Wednesday, August 5
Shadow

Tag: punjab news

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

Punjab News
ਹੁਸ਼ਿਆਰਪੁਰ, 22 ਅਪ੍ਰੈਲ:-   ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਦੇ ਨਾਲ-ਨਾਲ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਪੱਖੀ ਯੋਜਨਾਵਾਂ ਸਮੇਤ 40 ਦੇ ਕਰੀਬ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਅਤੇ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਲੋਕ ਸਭਾ ਮੈਂਬਰ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕ...
ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

Breaking News
ਚੰਡੀਗੜ੍ਹ, 22 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ।  ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪੜਚੋਲ ਕੀਤੀ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਸੂਬੇ ਦੇ ਕਿਸਾਨਾਂ ਨੇ ਉਪਜਾਊ ਜ਼ਮੀਨ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਨੀਦਰਲੈਂਡ, ਪੰ...
ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

Breaking News
*ਚੰਡੀਗੜ੍ਹ, 22 ਅਪ੍ਰੈਲ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ ਪੈਕੇਜ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਗਿਰਦਾਵਰੀ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਵਿੱਢੀ ਤਾਂ ਜੋ ਪ੍ਰਭਾਵਿਤ ਕਾਸ਼ਤਕਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ ਅਤੇ ਵਾਢੀ ਦੇ ਸੀਜ਼ਨ ਦੌਰਾਨ ਹੋਏ ਅਣਕਿਆਸੇ ਨੁਕਸਾਨ ਤੋਂ ਉਭਰਿਆ ਜਾ ਸਕੇ। ਮਾਲ ਮੰਤਰੀ ਨੇ ਦੱਸਿਆ ਕਿ ਸੱਤ ਜ਼ਿਲ੍ਹਿਆਂ ਦੇ 111 ਪਿੰਡਾਂ ਵਿੱਚ 92695 ਏਕੜ ਰਕਬੇ 'ਚ ਹੋਏ ਫ਼ਸਲੀ ਨੁਕਸਾਨ ਲਈ 123,28,05,938 ਰੁਪਏ ਦੇ ਕੁੱਲ ਰਾਹਤ ਪੈਕੇਜ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੁਕਸਾਨੇ ਕੁੱਲ ਖੇਤਰ ਵਿੱਚ 26 ਤੋਂ 32 ਫ਼ੀਸਦੀ ਨੁਕਸਾਨ ਵਾਲਾ 992 ਏਕੜ ਰਕਬਾ, 33 ਤੋਂ 75...
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

Breaking News
ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ਕਿਫਾਇਤੀ ਅਤੇ ਸਨਮਾਨਜਕਨ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਕਈ ਸਾਲਾਂ ਤੋਂ ਉੱਚ ਇਲਾਜ ਦਰਾਂ ਕਾਰਨ ਮਰੀਜ਼ ਇਲਾਜ ਵਿੱਚ ਦੇਰੀ ਲਈ ਮਜ਼ਬੂਰ ਹੁੰਦੇ ਰਹੇ, ਮੈਡੀਕਲ ਟੈਸਟਾਂ ਨੂੰ ਟਾਲਦੇ ਰਹੇ ਜਾਂ ਦਵਾਈਆਂ ਅੱਧ -ਵਿਚਕਾਰ ਹੀ ਛੱਡ ਦਿੰਦੇ ਸਨ, ਜਿਸ ਨਾਲ ਪਰਿਵਾਰ ਕਰਜ਼ੇ ਹੇਠ ਆ ਜਾਂਦੇ ਸਨ ਅਤੇ ਸਿਹਤ ਨਤੀਜੇ ਵੀ ਪ੍ਰਭਾਵਿਤ ਹੁੰਦੇ ਸਨ। ਇਹ ਹਾਲਤ, ਜੋ ਸ਼ਹਿਰੀ ਅਤੇ ਪੇਂਡੂ ਦੋਹਾਂ ਖੇਤਰਾਂ ਵਿੱਚ ਵਿਆਪਕ ਸੀ, ਹੁਣ ਹੌਲੀ ਹੌਲੀ ਬਦਲ ਰਹੀ ਹੈ। ਇਸ ਬਦਲਾਅ ਦੇ ਕੇਂਦਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਹੈ, ਜੋ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਪਹਿਲ ਹੈ ਅਤੇ ਤੇਜ਼ੀ ਨਾਲ ਲੋਕਾਂ ਦੀ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਵਧਾ ਰਹੀ ਹੈ। ਸਿਰਫ਼ ਤਿੰਨ ਮਹੀਨਿਆਂ ਵਿੱਚ 40 ਲੱਖ ਤੋਂ ਵੱਧ ਹੈਲਥ -ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕਵ...
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੇਜ਼ ਕਰਨ ਲਈ ਮੀਟਿੰਗ ਆਯੋਜਿਤ: ਸਪੀਕਰ ਸੰਧਵਾਂ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੇਜ਼ ਕਰਨ ਲਈ ਮੀਟਿੰਗ ਆਯੋਜਿਤ: ਸਪੀਕਰ ਸੰਧਵਾਂ

Punjab News
ਕੋਟਕਪੂਰਾ, 21 ਅਪ੍ਰੈਲ- ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸੰਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਭਲਾਈ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੈਦਾਨੀ ਪੱਧਰ ‘ਤੇ ਕੰਮ ਕਰ ਰਹੀਆਂ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਇਸ ਮੁਹਿੰਮ ਵਿੱਚ ਬਹੁਤ ਮਹੱਤਵਪੂਰਨ ਹੈ। ਸ. ਸੰਧਵਾਂ ਨੇ ਹਦਾਇਤ ਕੀਤੀ ਕਿ ਘਰ-ਘਰ ਜਾ ਕੇ ਯੋਗ ਲਾਭਪਾਤਰੀਆਂ ਦੀ ਪਛਾਣ ਕੀਤੀ ਜਾਵੇ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਸਕੀਮ ਤੋਂ ਵਾਂਝਾ ਨਾ ਰਹੇ। ਇਸ ਉਪਰੰਤ ਉਨ੍ਹਾਂ ਆਪਣੇ ਦਫਤਰ ਵਿੱਚ ਹਲਕੇ ਦੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਦਰਪੇਸ਼ ਮੁਸ...
ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ 

ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ 

Punjab News
ਕਰਤਾਰਪੁਰ/ਜਲੰਧਰ, 21 ਅਪ੍ਰੈਲ : ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਢੰਗ ਨਾਲ ਖਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਹਲਕਾ ਵਿਧਾਇਕ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ...
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

Crime News, Punjab News
ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ। ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ‘ਗੈਂਗਸਟਰਾਂ ’ਤੇ ਵਾਰ’ ਦੇ ਸ਼ੁਰੂ ਹੋਣ ਤੋਂ ਤਿੰਨ ਮਹੀਨਿਆਂ ਦੇ ਅੰਦਰ ਹੀ ਸੰਗਠਿਤ ਅਪਰਾਧ ਵਿੱਚ ਭਾਰੀ ਕਮੀ ਦਰਜ ਕੀਤੀ ਗਈ ਹੈ। ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਹੱਤਿਆ ਦੇ ਮਾਮਲਿਆਂ ਵਿੱਚ 100 ਫੀਸਦੀ ਕਮੀ ਆਈ ਹੈ। ਜਿੱਥੇ, ਜਨਵਰੀ ਮਹੀਨੇ ਵਿੱਚ ਅਜਿਹੇ ਚਾਰ ਮਾਮਲੇ ਦਰਜ ਹੋਏ ਸਨ, ਉੱਥੇ ਮਾਰਚ ਵਿੱਚ ਇਹ ਗਿਣਤੀ ਸਿਫ਼ਰ ਹੋ ਗਈ ਹੈ। ਸਿਰਫ਼ ਹੱਤਿਆਵਾਂ ਹੀ ਨਹੀਂ, ਸਗੋਂ ਗੈਂਗਸਟਰਾਂ ਨਾਲ ਜੁੜੀਆਂ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਵੀ 69 ਫੀਸਦੀ ਦੀ ਭਾਰੀ ਕਮੀ ਵੇਖੀ ਗਈ ਹੈ। ਸਾਲ ਦੇ ਪਹਿਲੇ ਮਹੀਨੇ ਵਿੱਚ ਫਾਇਰਿੰਗ ਦੀਆਂ 29 ਘਟਨਾਵਾਂ ਦੇ ਮੁਕਾਬਲੇ 20 ਅਪ੍ਰੈਲ ਤੱਕ ਇਹ ਗਿਣਤੀ ਘਟ ਕੇ ਸਿਰਫ਼ 9 ਰਹਿ...
ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ  ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ  ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 21 ਅਪ੍ਰੈਲ :ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਏਐਸਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਇਸ ਕੇਸ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।  ਸ਼ਿਕਾਇਤ ਕਰਤਾ ਵੱਲੋਂ ਬੇਨਤੀ ਕਰਨ 'ਤੇ, ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕ...
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ  ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ  ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

Punjab News
ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ  ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ -22 ਨੂੰ ਐਸ.ਸੀ. ਕਮਿਸ਼ਨ ਦਫਤਰ ਵਿਖੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਸ਼ਿਕਾਇਤ ਤੇ ਕਾਰਵਾਈ ਕਰਦਿਆਂ ਐਸ.ਸੀ. ਕਮਿਸ਼ਨ ਚੇਅਰਮੈਨ ਨੇ ਪਹਿਲਾਂ ਸਬੰਧਤ ਵਿਭਾਗ ਤੋਂ ਪਿਛਲੇ 15 ਸਾਲਾਂ ਦੌਰਾਨ ਮਲਟੀਪਰਪਜ਼ ਹੈਲਥ ਵਰਕਰ (ਮੇਲ)ਤੋਂ ਮਲਟੀਪਰਪਜ ਹੈਲਥ ਵਰਕਰ ਸੁਪਰਵਾਈਜ਼ਰ (ਮੇਲ) ਵਜੋਂ ਹੋਈਆਂ ਤਰੱਕੀਆਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਰੋਸਟਰ ਚੈਕਿੰਗ ਟੀਮ ਵੱਲੋਂ ਵੈਰੀਫਾਈ ਕੀਤੇ ਰੋਸਟਰ ਰਜਿਸਟਰ ਦੀ ਮੰਗ ਕੀਤੀ ਸੀ । ਸਬੰਧਤ ਵਿਭਾਗ ਦੇ ਦਫਤਰੀ ਅਮਲੇ ਨੇ ਪਿਛਲੇ ਸਾਲ 21 ਨਵੰਬਰ 2025 ਨੂੰ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ 22 ਤੋਂ ਪਿਛਲੇ 12 ਸਾਲਾਂ ਦਾ ਪੜਤਾਲਿਆ ਰਿਕਾਰਡ  ਐਸ.ਸੀ.ਕਮਿਸ਼ਨ ਦੇ  ਦਫਤਰ ਵਿਖੇ 27 ਨਵੰਬਰ ...
ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ

ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ

Local news
ਭਵਾਨੀਗੜ੍ਹ/ਸੰਗਰੂਰ, 21 ਅਪ੍ਰੈਲ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤਹਿਤ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਦੇ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਕ ਅਤੇ ਲਸੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸੰਗਰੂਰ ਭਰਾਜ ਨੇ ਦੱਸਿਆ ਕਿ 03 ਕਰੋੜ 53 ਲੱਖ ਰੁਪਏ ਲਾਗਤ ਨਾਲ ਆਰੰਭੇ ਪ੍ਰੋਜੈਕਟ ਨਾਲ ਇਲਾਕੇ ਦੇ 167 ਕਿਸਾਨਾਂ ਦੇ 1472 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਪਾਈ ਜਾਣ ਵਾਲੀ ਲਗਭਗ 24 ਕਿਲੋਮੀਟਰ ਲੰਮੀ ਪਾਇਪ ਲਾਈਨ ਦੀ ਸਮਰੱਥਾ 4.98 ਕਿਊਸਿਕ ਪਾਣੀ ਸੰਭਾਲਣ ਦੀ ਹੋਵੇਗੀ। ਉਨਾਂ ਹੋਰ ਦੱਸਿਆ ਕਿ ਪਿੰਡ ਬਾਸੀਅਰਕ ਵਿਖੇ 02 ਕਰੋੜ 36 ਲੱਖ ਰੁਪਏ ਦੀ ਲਾਗਤ ਨਾਲ...