Tuesday, August 4
Shadow

Tag: punjab news

ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ

ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ

Punjab News
ਖਡੂਰ ਸਾਹਿਬ, 27 ਅਪ੍ਰੈਲ :        ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਜੀਉਬਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਨਮਾਨਿਤ ਸ਼ਖ਼ਸੀਅਤਾਂ ਹਾਜ਼ਰ ਸਨ।ਵਿਧਾਇਕ ਲਾਲਪੁਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ, ਜਿਸ ਰਾਹੀਂ ਲੋਕ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਬਿਨਾਂ ਕਿਸੇ ਆਰਥਿਕ ਬੋਝ ਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਯੋਜਨਾਵਾਂ ਰਾਹੀਂ ਸਮਾਜ ਦੇ ਹਰੇਕ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਪੂਰੀ ਕਰਨ ਅਤੇ ਸੁੱਖੀ-ਸਾਂਦੀ ਵਾਪਸ ਆਪਣੇ ਘਰ ਪਰਤਣ। ਇਸ ਮੌਕੇ ਮੌਜੂਦ ਆਗੂਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ...
ਕੁਦਰਤੀ ਅਤੇ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ ਵਜੋਂ ਐਨ.ਡੀ.ਆਰ.ਐੱਫ. ਦੀ ਟੀਮ ਕਰੇਗੀ ਮਾਨਸਾ ਵਿੱਚ ਜਾਗਰੂਕਤਾ ਗਤੀਵਿਧੀਆਂ 

ਕੁਦਰਤੀ ਅਤੇ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ ਵਜੋਂ ਐਨ.ਡੀ.ਆਰ.ਐੱਫ. ਦੀ ਟੀਮ ਕਰੇਗੀ ਮਾਨਸਾ ਵਿੱਚ ਜਾਗਰੂਕਤਾ ਗਤੀਵਿਧੀਆਂ 

Punjab News
ਮਾਨਸਾ, 28 ਅਪ੍ਰੈਲ:- ਕੁਦਰਤੀ ਜਾਂ ਗੈਰ ਕੁਦਰਤੀ ਆਫ਼ਤਾਂ ਦੇ ਸੰਭਾਵੀ ਖ਼ਤਰਿਆਂ ਨਾਲ ਨਜਿੱਠਣ ਅਤੇ ਜ਼ਿਲ੍ਹੇ ਦੀ ਤਿਆਰੀ ਨੂੰ ਵਧੇਰੇ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਐਨ.ਡੀ.ਆਰ.ਐੱਫ. ਬਠਿੰਡਾ ਦੀ 7ਵੀਂ ਬਟਾਲੀਅਨ ਦੀ 26 ਮੈਂਬਰੀ ਟੀਮ 4 ਤੋਂ 16 ਮਈ ਤੱਕ ਜ਼ਿਲ੍ਹਾ ਮਾਨਸਾ ਵਿਖੇ ਮੌਕ ਡਰਿੱਲ ਅਤੇ ਜਾਗਰੂਕਤਾ ਅਭਿਆਨ ਚਲਾਏਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨ.ਡੀ.ਆਰ.ਐੱਫ. ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ ।  ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ.ਡੀ.ਆਰ.ਐੱਫ. ਵੱਲੋਂ ਵੱਖ-ਵੱਖ ਥਾਵਾਂ 'ਤੇ ਮੌਕ ਡਰਿੱਲਾਂ ਅਤੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ ਜਿਸ ਤਹਿਤ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਇਸ ਅਭਿਆਸ ਦੌਰਾਨ ਐਨ.ਡੀ.ਆਰ.ਐੱਫ. ਟੀਮ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਦੌਰਾਨ ਵੱਖ-ਵੱਖ ਸਰਕਾਰੀ ਏਜੰਸੀਆਂ, ਪੁਲਿਸ, ਸਿਹਤ ਵਿਭਾ...
ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ: ਵਿਧਾਇਕ ਜਿੰਪਾ

ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ: ਵਿਧਾਇਕ ਜਿੰਪਾ

Punjab News
ਹੁਸ਼ਿਆਰਪੁਰ, 27 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 45, ਟਾਂਡਾ ਰੋਡ ਸਥਿਤ ਸੂਚ ਹਸਪਤਾਲ ਦੇ ਨੇੜੇ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ ਡ੍ਰੇਨ ਨੂੰ ਠੀਕ ਕਰਨ ਲਈ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ 220 ਮੀਟਰ ਲੰਬੀ ਪਾਈਪਲਾਈਨ ਪਾਈ ਜਾਵੇਗੀ।        ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਇਲਾਕੇ ਵਿੱਚ ਪਾਣੀ ਨਿਕਾਸ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੀਂਹ ਦੇ ਮੌਸਮ ਦੌਰਾਨ ਇੱਥੇ ਪਾਣੀ ਇਕੱਠਾ ਹੋ ਜਾਣ ਕਰਕੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਕੰਮ ਨੂੰ ਤਰਜੀਹ ਦਿੱਤੀ ਗਈ ਹੈ।         ਵਿਧਾਇਕ ਨੇ ਕਿਹਾ ਕਿ ਇਹ ਕੰਮ ਸਿਰਫ਼ ਅਸਥਾਈ ਹੱਲ ਨਹੀਂ, ਸਗੋਂ ਪੱਕੀ ਪ੍ਰਣਾਲੀ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕੰਮ...
ਹਰਜੋਤ ਬੈਂਸ ਵੱਲੋਂ ਨੌਜਵਾਨਾਂ ਲਈ ਵਿਲੱਖਣ ਪਹਿਲ, ਪੰਜਾਬ ਦੀ ਸਭ ਤੋਂ ਵੱਡੀ ਪ੍ਰੀਮੀਅਰ ਲੀਗ ਨੰਗਲ ਵਿੱਚ ਸ਼ੁਰੂ

ਹਰਜੋਤ ਬੈਂਸ ਵੱਲੋਂ ਨੌਜਵਾਨਾਂ ਲਈ ਵਿਲੱਖਣ ਪਹਿਲ, ਪੰਜਾਬ ਦੀ ਸਭ ਤੋਂ ਵੱਡੀ ਪ੍ਰੀਮੀਅਰ ਲੀਗ ਨੰਗਲ ਵਿੱਚ ਸ਼ੁਰੂ

Punjab News
ਨੰਗਲ 27 ਅਪ੍ਰੈਲ :ਪੰਜਾਬ ਦੀ ਸਭ ਤੋਂ ਵੱਡੀ ਪ੍ਰੀਮੀਅਰ ਕ੍ਰਿਕਟ ਲੀਗ ਦਾ ਅੱਜ ਨੰਗਲ ਵਿੱਚ ਬੜੇ ਜੋਸ਼ ਅਤੇ ਉਤਸ਼ਾਹ ਨਾਲ ਆਗਾਜ਼ ਹੋਇਆ, ਜਿਸ ਨੇ ਖੇਤਰ ਵਿੱਚ ਗ੍ਰਾਸਰੂਟ ਖੇਡਾਂ ਲਈ ਇੱਕ ਇਤਿਹਾਸਕ ਪਲ ਦਰਜ ਕੀਤਾ। ਇਹ ਵਿਲੱਖਣ ਪਹਿਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ “ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ” ਦੇ ਬੈਨਰ ਹੇਠ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਕਰਵਾਈ ਜਾ ਰਹੀ ਹੈ। ਨੰਗਲ ਵਿੱਚ ਹੋਏ ਸ਼ਾਨਦਾਰ ਉਦਘਾਟਨ ਸਮਾਰੋਹ ਵਿੱਚ ਲਗਭਗ 2500 ਖਿਡਾਰੀ 161 ਟੀਮਾਂ ਦੀ ਨੁਮਾਇੰਦਗੀ ਕਰਦੇ ਹੋਏ ਸ਼ਾਮਲ ਹੋਏ, ਜਦਕਿ ਹਜ਼ਾਰਾਂ ਖੇਡ ਪ੍ਰੇਮੀ ਵੀ ਇਸ ਮੌਕੇ ‘ਤੇ ਇਕੱਠੇ ਹੋਏ ਅਤੇ ਕ੍ਰਿਕਟ ਤੇ ਸਮਾਜਿਕ ਏਕਤਾ ਦੀ ਭਾਵਨਾ ਦਾ ਜਸ਼ਨ ਮਨਾਇਆ।      ਇਸ ਮੌਕੇ ‘ਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਚੇਅਰਮੈਨ ਯੂਥ ਡਵੈਲਪਮੈਂਟ ਬੋਰਡ ਪੰਜਾਬ ਪਰਮਿੰਦਰ ਸਿੰਘ ਗੋਲਡੀ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ, ਜੋ ਪੰਜਾਬ ਕ੍ਰਿਕਟ ਐਸੋਸੀਏਸ਼ਨ ਨਾਲ ਵੀ ਸੰਬੰਧਿਤ ਹਨ। ਦੋਹਾਂ ਨੇ ਮਿਲ ਕੇ ਰਸਮੀ ਟੌਸ ਰਾਹੀਂ ਪਹਿਲੇ ਮੈਚ ਦੀ ਸ਼ੁਰੂਆਤ ਕਰਦੇ ਹੋਏ ਲੀਗ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਸ...
ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

