ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ), 03 ਸਤੰਬਰ: ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਅਹਿਮ ਹਿੱਸਾ ਹੈ, ਜਿਸ ਦਾ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਬਦਲਾਅ ਲਿਆਉਣ ਦੇ ਨਾਲ-ਨਾਲ ਹੁਨਰਮੰਦ ਅਤੇ ਭਵਿੱਖ ਲਈ ਤਿਆਰ ਨੌਜਵਾਨ ਸ਼ਕਤੀ ਦਾ ਨਿਰਮਾਣ ਕਰਨਾ ਹੈ।
ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ, ਖ਼ੂਨੀ ਮਾਜਰਾ, ਖਰੜ ਵਿਖੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੀ ਹਾਜ਼ਰੀ ਵਿੱਚ ਇਨੋਵੇਸ਼ਨ ਲੈਬਜ਼ ਦਾ ਰਸਮੀ ਉਦਘਾਟਨ ਕੀਤਾ ਗਿਆ।
ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਵਿਭਾ ਇੰਡੀਆ ਅਤੇ ਮੇਕਰ ਭਵਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ ਹੈ, ਜਿਸ ਤਹਿਤ ਸਰਕਾਰੀ ਸਹਿਯੋਗ ਅਤੇ ਤਕਨੀਕੀ ਮੁਹਾਰਤ ਨੂੰ ਇਕੱਠਾ ਕਰਦ...








