ਪੰਜਾਬ ਇੰਚਾਰਜ ਮਨੀਸ਼ ਸਿਸੋਦੀਆਂ, ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਤੇ ਸਟੇਟ ਆਬਜਰਵਰ ਅਸਿਤ ਕੁਮਾਰ ਵਲੋਂ ਮੁਹਿੰਮ ਨੂੰ ਹੋਰ ਤੇਜ ਕਰਨ ਦਾ ਸੱਦਾ
ਜਲੰਧਰ, 30 ਅਕਤੂਬਰ- ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂੰ ਅਤੇ ਸਟੇਟ ਆਬਜਰਵਰ ਅਸਿਤ ਕੁਮਾਰ ਵਲੋਂ ਚੰਡੀਗੜ੍ਹ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਅਧਿਕਾਰੀਆਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੋਆਬਾ ਜ਼ੋਨ ਤੋਂ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਦੱਸਿਆ ਕਿ ਉਹਨਾਂ ਨੂੰ ਨਿਸ਼ਾ ਮੁਕਤੀ ਮੋਰਚਾ ਦੀ ਇਸ ਮਹੱਤਵਪੂਰਨ ਮੀਟਿੰਗ ਤੇ ਸਿਖਲਾਈ ਸੈਸ਼ਨ ਵਿੱਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ਸਿਖਲਾਈ ਸੈਸ਼ਨ ਦੌਰਾਨ ਨਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਤਾਲਮੇਲ ਵਿੱਚ ਸੁਧਾਰ ਕਰਨ, ਜ਼ਮੀਨੀ ਪੱਧਰ 'ਤੇ ਜਾਗਰੂਕਤਾ ਵਧਾਉਣ ਅਤੇ ਨਸ਼...








