Friday, August 7
Shadow

Tag: punjab news

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਅਪ੍ਰੈਲ- ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸਾ ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

Punjab News
ਗੁਰਦਾਸਪੁਰ 2 ਅਪ੍ਰੈਲ   - ਸ਼੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀ ਸਮੇਤ ਖਰੀਦ ਏਜੰਸੀਆਂ ਦੇ ਡੀ.ਐਮ ਅਤੇ ਟਰਾਂਸਪੋਰਟਰ ਅਤੇ ਠੇਕੇਦਾਰ ਮੌਜੂਦ ਸਨ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਸ ਤਰ੍ਹਾਂ ਪਹਿਲਾਂ ਚਾਰ ਸਾਲਾਂ ਦੌਰਾਨ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀਆਂ ਗਈਆ ਹਨ, ਓਸੇ ਤਰਾਂ ਬਲਕਿ ਹੋਰ ਵੀ ਬਿਹਤਰ ਢੰਗ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪੜੇ ਚਾੜੀ ਜਾਵੇਗੀ। ਮੀਟਿੰਗ ਦੌਰਾਨ ਉਹਨਾਂ ਟਰਾਂਸਪੋਰਟ ਅਤੇ ਲੇਬਰ ਠੇਕੇਦਾਰਾਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਟਰਾਂ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

Punjab News
ਚੰਡੀਗੜ੍ਹ, 2 ਅਪ੍ਰੈਲ 2026- ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (੩੭), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' (Aortic Dissection) ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. (PGIMER) ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ ₹੪ ਲੱਖ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ₹੧੦ ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀ...
ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

Punjab News
ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਚੌੜੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਜੋ ਪਿੰਡ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ, ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ, ਜਿਸ ਦੇ ਚੱਲਦਿਆਂ ਪਿੰਡ ਬੋਦੇ ਦੀ ਖੂਹੀ ਨੇ ਇਹ ਗਰਾਂਟ ਹਾਸਲ ਕੀਤੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਚੁੱਕੇ ਹਨ, ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ- ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿੱਚ ਸੁਧਾਰ ਕਰਨ 'ਤੇ ਖਰਚ ਕੀਤੇ ਜਾਣਗੇ। ਵ...
ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ

Punjab News
ਨੰਗਲ 02 ਅਪ੍ਰੈਲ: ਹਨੂੰਮਾਨ ਜੈਯੰਤੀ ਦੇ ਪਾਵਨ ਮੌਕੇ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ਿਵਾਲਿਕ ਅਵੈਨਿਊ, ਨੰਗਲ ਵਿਖੇ ਸਥਿਤ ਹਨੂੰਮਾਨ ਮੰਦਿਰ ਵਿੱਚ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਮੰਦਿਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਦਰਜ ਹੋਈ, ਜਿੱਥੇ ਭਗਤਾਂ ਨੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਬਜਰੰਗ ਬਲੀ ਜੀ ਦਾ ਜਨਮ ਉਤਸਵ ਮਨਾਇਆ। ਸਮਾਗਮ ਦੌਰਾਨ ਮੰਦਿਰ ਦਾ ਮਾਹੌਲ ਭਗਤੀ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਹਰ ਪਾਸੇ ਧਾਰਮਿਕ ਜੈਕਾਰਿਆਂ ਦੀ ਗੂੰਜ ਸੁਣਾਈ ਦੇ ਰਹੀ ਸੀ।    ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਸ ਪਾਵਨ ਅਵਸਰ ‘ਤੇ ਹਨੂੰਮਾਨ ਮੰਦਿਰ ਵਿੱਚ ਨਤਮਸਤਕ ਹੋ ਕੇ ਬਜਰੰਗ ਬਲੀ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਅਰਦਾਸ ਕੀਤੀ ਗਈ ਕਿ ਸੂਬੇ ਅਤੇ ਦੇਸ਼ ਵਿੱਚ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਬਣੀ ਰਹੇ। ਇਸ ਦੌਰਾਨ ਉਨ੍ਹਾਂ ਨੇ ਮੰਦਿਰ ਵਿੱਚ ਚੱਲ ਰਹੀ ਭਜਨ-ਕੀਰਤਨ ਸੇਵਾ ਵਿੱਚ ਵੀ ਭਾਗ ਲਿਆ ।     ਇਸ ਮੌਕੇ ਕੈਬਨਿਟ ਮੰਤਰੀ ਨੇ ਸਮੂਹ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਬਜਰੰਗ ਬਲੀ ਜ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ

Punjab News
ਲਹਿਰਾਗਾਗਾ, 02 ਅਪ੍ਰੈਲ- ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ 'ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

