ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ
ਮਾਨਸਾ, 14 ਅਪ੍ਰੈਲ:- ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਦੀ ਮੌਜੂਦਗੀ ਵਿੱਚ ਭੀਖੀ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਕਣਕ ਦੀ ਗੁਣਵੱਤਾ ਦਾ ਜਾਇਜ਼ਾ ਲਿਆ।
ਕੇਂਦਰ ਸਰਕਾਰ ਦੀ ਟੀਮ ਨੇ ਮੰਡੀਆਂ ’ਚ ਆ ਰਹੀ ਕਣਕ ਦੇ ਨਮੂਨੇ ਇਕੱਠੇ ਕਰਕੇ ਨਮੀ, ਦਾਣਿਆਂ ਦੀ ਹਾਲਤ ਅਤੇ ਰੰਗ ਆਦਿ ਦੀ ਮੁੱਢਲੀ ਜਾਂਚ ਕੀਤੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਪਿਛਲੇ ਦਿਨੀਂ ਗੜੇਮਾਰੀ ਤੇ ਭਾਰੀ ਮੀਂਹ ਦੇ ਪ੍ਰਭਾਵ ਨਾਲ ਕਈ ਥਾਵਾਂ ’ਤੇ ਕਣਕ ਦੇ ਦਾਣੇ ਕਾਲੇ ਪੈ ਗਏ ਹਨ ਜਾਂ ਸੁੰਗੜ ਗਏ ਹਨ, ਜਿਸ ਨਾਲ ਗੁਣਵੱਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਟੀਮ ਵੱਲੋਂ ਕਣਕ ਦੀਆਂ ਵੱਖ ਵੱਖ ਢੇਰੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ ਜਿਸ ਦੀ ਚੰਡੀਗੜ੍ਹ ਵਿਖੇ ਲੈਬ ਟੈਸਟਿੰਗ ਹੋਵੇਗੀ।
ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਮੌਸਮ ਦੀ ਮਾਰ ਕਰਕੇ ਕਿਸੇ ਵੀ ਕਿਸਾਨ ਨੂੰ ਵਿੱਤੀ ਨੁਕਸਾਨ ਨਾ ਹੋਵੇ ਇਸ ਦੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰ...