Punjab News
ਚੰਡੀਗੜ੍ਹ, 27 ਅਪ੍ਰੈਲ, 2026- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ ਅਤੇ ਸਰਵਿਸ ਰੂਲਜ਼ 1997, ਨਵੇਂ ਤਨਖਾਹ ਸਕੇਲਾਂ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਪੀਕਰ ਸੰਧਵਾਂ ਨੇ ਉਨ੍ਹਾਂ ਦਾ ਮੰਗ ਪੱਤਰ ਟਿੱਪਣੀਆਂ ਲਈ ਸਹਿਕਾਰਤਾ ਵਿਭਾਗ ਦੇ ਸਕੱਤਰ ਨੂੰ ਭੇਜਿਆ। ਐਸੋਸੀਏਸ਼ਨ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਕਾਰਾਤਮਕ ਦਖਲ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੀਟਿੰਗ ਦੌਰਾਨ ਸਰਦਾਰ ਗੁਰਦੇਵ ਸਿੰਘ ਸਿੱਧੂ, ਸਾਬਕਾ ਪ੍ਰਧਾਨ ਪੰਜਾਬ; ਸਰਦਾਰ ਰਾਜਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਫਰੀਦਕੋਟ; ਸਰਦਾਰ ਲਾਲਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ; ਸਰਦਾਰ ਜਗਸੀਰ ਸਿੰਘ, ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ; ਸਰਦਾਰ ਬਖਸ਼ੀਸ਼ ਸਿੰਘ, ਸੂਬਾ ਖਜ਼ਾਨਚੀ; ਸਰਦਾਰ ਜਗਮੀਤ ਸਿੰਘ; ਸੂਬਾ ਪ੍ਰੈਸ ਸਕੱਤਰ, ਖੁਸ਼ਪ੍ਰੀਤ ਸਿੰਘ; ਅਮਨਦੀਪ ਸ਼ਰਮਾ ਅਤੇ ਕਈ ਹੋਰ ਅਹੁਦੇਦਾਰ ਮੌਜੂਦ ਸਨ।...
ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 27 ਅਪ੍ਰੈਲ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੋਟਾਸ਼ ਦੀ ਖੋਜ ਉਪਰੰਤ ਹੁਣ ਪੰਜਾਬ ਵਿੱਚ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਪਾਸੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਇਹ ਗੱਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਜ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਧੀਨ ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ (ਡੀ.ਜੀ.ਐਚ) ਅਤੇ ਆਇਲ ਇੰਡੀਆ ਲਿਮਟਿਡ (ਓ.ਆਈ.ਐਲ) ਦੇ ਉੱਚ ਅਧਿਕਾਰੀਆਂ ਨਾਲ ਮਗਸੀਪਾ ਵਿਖੇ ਮੁਲਾਕਾਤ ਕਰਨ ਅਤੇ ਪ੍ਰਸਤਾਵਿਤ ਸਰਵੇਖਣ ਨੂੰ ਮੁਕੰਮਲ ਕਰਨ ਸਬੰਧੀ ਸਹਾਇਤਾ ਦੀ ਮੰਗ ਕਰਨ ਉਪਰੰਤ ਆਖੀ। ਸ੍ਰੀ ਅਜੈ ਕੁਮਾਰ ਸ਼ਰਮਾ (ਐਚ.ਓ.ਡੀ, ਐਨ.ਡੀ.ਆਰ, ਡੀ.ਜੀ.ਐਚ) ਦੀ ਅਗਵਾਈ ਵਾਲੀ ਇਸ ਟੀਮ ਵਿੱਚ ਸ੍ਰੀ ਸੁਰੇਂਦਰ ਕੁਮਾਰ ਦਾਸ (ਡੀ.ਜੀ.ਐਮ, ਡੀ.ਜੀ.ਐਚ), ਸ੍ਰੀ ਅਨੂਪ ਕੁਮਾਰ (ਕਾਰਜਕਾਰੀ ਡਾਇਰੈਕਟਰ, ਓ.ਆਈ.ਐਲ), ਸ੍ਰੀ ਰਤਨੇਸ਼ ਪਾਂਡੇ (ਸੁਪਰਿੰਟੈਂਡਿੰਗ ਭੂ ਅਤੇ ਭੌਤਿਕ ਵਿਗਿਆਨੀ, ਓ.ਆਈ.ਐਲ), ਸ੍ਰੀ ਦੁਰਗੇਸ਼ ਦੀਪ ਮਿਸ਼ਰਾ (ਪਾਰਟੀ ਚੀਫ...
ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

