Saturday, August 8
Shadow

Tag: punjab news

ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ

ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ

Punjab News
ਸ੍ਰੀ ਮੁਕਤਸਰ ਸਾਹਿਬ,  29 ਮਾਰਚ- ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਕਿਸਮਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ ਕੇਵੀਕੇ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ ਜ਼ਿੰਕ 2 ਦੀਆਂ ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਸਨ। ਇਸ ਖੇਤ ਦਿਵਸ ਵਿੱਚ ਡਾ. ਗੁਰਵਿੰਦਰ ਸਿੰਘ, ਡਾ. ਵਿਵੇਕ ਕੁਮਾਰ ਅਤੇ ਡਾ. ਸੁਖਜਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਖੇਤੀ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਪਿੰਡ ਆਸਾ ਬੁੱਟਰ ਅਤੇ ਸੂਰੇਵਾਲਾ ਦੇ ਕਿਸਾਨਾਂ ਨੇ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਆਪਣੇ ਸੰਬੋਧਨ ਵਿੱਚ ਪੋਸ਼ਕ ਤੱਤਾਂ ਨਾਲ ਭਰਪੂਰ ਖ਼ਾਸ ਕਿਸਮਾਂ ਦੀ ਕਾਸ਼ਤ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਿਸਮਾਂ ਮਨੁੱਖੀ ਸਿਹਤ ਅਤੇ ਪੋਸ਼ਣ ਸੁਧਾਰ ਵਿੱਚ ਅਹਿਮ ਭੂਮਿਕ...
ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ  ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ

ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ  ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ

Local news
ਤਰਨ ਤਾਰਨ, 29 ਮਾਰਚ :          ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ  ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਮੈਨੇਜਮੈਂਟ ਕਮੇਟੀ, ਖਡੂਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਜਗਤਾਰ ਸਿੰਘ ਸੋਖੀ ਅਤੇ ਅਰਸ਼ਦੀਪ ਸਿੰਘ ਸੋਖੀ ਦੀ ਅਗਵਾਈ ਹੇਠ ਪੰਜਾਬੀ ਅੱਖਰਕਾਰੀ ਕਾਰਜਸ਼ਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅੱਖਰਾਂ ਦੀ ਬਣਤਰ ਅਤੇ ਬਣਾਵਟ ਬਾਰੇ ਵਿਦਿਆਰਥੀਆਂ ਨੂੰ ਬਰੀਕੀ ਨਾਲ ਨੁਕਤੇ ਦੱਸੇ ਗਏ।  ਸਮਾਗਮ ਦੇ ਦੂਜੇ ਦਿਨ ਗੁਰਮੁਖੀ ਲਿਪੀ ਦੇ ਸਰੋਤ, ਵਿਕਾਸ ਅਤੇ ਸਮਕਾਲੀ ਚਿੰਤਨ ਦੇ ਪ੍ਰਸੰਗ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਸ. ਜਸਵੰਤ ਸਿੰਘ ਜ਼ਫ਼ਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ  ‘ਗੁਰਮੁਖੀ ਲਿਪੀ: ਚਿੰਤਨ, ਪੁਨਰ-ਚਿੰਤਨ’ ਸੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਸ਼ਾ ਵਿਭਾਗ ਦੀ ਧੁਨੀ ਦੇ ਗਾਇਨ ਨਾਲ ਕੀਤੀ ਗਈ। ਬੀ.ਐੱਡ. ਕਾਲਜ ਦੇ ਪ੍ਰਿੰ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

Local news
ਸੁਨਾਮ, 29 ਮਾਰਚ: ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਆਯੋਜਿਤ ਹੋਣ ਜਾ ਰਹੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ ਦੀਆਂ ਤਿਆਰੀਆਂ ਅਧਿਆਤਮਿਕ ਰੰਗਾਂ ਵਿੱਚ ਰੰਗੀਆਂ ਹੋਈਆਂ ਹਨ। ਇਸ ਸਬੰਧੀ ਉਸ ਵੇਲੇ ਇੱਕ ਬਹੁਤ ਹੀ ਪਵਿੱਤਰ ਅਤੇ ਅਲੌਕਿਕ ਪਲ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ੍ਰੀ ਰਾਧਾ ਰਾਣੀ ਮੰਦਰ, ਬਰਸਾਨਾ ਧਾਮ ਤੋਂ ਪਵਿੱਤਰ ਅਖੰਡ ਜਯੋਤੀ ਲੈਕੇ ਸ੍ਰੀ ਠਾਕੁਰ ਜੀ ਮੰਦਰ, ਵ੍ਰਿੰਦਾਵਨ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਵਿਧੀਵਤ ਪੂਜਾ-ਅਰਚਨਾ ਕਰਕੇ ਮੱਥਾ ਟੇਕਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਉਹਨਾਂ ਦੇ ਨਾਲ ਸਨ। ਇਸ ਉਪਰੰਤ ਇਸ ਪਵਿੱਤਰ ਅਖੰਡ ਜਯੋਤੀ ਨੂੰ ਸੁਨਾਮ ਲਈ ਰਵਾਨਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਸਮਾਗਮ ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਪ੍ਰਧਾਨ ਅੱਛਰੂ ਗੋਇਲ ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਪਵਿੱਤਰ ਅਵਸਰ ਦੌਰਾਨ ਕੈਬਨਿਟ ਮੰਤਰੀ ਨੇ ਬਰਸਾਨਾ ਧਾਮ ਵਿਖੇ ਰਾਧਾ ਰਾਣੀ ਜੀ ਦੇ ਚਰਨਾਂ ਵਿੱਚ ਨਤਮਸ...
ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

Local news
ਮਾਲੇਰਕੋਟਲਾ, 29 ਮਾਰਚ :                  ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ ।               ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...
ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

Breaking News
ਬਰਨਾਲਾ, 29 ਮਾਰਚ-         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।   ਇਹ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਅਤੇ ਸਾਬਕਾ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਰੀਬ 24 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ 72 ਮਾਡਲ ਖੇਡ ਮੈਦਾਨਾਂ ਦਾ ਕੰਮ ਜਾਰੀ ਹੈ ਅਤੇ ਰਹਿੰਦੇ ਖੇਡ ਮੈਦਾਨਾਂ ਦਾ ਕੰਮ ਆਉਂਦੇ ਦਿਨੀਂ ਸ਼ੁਰੂ ਹੋ ਜਾਵੇਗਾ।     ਓਹਨਾਂ ਦੱਸਿਆ ਕਿ ਬਲਾਕ ਬਰਨਾਲਾ ਵਿੱਚ 1129.04 ਲੱਖ ਦੀ ਲਾਗਤ ਨਾਲ ਕੁੱਲ 48 ਮਾਡਲ ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਕਰਮਗੜ੍ਹ, ਦਾਨਗੜ੍ਹ, ਮਾਨਾ ਪਿੰਡੀ, ਭੈਣੀ ਫੱਤਾ, ਨੰਗਲ, ਹਰੀਗੜ੍ਹ ਸਮੇਤ 35 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਬਲਾਕ ਸ਼ਹਿਣਾ ਵਿੱਚ 762.64 ਲੱਖ ਦੀ ਲਾਗਤ ਨਾਲ 26 ਖੇਡ ਮੈਦਾਨ ਬਣਾਏ ਜਾਣੇ ਹ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

Local news
ਕੋਟਕਪੂਰਾ, 29 ਮਾਰਚ (  )  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ  ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ।ਇਸ ਮੌਕੇ ਪਿੰਡ ਦੇ ਸਰਪੰਚ ਆਦੇਸ਼ ਸਿੰਘ ਢਿੱਲੋ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭਾਨਵਿਤ ਹੋ ਰਹੇ ਹਨ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

Punjab News
ਚੰਡੀਗੜ੍ਹ/ਰਾਜਪੁਰਾ, 28 ਮਾਰਚ, 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਰਾਜਪੁਰਾ ਵਿਖੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੀ ਅਤਿ-ਆਧੁਨਿਕ ਨਿਰਮਾਣ ਸਹੂਲਤ ਦਾ ਦੌਰਾ ਕੀਤਾ। ਇਸ ਦੌਰਾਨ ਰਾਹੀਂ ਉਨ੍ਹਾਂ ਨੇ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਸਾਲ 2018 ਵਿੱਚ ਸਥਾਪਿਤ ਅਤੇ 32 ਏਕੜ ਵਿੱਚ ਫੈਲੀ ਰਾਜਪੁਰਾ ਯੂਨਿਟ ਦੀ ਮਾਸਿਕ ਉਤਪਾਦਨ ਸਮਰੱਥਾ ਲਗਭਗ 6,200 ਟਨ ਹੈ। ਇਸ ਸਹੂਲਤ ਵਿੱਚ 2,000 ਤੋਂ ਵੱਧ ਕਾਮੇ ਕੰਮ ਕਰਦੇ ਹਨ ਅਤੇ 350 ਤੋਂ ਵੱਧ ਔਰਤਾਂ ਲਈ ਰੁਜ਼ਗਾਰ ਸਮੇਤ ਰੋਜ਼ੀ-ਰੋਟੀ ਦੇ ਅਹਿਮ ਮੌਕੇ ਪੈਦਾ ਕੀਤੇ ਹਨ। ਕੰਪਨੀ ਆਪਣੇ ਮਹਿਲਾ ਕਰਮਚਾਰੀਆਂ ਲਈ ਇੱਕ ਸਮਰਪਿਤ ਹੋਸਟਲ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਸਮੁੱਚੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਭਾਰਤ ਦੇ ਫੂਡ ਪ੍ਰੋਸੈਸਿੰਗ ਖੇਤਰ ਦੀ ਇੱਕ ਮੋਹਰੀ ਕੰਪਨੀ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

Punjab Politics
ਚੰਡੀਗੜ੍ਹ, 28 ਮਾਰਚ:"ਪੰਜਾਬ ਸਿੱਖੀਆ ਕ੍ਰਾਂਤੀ" ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਵੱਡੇ ਸਕੂਲ-ਸਮਾਜਿਕ ਸ਼ਮੂਲੀਅਤ ਵਾਲੇ ਅਭਿਆਸਾਂ ਵਿੱਚ ਸ਼ੁਮਾਰ ਹੋ ਗਈ। ਮੈਗਾ ਪੀਟੀਐਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਨੂੰ ਲਾਗੂ ਕਰਨ ਦੀ ਯੋਜਨਾ ਬਾਰੇ ਦੱਸਿਆ ਜਿਸਦਾ ਉਦੇਸ਼ ਰੈਗੂਲਰ ਹਾਜ਼ਰੀ ਵਿੱਚ ਵਾਧਾ ਕਰਨਾ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਐਮਐਸ ਅਲਰਟ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਗੈਰਹਾਜ਼ਰੀ ਬਾਰੇ ਜਾਣਕਾਰੀ ਦੇਣਗੇ। ਇਹ ਕਦਮ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ। ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

Punjab Politics
ਚੰਡੀਗੜ੍ਹ, 28 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ 'ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਪੁਲਿਸ ਦੀ ਮਦਦ ਕੀਤੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਹੁਣ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਬਚੀ ਹੈ। ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਹੈਲਪਲਾਈਨ 'ਤੇ ਹੁਣ ਤੱਕ ਲਗਭਗ 590 ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਪ੍ਰਾਪਤ ਸ਼ਿਕਾਇਤਾਂ ਵਿੱਚੋਂ 83 ਸ਼ਿਕਾਇਤਾਂ ਨਸ਼ਾ ਤਸਕਰੀ ਵਿਰੁੱਧ, 35 ਜ਼ਬਰਨ ਵਸੂਲੀ (ਫਿਰੌਤੀ), 43 ਗੈਂਗਸਟਰਾਂ ਨਾਲ ਸਬੰਧਤ ਅਤੇ 8...
ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

Punjab News
ਫਤਿਹਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ਵਾਲ...