ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ
ਚੰਡੀਗੜ੍ਹ, 11 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 142ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
142ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 360 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 36,023 ਹੋ ਗਈ ਹੈ।
ਇਸ ਤੋਂ ਇਲਾਵਾ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 4 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ...