Local news
ਕੋਟਕਪੂਰਾ 2 ਅਪ੍ਰੈਲ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ ਸ.ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੁਰਾਣਾ ਦਫ਼ਤਰ ਪਿੰਡ ਵਿਖੇ ਚੱਲ ਰਿਹਾ ਸੀ ਪ੍ਰੰਤੂ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਕਈ ਵਾਰ ਪਿੰਡ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕਾਂ ਦੀ ਸੇਵਾ ਲਈ ਨਵਾਂ ਦਫ਼ਤਰ  ਬੀਡੀਪੀਓ ਦਫ਼ਤਰ ਕੋਟਕਪੂਰਾ ਦੇ ਨਜ਼ਦੀਕ  ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਜਦੀਕ ਹੋਰ ਦਫ਼ਤਰ ਵੀ ਹਨ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਜਦੋਂ ਤੋਂ ਸਰਕਾ...
ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉੰਸੀਲਿੰਗ ਸੈਸ਼ਨ

ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉੰਸੀਲਿੰਗ ਸੈਸ਼ਨ

Local news
ਤਪਾ, 2 ਅਪ੍ਰੈਲ-    ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਰੈੱਡ ਰਿਬਨ ਦੇ ਸਹਿਯੋਗ ਨਾਲ ਕਾਲਜ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਹੁਨਰ ਵਿਕਾਸ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਭਾਰਤੀ ਫੌਜ ਦੇ ਅਫ਼ਸਰ ਵਿਪਨ ਬਰੂਰਾ ਵੱਲੋਂ ਕਿਹਾ ਗਿਆ ਕਿ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਬਦਲਦੇ ਸਮੇਂ ਦੀ ਮੰਗ ਅਨੁਸਾਰ ਹੁਨਰ ਆਧਾਰਿਤ ਸਿੱਖਿਆ ਅਤੇ ਸਿਖਲਾਈ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਇਸ ਵਿਚ ਉਨਾਂ ਕਿਹਾ ਕਿ ਅਗਨੀਵੀਰ ਸੈਨਾ ਦੀ ਭਰਤੀ ਰਾਹੀਂ ਵਿਦਿਆਰਥੀਆਂ ਨੂੰ ਸਵੈ ਨਿਰਭਰ ਅਤੇ ਰੁਜ਼ਗਾਰ ਮੁਖੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਪ੍ਰੋ. ਦੇਵ ਕਰਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਫਲਤਾ ਪੂਰਵਕ ਜ਼ਿੰਦਗੀ ਜਿਉਣ ਲਈ ਸਹੀ ਦਿਸ਼ਾ ਵਿਚ ਮਿਹਨਤ ਕਰਨਾ ਬਹੁਤ ਜ਼ਰੂਰੀ ਹੈ। ਉਹਨਾਂ ਨੇ ਕਿਹਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੁਣੇ ਹੋਏ ਕਰੀਅਰ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਜ਼ਰੂਰੀ ਗਿਆਨ, ਹੁਨਰ ਦਾ ਹੋਣਾ ਬਹੁਤ ਲਾਜ਼ਮੀ ਹੈ । ਉਨ੍ਹਾਂ ਨੇ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

Local news
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ - ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀ, ਲੱਕੜਵਾਲਾ, ਸ਼ੇਰੇਆਲਾ, ਨੰਦਗੜ੍ਹ, ਗੰਧੜ੍ਹ, ਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਸਾਨ ਭਰਾਵਾਂ ਵੱਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਰਿਪੋਰਟ ਅਗਲੇ ਦਿਨਾਂ ਵਿੱਚ ਪ੍ਰਾਪਤ ਹੋ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

Punjab Politics
ਕੋਟਕਪੂਰਾ 01 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 9 ਕਰੋੜ ਰੁਪਏ ਦੀ ਰਾਸ਼ੀ ਖਰਚ ਕੇ ਕੋਟਕਪੂਰਾ ਵਿਖੇ ਪਾਈਪਾਂ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਨ ਵਿੱਚ ਲੱਗੀ ਹੋਈ ਹੈ।ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ  ਨਾਲ ਲੱਗਦੇ ਪਿੰਡਾਂ ਦੀ ਜਮੀਨ ਅਤੇ ਕਿਸਾਨਾਂ ਨੂੰ ਵੀ ਕਾਫੀ ਫਾਈਦਾ ਮਿਲੇਗਾ।  ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਪਾਈਪ ਲਾਈਨ ਪਾਉਣ ਵੇਲੇ ਅਤੇ ਇਸ ਦੇ ਉਪਰੰਤ ਵੀ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਲਾਭਕਾਰੀ ਪ੍ਰੋਜ...