ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੇ ਉਪਰਾਲੇ ਲਗਾਤਾਰ ਜਾਰੀ: ਗੁਰਮੀਤ ਸਿੰਘ ਖੁੱਡੀਆਂ
ਮਲੋਟ/ਸ੍ਰੀ ਮੁਕਤਸਰ ਸਾਹਿਬ 2 ਸਤੰਬਰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋ ਰਹੇ ਵਿਕਾਸ ਕਾਰਜ਼ਾਂ ਦੀ ਲੜੀ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਆਤਮਾ ਸਕੀਮ ਅਧੀਨ ਆਧੁਨਿਕ ਅਤੇ ਟਿਕਾਊ ਖੇਤੀ ਕਰਨ ਸਬੰਧੀ ਰਾਜ ਪੱਧਰੀ ਕਿਸਾਨ ਮੇਲਾ ਅੱਜ ਮਲੋਟ ਵਿਖੇ ਲਗਾਇਆ ਗਿਆ। ਇਸ ਮੇਲੇ ਵਿੱਚ ਖੇਤੀਬਾੜੀ , ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੇਲੇ ਦੀ ਸੁਚੱਜੀ ਅਗਵਾਈ ਸ਼੍ਰੀਮਤੀ ਬਲਦੀਪ ਕੌਰ, ਆਈ.ਏ.ਐਸ., ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕੀਤੀ ਗਈ।
ਇਸ ਮੇਲੇ ਦੌਰਾਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੇਲਿਆਂ ਦੀ ਮਹੱਤਤਾ ਸਬੰਧੀ ਦੱਸਿਆ ਅਤੇ ਖੇਤੀ ਵਿਗਿਆਨੀਆਂ ਦੀ ਸਲਾਹ ਮੰਨ ਕੇ ਖੇਤੀ ਕਰਨ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੇਲੇ ਦੌਰਾਨ ਲੱਗੀਆਂ ਸਟਾਲਾਂ ਤੇ ਸੈਲਫ਼ ਹੈਲਪ ਗਰੁੱਪਾਂ ਦੇ ਉਤਪਾਦ...








