Tuesday, September 22
Shadow

Tag: punjab news

ਬਤੌਰ ਗੀਤਕਾਰ ਨਵੇਂ ਅਧਿਆਏ ਵੱਲ ਵਧੇ ਰਾਣਾ ਰਣਬੀਰ, ਜਲਦ ਆਪਣਾ ਗੀਤ ਕਰਨਗੇ ਦਰਸ਼ਕਾਂ ਸਨਮੁੱਖ

ਬਤੌਰ ਗੀਤਕਾਰ ਨਵੇਂ ਅਧਿਆਏ ਵੱਲ ਵਧੇ ਰਾਣਾ ਰਣਬੀਰ, ਜਲਦ ਆਪਣਾ ਗੀਤ ਕਰਨਗੇ ਦਰਸ਼ਕਾਂ ਸਨਮੁੱਖ

Entertainment
ਚੰਡੀਗੜ੍ਹ: ਪੰਜਾਬੀ ਸਿਨੇਮਾ ਹੋਵੇ, ਸਾਹਿਤ ਜਾਂ ਫਿਰ ਰੰਗਮੰਚ ਦੀ ਦੁਨੀਆ ਹੋਵੇ, ਹਰ ਵਿੱਚ ਆਪਣੀ ਬਹੁ-ਆਯਾਮੀ ਕਲਾ ਦਾ ਲੋਹਾ ਮੰਨਵਾ ਚੁੱਕੇ ਰਾਣਾ ਰਣਬੀਰ ਹੁਣ ਗੀਤਕਾਰ ਦੇ ਤੌਰ 'ਤੇ ਇੱਕ ਨਵੇਂ ਅਧਿਆਏ ਵੱਲ ਵਧਣ ਜਾ ਰਹੇ ਹਨ। ਉਨ੍ਹਾਂ ਦੇ ਇਸ ਦਿਸ਼ਾ ਵੱਲ ਵਧਾਏ ਬਹੁ-ਪ੍ਰਭਾਵੀ ਕਦਮਾਂ ਦਾ ਹੀ ਪ੍ਰਗਟਾਵਾ ਕਰਵਾਉਣ ਜਾ ਰਿਹਾ ਅਤੇ ਉਨ੍ਹਾਂ ਵੱਲੋਂ ਲਿਖਿਆ ਗੀਤ 'ਜੂਨ ਵਾਲੀ ਧੁੱਪ' ਹੈ, ਜਿਸਨੂੰ ਜਲਦ ਹੀ ਵੱਖ-ਵੱਖ ਸੰਗ਼ੀਤਕ ਪਲੇਟਫ਼ਾਰਮ ਅਤੇ ਚੈੱਨਲਸ 'ਤੇ ਰਿਲੀਜ਼ ਕੀਤਾ ਜਾਵੇਗਾ। ਪੰਜਾਬ ਦੇ ਠੇਠ ਦੇਸੀ ਮਾਹੋਲ 'ਚ ਰੰਗੇ ਇਸ ਗਾਣੇ ਵਿੱਚ ਪੰਜਾਬੀ ਰੀਤੀ ਰਿਵਾਜਾਂ ਅਤੇ ਕਦਰਾਂ ਕੀਮਤਾਂ ਨੂੰ ਪ੍ਰਤੀਬਿੰਬ ਕੀਤਾ ਗਿਆ ਹੈ । ਜ਼ਿੰਦਗੀ ਅਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਕੀਤੇ ਇਸ ਗਾਣੇ ਨੂੰ ਅਵਾਜ਼ ਦੇਣ ਦੇ ਨਾਲ-ਨਾਲ ਇਸ ਦੀ ਸੰਗ਼ੀਤਬਧਤਾ ਨੂੰ ਨੌਜਵਾਨ ਅਤੇ ਉਭਰਦੇ ਗਾਇਕ ਹਸਰਤ ਵੱਲੋ ਅੰਜ਼ਾਮ ਦਿੱਤਾ ਗਿਆ ਹੈ, ਜੋ ਇਸ ਤੋਂ ਪਹਿਲਾ ਵੀ ਕਈ ਪਰਿਵਾਰਿਕ ਅਤੇ ਮੋਲੋਡੀਅਸ ਗਾਣਿਆ ਦਾ ਗਾਇਨ ਕਰ ਚੁੱਕੇ ਹਨ। ਦਿਲ ਨੂੰ ਛੂਹ ਲੈਣ ਵਾਲੇ ਇਸ ਗਾਣੇ ਦੇ ਬੋਲਾਂ ਦੀ ਸਿਰਜਨਾ ਰਾਣਾ ਰਣਬੀਰ ਅਤੇ ਹਰਜਿੰਦਰ ਜੌਹਲ ਵੱਲੋਂ ਕੀ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ

Punjab News
ਫਾਜ਼ਿਲਕਾ 6ਮਈ 2026…ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਮੌਜੂਦ ਮੇਨ ਪਾਰਕ ਦੇ ਸੁਧਾਰ ਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆ ਵਿਧਾਇਕ ਸਵਨਾ ਨੇ ਇਹ ਪਾਰਕ ਲਾਈਟਾਂ, ਬੈਠਣ ਲਈ ਬੈਂਚ, ਸਾਫ ਪੀਣ ਯੋਗ ਪਾਣੀ ਤੇ ਸੈਰ ਕਰਨ ਲਈ ਘਾਹ ਆਦਿ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈੱਸ ਹੋਵੇਗਾ ਤੇ ਇਹ ਪਾਰਕ ਆਉਣ ਵਾਲੇ 1 ਮਹੀਨੇ ਵਿੱਚ ਪੂਰਾ ਹੋ ਜਾਵੇਗਾ। ਪਾਰਕ ਬਣਨ ਤੋਂ ਬਾਅਦ ਮੁਹੱਲਾ ਗਾਂਧੀ ਨਗਰ ਦੇ ਬਜ਼ੁਰਗ ਤੇ ਬੱਚੇ ਆ ਕੇ ਆਪਣੀਆਂ ਕਸਰਤਾਂ ਤੇ ਮਨੋਰੰਜਨ ਕਰ ਸਕਣਗੇ।ਉਨ੍ਹਾਂ ਕਿਹਾ ਕਿ ਗਾਂਧੀ ਨਗਰ ਵਾਸੀਆਂ ਦੀ ਬੜੇ ਲੰਬੇ ਸਮੇਂ ਤੋਂ ਮੰਗ ਸੀ ਸਾਡੇ ਪਾਰਕ ਦਾ ਸੁੰਦਰੀਕਰਨ ਕੀਤਾ ਜਾਵੇ ਤੇ ਅੱਜ ਇਨ੍ਹਾਂ ਦੀ ਇਹ ਮੰਗ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਸਾਡੇ ਹਲਕੇ ਦਾ ਵਿਕਾਸ ਇਨ੍ਹਾਂ ਕਿਸੇ ਵੀ ਸਰਕਾਰ ਸਮੇਂ ਨਹੀਂ ਹੋਇਆ ਜਿਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮੇ਼ਂ ਹੋਇਆ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ...
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

Punjab News
*ਫਗਵਾੜਾ, 6 ਮਈ*:ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਪ੍ਰਸਿੱਧ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਦੋਆਬੇ ਦਾ ਦਿਲ ਸਮਝੀ ਜਾਂਦੀ ਇਸ ਮਿੱਲ ਦੇ ਚਾਲੂ ਹੋਣ ਨਾਲ ਜਿੱਥੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਆਪਣੀ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਕੋਲ ਸਾਰੇ ਪੰਜਾਬੀਆਂ, ਖਾਸ ਕਰਕੇ ਫਗਵਾੜਾ ਦੇ ਲੋਕਾਂ ਲਈ ਖੁਸ਼ਖਬਰੀ ਹੈ ਕਿ ਮਸ਼ਹੂਰ ਜੇ.ਸੀ.ਟੀ. ਮਿੱਲ ਛੇਤੀ ਹੀ ਕੰਮਕਾਜ ਮੁੜ ਸ਼ੁਰੂ ਕਰੇਗੀ। ਉਤਪਾਦਨ ਮੁੜ ਸ਼ੁਰੂ ਹੋਣ 'ਤੇ ਇਸ ਮਿੱਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਦੋਆਬਾ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬ ਨੂੰ ਅੰਤਰਰਾਸ਼ਟਰੀ ਫੁੱਟਬਾਲ ਦੇ ਨਕਸ਼ੇ 'ਤੇ ਮੁੜ ਉਭਾਰਨ ਲਈ ਜੇ.ਸੀ.ਟੀ. ਦੀ ਫੁੱਟਬਾਲ ਟੀਮ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ। ਇੱਕ ਪੰਜਾਬੀ ਉੱਦਮੀ ਨੇ ਜੇ.ਸੀ.ਟੀ. ਮਿੱਲ ਦੀਆਂ ਜਾਇਦਾਦਾਂ ਖਰੀਦੀਆਂ ਹਨ, ...
ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ ‘ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ ‘ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 6 ਮਈ 2026- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ਵਿੱਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, "ਜਿੱਥੇ ਕਿਤੇ ਵੀ ਸੂਬਾਈ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਭਾਵੇਂ ਉਹ ਪੱਛਮੀ ਬੰਗਾਲ ਹੋਵੇ, ਕੇਰਲ, ਤਾਮਿਲਨਾਡੂ ਜਾਂ ਉੱਤਰ ਪ੍ਰਦੇਸ਼, ਭਾਜਪਾ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਪੈਦਾ ਕਰਨ ਦੀ ਰਣਨੀਤੀ ਹੀ ਅਪਣਾਉਂਦੀ ਹੈ। ਆਰਥਿਕਤਾ ਜਾਂ ਗਰੀਬਾਂ ਦੀ ਹਾਲਤ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਭਾਜਪਾ ਜਾਤੀ ਅਤੇ ਧਰਮ ਦ...
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 6 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 106ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 106ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 308 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 27,037 ਹੋ ਗਈਆਂ ਬਨ। ਇਸ ਤੋਂ ਇਲਾਵਾ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛ...
ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ

ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ

Punjab News
ਰੂਪਨਗਰ, 06 ਮਈ: ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚੋਰੀਸ਼ੁਦਾ ਸਮਾਨ ਵਿੱਚੋ 02 ਜੋੜੀਆ ਏਅਰਿੰਗ ਸੋਨਾ ਨੂੰ ਵੀ ਬ੍ਰਾਮਦ ਕੀਤਾ ਹੈ। ਇਸ ਚੋਰੀ ਦੀ ਵਾਰਦਾਤ ਸੰਬਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਸਿਟੀ ਰੂਪਨਗਰ ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ 04.05.2026 ਨੂੰ ਕੁਲਜੀਤ ਕੌਰ ਪਤਨੀ ਲੇਟ ਸਰਬਜੀਤ ਸਿੰਘ ਵਾਸੀ ਮਕਾਨ ਨੰਬਰ 1000 ਵਾਰਡ ਨੰਬਰ 13 ਮੁਹੱਲਾ ਉੱਚਾ ਖੇੜਾ ਰੂਪਨਗਰ ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਘਰ ਦੇ ਮੁੱਖ ਦਰਵਾਜੇ ਦਾ ਤਾਲਾ ਤੋੜ ਕੇ ਅਲਮਾਰੀ ਵਿੱਚ ਰੱਖੇ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ ਨਗਦੀ ਨੂੰ ਨਾ ਮਾਲੂਮ ਵਿਅਕਤੀਆ ਵੱਲੋਂ ਚੋਰੀ ਕਰਨ ਬਾਰੇ ਇਤਲਾਹ ਪ੍ਰਾਪਤ ਹੋਈ ਸੀ ਜਿਸ ਦੇ ਆਧਾਰ ਤੇ ਮੁਕੱਦਮਾ ਨੰਬਰ 103 ਮਿਤੀ 05.05.2026 ਅ/ਧ 305, 331(4) ਬੀ.ਐਨ.ਐਸ. ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਦਰਜ ਰਜਿਸਟਰ ਕੀਤਾ ਗਿਆ ਸੀ। ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ ਇਸ ਸੰਬਧੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਪ ਕਪਤਾਨ ਪੁਲਿਸ ਸ...
ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਖਟਕੜ ਕਲਾਂ/ਬਲਾਚੌਰ, 6 ਮਈ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਭਰ ਵਿੱਚ ਚੱਲ ਰਹੀ ਫੁੱਟ ਪਾਊ ਰਾਜਨੀਤੀ 'ਤੇ ਤਿੱਖਾ ਹਮਲਾ ਬੋਲਦਿਆਂ ਚੇਤਾਵਨੀ ਦਿੱਤੀ ਕਿ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਲਈ ਘੜੇ ਜਾ ਰਹੇ ਮਨਸੂਬੇ ਦੇਸ਼ ਨੂੰ ਉਨ੍ਹਾਂ ਆਦਰਸ਼ਾਂ ਤੋਂ ਦੂਰ ਧੱਕ ਰਹੇ ਹਨ, ਜਿਨ੍ਹਾਂ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਨੇ ਕੁਰਬਾਨੀਆਂ ਦਿੱਤੀਆਂ ਸਨ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੱਥਾ ਟੇਕਣ ਤੋਂ ਬਾਅਦ "ਸ਼ੁਕਰਾਨਾ ਯਾਤਰਾ" ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਇਆ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਦੋਸ਼ੀ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਨਾ ਬਚ ਸਕੇ।ਆਪਣੇ ਐਕਸ ਹੈਂਡਲ ’ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਅੱਜ ਮੈਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਸਥਾਨ ਖਟਕੜ ਕਲਾਂ ਦੀ ਪਵਿੱਤਰ ਧਰਤੀ 'ਤੇ ਨਤਮਸਤਕ ਹੋ ਕੇ ਸਾਡੇ ਸ਼ਹੀਦਾਂ ਦੀਆਂ...
ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ

Local news
ਬਟਾਲਾ, 6 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਸਮੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤ...
ਸੰਸਦ ਮੈਂਬਰ ਮੀਤ ਹੇਅਰ ਵਲੋਂ 70 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

ਸੰਸਦ ਮੈਂਬਰ ਮੀਤ ਹੇਅਰ ਵਲੋਂ 70 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

Local news
ਹੰਡਿਆਇਆ (ਬਰਨਾਲਾ), 6 ਮਈ-      ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਹੰਡਿਆਇਆ ਕੈਂਚੀਆਂ ਵਿਖੇ ਬਰਨਾਲਾ ਸ਼ਹਿਰ ਦੇ 69 ਕਰੋੜ ਤੋਂ ਵੱਧ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।     ਇਸ ਮੌਕੇ ਸੰਬੋਧਨ ਕਰਦੇ ਹੋਏ ਐਮ ਪੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿਚ ਸੀਵਰੇਜ ਅਤੇ ਜਲ ਸਪਲਾਈ ਨੂੰ ਬਿਹਤਰ ਬਣਾਉਣ ਲਈ 83 ਕਰੋੜ ਰੁਪਏ ਖਰਚੇ ਜਾਣੇ ਹਨ। ਓਹਨਾਂ ਦੱਸਿਆ ਕਿ 6963.55 ਲੱਖ ਰੁਪਏ ਸਿਰਫ ਸੀਵਰੇਜ ਦੇ ਨਿਕਾਸੀ ਸਿਸਟਮ ਲਈ ਖਰਚੇ ਜਾਣੇ ਹਨ ਤੇ ਇਸ ਕੰਮ ਲਈ ਟੈਂਡਰ ਲੱਗਣ ਤੋਂ ਬਾਅਦ ਹੁਣ ਸ਼ੁਰੂਆਤ ਹੋ ਗਈ ਹੈ। ਓਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬਰਨਾਲਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ 65 ਕਿਲੋਮੀਟਰ ਲੰਬੀ ਪਾਇਪਲਾਈਨ ਪਾਈ ਜਾਣੀ ਹੈ ਜਿਸ ਮਗਰੋਂ ਸੀਵਰੇਜ ਦੀ ਕੋਈ ਸਮੱਸਿਆ ਨਹੀਂ ਰਹੇਗੀ।   ਓਹਨਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਕਰੋੜਾਂ ਰੁਪਏ ਦੇ ਫੰਡ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾ ਰਹੇ ਹਨ। ਓਹਨਾਂ ਕਿਹਾ ਕਿ ਜਿੱਥੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ ਕੀਤ...
ਮਰਦਮਸ਼ੁਮਾਰੀ 2027: ਚੇਅਰਮੈਨ ਪਰਮਿੰਦਰ ਭੰਗੂ ਨੇ ਕੀਤੀ ਸਵੈ ਗਣਨਾ

ਮਰਦਮਸ਼ੁਮਾਰੀ 2027: ਚੇਅਰਮੈਨ ਪਰਮਿੰਦਰ ਭੰਗੂ ਨੇ ਕੀਤੀ ਸਵੈ ਗਣਨਾ

Local news
ਬਰਨਾਲਾ, 6 ਮਈ      ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਅੱਜ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਭੰਗੂ ਨੇ ਪੋਰਟਲ 'ਤੇ ਆਪਣੇ ਵੇਰਵੇ ਭਰ ਕੇ ਸਵੈ ਗਣਨਾ ਕੀਤੀ।   ਇਸ ਮੌਕੇ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in  'ਤੇ ਜਾ ਕੇ ਸਵੈ ਗਣਨਾ ਕਰਨ ਦਾ ਸੱਦਾ ਦਿੱਤਾ। ਓਹਨਾਂ ਕਿਹਾ ਕਿ ਸਵੈ ਗਣਨਾ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ 2026 ਤੱਕ ਖੁਦ ਜਾਣਕਾਰੀ ਭਰਨ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ (HLO)  ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ ਜਿਸ ਵਿਚ ਗਿਣਤੀਕਾਰ ਘਰ ਘਰ ਜਾ ਕੇ ਗਿਣਤੀ ਕਰਨਗੇ।   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਵੀ ਸਵੈ ਗਣਨਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵੇਰਵੇ ਆਪ ਭਰਨ ਦੀ ਅਪੀਲ ਕੀਤੀ।   ਓਹਨਾਂ ਦੱਸਿਆ ਕਿ ਸਵੈ ਗਣਨਾ ਲਈ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in  'ਤੇ ਜਾਣਾ ਹੈ। ਭਾਸ਼ਾ ਦੀ ਚੋਣ ਕਰੋ ਅਤੇ ਆਪਣੇ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣ...