸਟਾਫ਼ ਨਰਸ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸੇ ਤਰ੍ਹਾਂ ਮੋਹਾਲੀ ਤੋਂ ਅਭੈ ਸਿੰਘ ਰਾਘਵ ਫੌਜ ਅਧਿਕਾਰੀ ਬਣੇ ਹਨ, ਜ...
ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 13 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 144ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,630 ਹੋ ਗਈਆਂ। ਇਸ ਤੋਂ ਇਲਾਵਾ 101 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ...
ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

Punjab News
ਚੰਡੀਗੜ੍ਹ/ਜਲੰਧਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਏ ਗਏ ਇਸ ਸਿਖਲਾਈ ਸੈਮੀਨਾਰ ਵਿੱਚ ਸੂਬੇ ਭਰ ਦੇ 60 ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਪੰਜਾਬ ਅਮਰਦੀਪ ਸਿੰਘ ਰਾਏ ਨੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਦਿਆਂ ਗੈਰ-ਕਾਨੂੰਨੀ ਵਪਾਰ ਦੀ ਵਧ ਰਹੀ ਜਟਿਲਤਾ ਅਤੇ ਤੁਰੰਤ ਲਾਗੂਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਨਕਲੀ ਸਮਾਨ ਦਾ ਵਪਾਰ ਅਤੇ ਤਸਕਰੀ ਨਾ ਸਿਰ...
ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

Punjab News
ਚੰਡੀਗੜ੍ਹ/ਗੜ੍ਹਸ਼ੰਕਰ, 13 ਜੂਨ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਹਰ ਯੋਗ ਮਹਿਲਾ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲੋੜੀਂਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਉਸੇ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਉਨ੍ਹਾਂ ਦਾ ਲਾਭ ਆਖ਼ਰੀ ਯੋਗ ਵਿਅਕਤੀ ਤੱਕ ਪਹੁੰਚੇ ਅਤੇ ਇਹੀ ਸਰਕਾਰ ਦਾ ਸੰਕਲਪ ਹੈ। ਡਿਪਟੀ ਸਪੀਕਰ ਰ...
ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

Punjab News
ਚੰਡੀਗੜ੍ਹ, 13 ਜੂਨ 2026- ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ (ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ) ਮੌਕੇ ਪੰਜਾਬ ਦੀ 1076 ਡੋਰਸਟੈਪ ਗਵਰਨੈਂਸ ਪਹਿਲ ਬਜ਼ੁਰਗਾਂ ਦੀ ਭਲਾਈ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਪਹਿਲ ਵਜੋਂ ਉੱਭਰ ਰਹੀ ਹੈ। ਇਹ ਪਹਿਲ ਪੈਨਸ਼ਨਾਂ, ਸਰਟੀਫਿਕੇਟਾਂ ਅਤੇ ਸੈਂਕੜੇ ਸਰਕਾਰੀ ਸੇਵਾਵਾਂ ਨੂੰ ਸਿੱਧੇ ਉਨ੍ਹਾਂ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ ਹੈ, ਜਿਨ੍ਹਾਂ ਨੂੰ ਇਨ੍ਹਾਂ ਦੀ ਸਭ ਤੋਂ ਵੱਧ ਲੋੜ ਹੈ। ਸਮਾਜ ਦੇ ਸੀਨੀਅਰ ਨਾਗਰਿਕਾਂ ਲਈ ਕਿਸੇ ਸਰਕਾਰੀ ਦਫ਼ਤਰ ਦਾ ਇੱਕ ਗੇੜਾ ਵੀ ਕਈ ਵਾਰ ਵੱਡੀ ਚੁਣੌਤੀ ਬਣ ਜਾਂਦਾ ਹੈ। 74 ਸਾਲਾ ਗੁਰਮੇਲ ਕੌਰ ਨੂੰ ਹੁਣ ਕਿਸੇ ਸਰਕਾਰੀ ਕੰਮ ਲਈ ਆਪਣੇ ਪੁੱਤਰ ’ਤੇ ਨਿਰਭਰ ਨਹੀਂ ਰਹਿਣਾ ਪੈਂਦਾ ਕਿ ਉਹ ਨੌਕਰੀ ਤੋਂ ਛੁੱਟੀ ਲੈ ਕੇ ਉਨ੍ਹਾਂ ਨੂੰ ਸਰਕਾਰੀ ਦਫ਼ਤਰ ਲੈ ਕੇ ਜਾਵੇ। ਸ਼ਹਿਰ ਭਰ ਵਿੱਚ ਸਫ਼ਰ ਕਰਨ, ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਅਤੇ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਹੁਣ ਉਹ ਸਿਰਫ਼ ਇੱਕ ਫ਼ੋਨ ਕਾਲ ਰਾਹੀਂ ਕਈ ਸਰਕਾਰੀ ਸੇਵਾਵਾਂ ਦਾ ਲਾਭ ਆਪਣੇ ਘਰ ਬੈਠੇ ਲੈ ਸਕਦੀ ਹੈ। ਬਹੁਤ ਸਾਰੇ ਸੀਨੀਅਰ ਨਾਗਰਿਕਾਂ ਲਈ ਪ...
ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Breaking News, Crime News
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅਪਰਾਧਿਕ ਪਿਛ...
ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

Breaking News
ਚੰਡੀਗੜ੍ਹ, 13 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕੀਤੀ। ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਕਾਨੂੰਨ ਲਾਗੂਕਰਨ ਵਾਲਿਆਂ ਨੂੰ ਰਿਪੋਰਟ ਕਰਨੀ ਚਾਹੀਦੀ ਹੈ। ਪੁਲਿਸ ਵਿਭਾਗ ਸੂਚਨਾ ਦੇਣ ਵਾਲੇ ਦੇ ਵੇਰਵਿਆਂ ਨੂੰ ਪੂਰੀ ਤਰ੍ਹਾਂ ਗੁਪਤ ਰੱਖੇਗਾ। ਨਸ਼ਿ...
ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

Breaking News
ਚੰਡੀਗੜ੍ਹ, 13 ਜੂਨ 2026: ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ ਵੀ ਔਨੀ ਹੀ ਨਿਰਭਰ ਕਰੇਗੀ।1 ਮਾਰਚ 2025 ਨੂੰ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ਦੀਆਂ ਸਭ ਤੋਂ ਮਹੱਤਵਪੂਰਨ ਨਸ਼ਾ ਵਿਰੋਧੀ ਪਹਿਲਕਦਮੀਆਂ ਵਿੱਚੋਂ ਇੱਕ ਬਣ ਚੁੱਕੀ ਹੈ, ਜਿਸ ਤਹਿਤ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਜਨ-ਜਾਗਰੂਕਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਰੋਕਥਾਮ ਅਤੇ ਮੁੜ ਵਸੇਬਾ ਯਤਨਾਂ ਤਹਿਤ 1 ਮਾਰਚ 2025 ਤੋਂ ਮਈ 2026 ਤੱਕ ਪੰਜਾਬ ਭਰ ਦੇ ਨਸ਼ਾ ਮੁਕਤੀ ਕੇਂਦਰਾਂ ਅਤੇ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ੳੳਏਟੀ) ਕੇਂਦਰਾਂ ਵਿੱਚ ਨਸ਼ੇ ਤੋਂ ਪ੍ਰਭਾਵਿਤ 90,000...