Monday, September 21
Shadow

Tag: punjab news

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

Breaking News
ਚੰਡੀਗੜ੍ਹ, 3 ਜੂਨ: ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ। ਇਸ ਤਹਿਤ ਸਲਾਨਾ ਫੀਸ ਵਾਧੇ 'ਤੇ 5 ਫ਼ੀਸਦੀ ਦੀ ਹੱਦ ਲਗਾਈ ਗਈ ਹੈ। ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸਾਲਾਨਾ ਹੱਦ ਦੀ ਉਲੰਘਣਾ ਕੀਤੀ ਹੈ, ਉਨ੍ਹਾਂ ਵੱਲੋਂ ਵਸੂਲੀ ਗਈ ਵਾਧੂ ਫੀਸ ਵਾਪਸ ਕਰਨੀ ਲਾਜ਼ਮੀ ਕੀਤੀ ਗਈ ਹੈ ਅਤੇ ਸਖ਼ਤ ਜੁਰਮਾਨਿਆਂ ਦੀ ਵਿਵਸਥਾ ਤੋਂ ਇਲਾਵਾ ਆਖਰਕਾਰ ਸਕੂਲ ਦੀ ਮਾਨਤਾ ਤੱਕ ਰੱਦ ਕੀਤੀ ਜਾ ਸਕਦੀ ਹੈ। ਪ੍ਰਸਤਾਵਿਤ ਕਾਨੂੰਨ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ਵਿਰੁੱਧ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਕਰਾਰ ਦਿੱਤਾ ਹੈ, ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਪੰਜ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 3 ਜੂਨ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ। ਹਰੇਕ ਵਫ਼ਦ ਵੱਲੋਂ ਉਠਾਈਆਂ ਗਈਆਂ ਵਿਸ਼ੇਸ਼ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਮੁਖੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਕੈਬਨਿਟ ਸਬ-ਕਮੇਟੀ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਕੈਬਨਿਟ ਸਬ-ਕਮੇਟੀ ਸੂਬੇ ਦੇ ਸਾਰੇ ਕੇਡਰਾਂ ...
ਊਰਜਾ ਮੰਤਰੀ ਅਨਿਲ ਵਿੱਜ ਦੀ ਅਗਵਾਈ ਵਿੱਚ ਹਰਿਆਣਾ ਦੀ ਵੱਡੀ ਪ੍ਰਾਪਤੀ, ਸੌਰ ਊਰਜਾ ਮੁਹਿੰਮ ਵਿੱਚ ਦੇਸ਼ ਭਰ ਵਿੱਚ ਸਿਖਰਲਾ ਪ੍ਰਦਰਸ਼ਨ

ਊਰਜਾ ਮੰਤਰੀ ਅਨਿਲ ਵਿੱਜ ਦੀ ਅਗਵਾਈ ਵਿੱਚ ਹਰਿਆਣਾ ਦੀ ਵੱਡੀ ਪ੍ਰਾਪਤੀ, ਸੌਰ ਊਰਜਾ ਮੁਹਿੰਮ ਵਿੱਚ ਦੇਸ਼ ਭਰ ਵਿੱਚ ਸਿਖਰਲਾ ਪ੍ਰਦਰਸ਼ਨ