Punjab News
ਚੰਡੀਗੜ੍ਹ, 27 ਅਪ੍ਰੈਲ, 2026 : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਲਗਾਤਾਰ ਮਿਲ ਰਹੇ ਰਾਜਨੀਤਿਕ ਝਟਕਿਆਂ ਦੇ ਦਰਮਿਆਨ ਇੱਕ ਹੋਰ ਮਹੱਤਵਪੂਰਨ ਘਟਨਾਕ੍ਰਮ ਸਾਹਮਣੇ ਆਇਆ ਜਦੋਂ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਸੁਖਵੰਤ ਸਿੰਘ ਸਰਾਓ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਪਣੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਵਿਧੀਵਤ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਬੀਤੇ ਦਿਨ ਹੋਏ ਇੱਕ ਸਮਾਗਮ ਦੌਰਾਨ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਕੁਮਾਰ ਦੀ ਹਾਜ਼ਰੀ ਵਿੱਚ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਇਸ ਮੌਕੇ ਸਾਬਕਾ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਗੁਰਵਿੰਦਰ ਸਿੰਘ ਭੁਟਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।ਅਕਾਲੀ ਦਲ ਦੀ ਵਿਰਾਸਤ ਵਿੱਚ ਪਲੇ ਤੇ ਜਵਾਨ ਹੋਏ ਸਰਾਓ ਕੋਲ ਲੋਕ ਪ੍ਰਸ਼ਾਸਨ ਦਾ ਵੱਡਾ ਤਜਰਬਾ ਹੈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਕਾਨੂੰਨ ਦੀ ਡਿਗਰੀ ਪ੍ਰਾਪਤ ਸਰਾਓ ਨੇ ਪੰਜਾਬ ਸਰਕਾਰ ਵਿੱਚ ਸੰਗਰੂਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਬਤੌਰ ਡਿਪਟੀ ਡਾਇਰੈਕਟਰ (ਪੰਚ...
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

Breaking News
ਚੰਡੀਗੜ੍ਹ/ਰੂਪਨਗਰ, 27 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੰਜਾਬ ਅਤੇ ਇਸ ਤੋਂ ਬਾਹਰ ਫੈਲਾਉਣ ਦੇ ਉਦੇਸ਼ ਨਾਲ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਹੋਇਆ। ਇਸ ਅਧਿਆਤਮਕ ਸ਼ਾਮ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਅਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨੇ ਸੰਗਤਾਂ ਨੂੰ ਇਲਾਹੀ ਬਾਣੀ ਵਿੱਚ ਲੀਨ ਕੀਤਾ। ਇਸ ਉਪਰੰਤ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਨਾਉਣ ਲਈ ...
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

Breaking News
ਚੰਡੀਗੜ੍ਹ; 27 ਅਪ੍ਰੈਲ 2026: ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਬਿਜਲੀ ਦੀ ਮੰਗ ਦਸ ਦਿਨਾਂ ਦੇ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋ ਗਈ ਹੈ, ਪਰ ਚਿੰਤਾ ਦੀ ਕੋਈ ਗੱਲ ਨਹੀਂ, ਕਿਉਂਕਿ ਸੂਬੇ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਮਿਸ਼ਨ ਰੌਸ਼ਨ ਤਹਿਤ 6,000 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਿਜਲੀ ਬੁਨਿਆਦੀ ਢਾਂਚਾ ਸੁਧਾਰ ਪ੍ਰਾਜਕੈਟ ਅਤੇ ਗੈਰ-ਯੋਜਨਾਬੱਧ ਆਉਟੇਜ ਵਿੱਚ ਲਗਭਗ 70 ਫੀਸਦ ਦੀ ਕਮੀ ਦੇ ਨਾਲ ਪੰਜਾਬ ਰਾਜ ਬਿਜਲੀ ਨਿਗਮ (ਪੀ.ਐਸ.ਪੀ.ਸੀ.ਐਲ.) ਗਰਿੱਡ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਸਫ਼ਲ ਰਿਹਾ ਹੈ, ਉਹ ਵੀ ਅਜਿਹੇ ਸਮੇਂ ਜਦੋਂ ਦੇਸ਼ ਦੇ ਕਈ ਹਿੱਸਿਆਂ ਨੂੰ ਬਿਜਲੀ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ। ਇਸ ਨਾਲ ਪੰਜਾਬ ਗਰਮੀਆਂ ਵਿੱਚ ਬਿਜਲੀ ਦੀ ਸਿਖ਼ਰ ਮੰਗ ਦੇ ਪ੍ਰਬੰਧਨ ਵਿੱਚ ਤਿਆਰ-ਬਰ-ਤਿਆਰ ਮੋਹਰਲੇ ਰਾਜਾਂ ਦੀ ਕਤਾਰ...
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Chandigarh
ਚੰਡੀਗੜ੍ਹ, 27 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਐਂਫੀਬੀਅਸ ਮਸ਼ੀਨਾਂ ਖਰੀਦਣ ਦੀ ਸਹਿਮਤੀ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ...