10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ
ਚੰਡੀਗੜ੍ਹ, 25 ਮਾਰਚ 2026 : ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ। 'ਆਪ' ਪੰਜਾਬ ਪ੍ਰਧਾਨ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ 10 ਦਿਨਾਂ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਏਗੀ।
ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇੱਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਅਗਲੇ 10 ਦਿਨਾਂ ਵਿੱਚ ਪੂਰੇ ਪੰਜਾਬ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਪ੍ਰਤੀਕ ਹੈ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਬੇਮਿਸਾਲ, ਪਾਰਦਰਸ਼ੀ...