Haryana
ਚੰਡੀਗੜ੍ਹ, 3 ਜੂਨ - ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿੱਜ ਦੀ ਅਗਵਾਈ ਵਿੱਚ ਰਾਜ ਦੇ ਬਿਜਲੀ ਨਿਗਮ ਊਰਜਾ ਖੇਤਰ ਵਿੱਚ ਲਗਾਤਾਰ ਨਵੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਪ੍ਰਧਾਨ ਮੰਤਰੀ ਸੂਰਯ ਘਰ: ਮੁਫ਼ਤ ਬਿਜਲੀ ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਲੈ ਕੇ ਊਰਜਾ ਮੰਤਰੀ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਉਹ ਨਵੀਨ ਅਤੇ ਨਵਿਆਉਣਯੋਗ ਊਰਜਾ ਵਿਭਾਗ ਅਤੇ ਬਿਜਲੀ ਨਿਗਮਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਨਿਯਮਤ ਸਮੀਖਿਆ ਮੀਟਿੰਗਾਂ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦੇ ਰਹੇ ਹਨ। ਇਨ੍ਹਾਂ ਨਿਰੰਤਰ ਯਤਨਾਂ ਦਾ ਹੀ ਨਤੀਜਾ ਹੈ ਕਿ ਹਰਿਆਣਾ ਨੇ ਪ੍ਰਧਾਨ ਮੰਤਰੀ ਸੂਰਯ ਘਰ: ਮੁਫ਼ਤ ਬਿਜਲੀ ਯੋਜਨਾ ਤਹਿਤ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰੀ ਪੱਧਰ 'ਤੇ ਸ਼ਲਾਘਾਯੋਗ ਪ੍ਰਾਪਤੀ ਹਾਸਲ ਕੀਤੀ ਹੈ। ਭਾਰਤ ਸਰਕਾਰ ਦੇ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਵੱਲੋਂ 4 ਜੂਨ, 2025 ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਰਾਸ਼ਟਰੀ ਪ੍ਰੋਗਰਾਮ “ਪੀਐਮ ਸੂਰਯ ਘਰ ਦੇ ਦੋ ਸਾਲ: ਇੱਕ ਕਰੋੜ ਛੱਤਾਂ ਤੱਕ ਸੌਰ ਊਰਜਾ ਦਾ ਵਿਸਤਾਰ” ਦ...
ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ – ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 3 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਪ੍ਰਧਾਨ ਸੰਗਠਨ ਦਾ ਚਿਹਰਾ ਅਤੇ ਵਰਕਰਾਂ ਦੀਆਂ ਉਮੀਦਾਂ ਦਾ ਕੇਂਦਰ ਹੁੰਦਾ ਹੈ। ਉਹ ਸੰਗਠਨ ਅਤੇ ਜਨਤਾ ਵਿਚਕਾਰ ਇੱਕ ਮਜ਼ਬੂਤ ਸੇਤੂ ਹੁੰਦਾ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਅੰਤਿਮ ਵਿਅਕਤੀ ਤੱਕ ਪਹੁੰਚਾਉਣ ਦਾ ਸਾਧਨ ਹੁੰਦਾ ਹੈ। ਸੂਬਾ ਪ੍ਰਧਾਨ ਦਾ ਅਹੁਦਾ ਬਹੁਤ ਵੱਡੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਪੰਚਕੂਲਾ ਵਿੱਚ ਨਵ-ਨਿਯੁਕਤ ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਦੇ ਤਾਜਪੋਸ਼ੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਨਵ-ਨਿਯੁਕਤ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਰੇ ਅਜਿਹੇ ਇਤਿਹਾਸਕ ਪਲ ਦੇ ਗਵਾਹ ਬਣ ਰਹੇ ਹਨ, ਜਦੋਂ ਭਾਰਤੀ ਜਨਤਾ ਪਾਰਟੀ ਹਰਿਆਣਾ ਨੂੰ ਇੱਕ ਨਵੀਂ ਲੀਡਰਸ਼ਿਪ, ਨਵੀਂ ਊਰਜਾ, ਨਵਾਂ ਸੰਕਲਪ ਅਤੇ ਨਵੀਂ ਦਿਸ਼ਾ ਪ੍ਰਾਪਤ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲ ਸੂਬਾ ਪ੍ਰਧਾਨ ਸਿਰਫ ਸੰਗਠਨ ਦਾ ਵਿਸਤਾਰ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

Haryana
ਚੰਡੀਗੜ੍ਹ, 3 ਜੂਨ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਵਿਜ਼ਨ ਦੇ ਅਨੁਕੂਲ ਰਾਜ ਸਰਕਾਰ ਲਗਾਤਾਰ ਅਜਿਹੇ ਯਤਨ ਕਰ ਰਹੀ ਹੈ, ਜਿਨ੍ਹਾਂ ਨਾਲ ਕਿਸਾਨ ਆਧੁਨਿਕ ਖੇਤੀ ਤਕਨੀਕਾਂ, ਨਵੇਂ ਬਾਜ਼ਾਰਾਂ ਅਤੇ ਵਿਸ਼ਵਵਿਆਪੀ (ਗਲੋਬਲ) ਮੌਕਿਆਂ ਨਾਲ ਜੁੜ ਸਕਣ। ਇਸੇ ਤਹਿਤ ਉਨ੍ਹਾਂ ਨੇ ‘ਗੋ ਗਲੋਬਲ’ ਅਪ੍ਰੋਚ ਨੂੰ ਨਵੀਂ ਰਫ਼ਤਾਰ ਦਿੱਤੀ ਹੈ। ਜਿਸ ਦੇ ਤਹਿਤ ਹੁਣ ਹਰਿਆਣਾ ਦੇ ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ.) ਤਨਜ਼ਾਨੀਆ, ਕੀਨੀਆ ਸਮੇਤ ਹੋਰ ਅਫ਼ਰੀਕੀ ਦੇਸ਼ਾਂ ਵਿੱਚ ਵੀ ਖੇਤੀ ਅਤੇ ਖੇਤੀਬਾੜੀ ਕਾਰੋਬਾਰ ਦੇ ਮੌਕਿਆਂ ਦਾ ਲਾਭ ਉਠਾ ਸਕਣਗੇ। ਪੰਚਕੂਲਾ ਦੇ ਮੋਰਨੀ ਵਿੱਚ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਦੇਸ਼ ਦੀ ਨਾਮਵਰ ਮਸਾਲਾ ਕੰਪਨੀ ਐਮ.ਡੀ.ਐਚ. ਅਤੇ ਹਰਿਆਣਾ ਦੇ ਛੇ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.) ਵਿਚਕਾਰ ਮਹੱਤਵਪੂਰਨ ਕਰਾਰ ਹੋਇਆ। ਵਿਦੇਸ਼ ਸਹਿਯੋਗ ਵਿਭਾਗ ਅਤੇ ਬਾਗਬਾਨੀ ਵਿਭਾਗ ਵੱਲੋਂ ਲਾਗੂ ਕੀਤੀ ...
ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

Punjab News
ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 134ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 134ਵੇਂ ਦਿਨ ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 272 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,612 ਹੋ ਗਈਆਂ। ਇਸ ਤੋਂ ਇਲਾਵਾ 65 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ...
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ (23) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਗਵਾ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਅਪਰਾਧਕ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ...
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 3 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੀ.ਆਈ.ਏ. ਸਟਾਫ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੌਰੰਗ ਕੇ ਲੇਲੀ ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦੋ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦੇ ਰਿਸ਼ਤੇਦਾਰ ਖ਼ਿਲਾਫ਼ ਸੀਆਈਏ ਵੱਲੋਂ ਫਿਰੋਜ਼ਪੁਰ ਛਾਉਣੀ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਦੋਸ਼ੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਧਮਕੀ ਦਿੱਤੀ ਕਿ ਇਸ ਮਾਮਲੇ ਵਿੱਚ ਉਸਦੇ ਰਿਸ਼ਤੇਦਾਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਗੁਰਜੀਤ ਸਿੰਘ ...
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

Punjab News
ਚੰਡੀਗੜ੍ਹ/ਲੁਧਿਆਣਾ 03 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕ...
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

Punjab News
ਚੰਡੀਗੜ੍ਹ, 3 ਜੂਨ:  ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪੰਜਾਬ ਦੇ ਅਣਗਿਣਤ ਪਰਿਵਾਰਾਂ ਲਈ ਹਸਪਤਾਲ ਜਾਣਾ ਅਕਸਰ ਲੰਬੀਆਂ ਕਤਾਰਾਂ, ਭੀੜ-ਭੜੱਕੇ ਵਾਲੇ ਵਾਰਡਾਂ ਅਤੇ ਇਲਾਜ ਲਈ ਲੰਬੀ ਉਡੀਕ ਕਰਨਾ  ਮੰਨਿਆ ਜਾਂਦਾ ਹੈ। ਇਸ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਹੋਰ ਵਸੀਹ ਬਣਾਉਂਦਿਆਂ ਉਨ੍ਹਾਂ 17 ਮੈਡੀਕਲ ਪ੍ਰਕਿਰਿਆਵਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਪਹਿਲਾਂ ਸਿਰਫ਼ ਸਰਕਾਰੀ...