Saturday, August 8
Shadow

Tag: punjab news

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਸਰਗਰਮ

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਸਰਗਰਮ

Local news
ਬਰਨਾਲਾ, 24 ਮਾਰਚ- ਕਮਿਊਨਿਟੀ ਹੈਲਥ ਸੈਂਟਰ ਧਨੌਲਾ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਔਜਲਾ ਨੇ ਆਪਣੇ ਅਧੀਨ ਆਉਂਦੇ ਸਾਰੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੇ ਮਲਟੀਪਰਪਜ਼ ਹੈਲਥ ਵਰਕਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਮੁੱਖਮੰਤਰੀ ਸਿਹਤ ਯੋਜਨਾ ਕਾਰਡ ਬਣਵਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਹੈ।  ਮਲਟੀਪਰਪਜ਼ ਹੈਲਥ ਵਰਕਰ ਨਾਲ ਇਕ ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਕਾਰਡ ਬਣਵਾਉਣ ਵਿੱਚ ਮਦਦ ਕਰਨ ਤਾਂ ਜੋ ਉਹ ਇਸ ਯੋਜਨਾ ਦਾ ਲਾਭ ਲੈ ਸਕਣ। ਉਨ੍ਹਾਂ ਧਨੌਲਾ ਬਲਾਕ ਦੇ ਸਮੂਹ ਸਟਾਫ਼ ਨੂੰ ਕਿਹਾ ਕਿ ਕਾਰਡ ਬਣਵਾਉਣ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਾਂਝ ਸੇਵਾ ਕੇਂਦਰਾਂ (ਸੀ.ਐੱਸ.ਸੀ) 'ਤੇ ਵੀ ਇਹ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਰਡ ਬਣਵਾਉ...
ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿਖੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਜਾਂਚ ਕੈਂਪ ਆਯੋਜਿਤ

ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿਖੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਜਾਂਚ ਕੈਂਪ ਆਯੋਜਿਤ

Local news
ਕੀਰਤਪੁਰ ਸਾਹਿਬ 24 ਮਾਰਚ: ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿਖੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਐੱਮ.ਓ ਕੀਰਤਪੁਰ ਸਾਹਿਬ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।       ਇਹ ਕੈਂਪ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਇਆ ਗਿਆ, ਜਿਸਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਅਤੇ ਜਨਮ ਲੈਣ ਵਾਲੇ ਬੱਚਿਆਂ ਦੀ ਸਿਹਤ ਦੀ ਸੰਭਾਲ ਕਰਨਾ ਅਤੇ ਮੌਤ ਦਰ ਨੂੰ ਘਟਾਉਣਾ ਹੈ। ਇਸ ਦੌਰਾਨ ਮਹਿਲਾਵਾਂ ਦੀ ਸੰਪੂਰਨ ਸਿਹਤ ਜਾਂਚ ਕੀਤੀ ਗਈ ਅਤੇ ਲੋੜੀਂਦੇ ਸਾਰੇ ਟੈਸਟ ਮੁਫ਼ਤ ਕੀਤੇ ਗਏ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਅਨੂ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਮਹਿਲਾਵਾਂ ਲਈ ਮੁਫ਼ਤ ਜਾਂਚ ਕੈਂਪ ਲਗਾਏ ਜਾਂਦੇ ਹਨ, ਤਾਂ ਜੋ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਕੀਤਾ ਜਾ ਸਕੇ।    &nbs...
40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 24 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਸਿੰਚਾਈ ਵਿਭਾਗ, ਸਿਹਤ ਵਿਭਾਗ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਿੱਚ ਵੱਡੇ ਸੁਧਾਰਾਂ ਦੀ ਅਗਲੀ ਯੋਜਨਾ ਦਾ ਜ਼ਿਕਰ ਕੀਤਾ। ਇਸ ਯੋਜਨਾ ਤਹਿਤ ਖੇਡ ਬਜਟ 350 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕੀਤਾ, ਕੋਚਾਂ ਦੀ ਗਿਣਤੀ ਵਿੱਚ 500 ਤੋਂ ਵਧਾ ਕੇ 2458 ਕੀਤੀ ਅਤੇ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਦੇ ਐਥਲੀਟਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਸ਼ਾਮਲ ਹੈ।ਇਸ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਨੇ 3100 ਖੇਡ ਮੈਦਾਨਾਂ ਦੇ ਵਿਕਾਸ, 3000 ਜਿੰਮ, 17000 ਖੇਡ ਕਿੱਟਾਂ ਦੀ ਵੰਡ ਅਤੇ "ਖੇਡਾਂ ਵਤਨ ਪੰਜਾਬ ਦੀਆਂ" ਦੇ ਤੇਜ਼ੀ ਨਾਲ ਵਿਸਥਾਰ ਦਾ ਜ਼ਿਕਰ ਕੀਤਾ। ‘...
ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

Punjab News
ਫਰੀਦਕੋਟ 24 ਮਾਰਚ 2026 (    ) ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈHਡੀH ਬਣਾਉਣੀ ਲਾਜਮੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾH ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫਾਰਮਰ ਆਈHਡੀH ਬਣਾਉਣਾ ਜਰੂਰੀ ਹੋ ਗਿਆ ਹੈ, ਜਿਵੇਂ ਕਿ ਕਿਸਾਨਾਂ ਦੀ ਜਮੀਨ ਦਾ ਵੇਰਵਾ ਤਾਂ ਪਹਿਲਾਂ ਹੀ ਆਨਲਾਈਨ ਹੋ ਚੁੱਕਾ ਹੈ, ਹੁਣ ਉਸ ਨੂੰ ਅਧਾਰ ਕਾਰਡ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਹਨਾਂ ਕੈਂਪਾਂ ਵਿੱਚ ਸੀHਐਸHਸੀH ਸੈਂਟਰਾਂ ਦੇ ਨੁਮਾਇੰਦਿਆਂ ਦੁਆਰਾ ਵੀ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਦੀਆਂ ਫਾਰਮਰ ਆਈH ਡੀH ਬਣਾਈਆਂ ਜਾ ਰਹੀ ਹਨ। ...
ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

Punjab News
ਬਰਨਾਲਾ,  24 ਮਾਰਚ ਜ਼ਿਲਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਗਾਉਣਾ ਜ਼ਰੂਰੀ ਹੋਵੇਗਾ। ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

Punjab News
ਬਟਾਲਾ, 24 ਮਾਰਚ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਨੀਲਾਹ ਚੌਹਾਨ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬੀਤੇ ਕੱਲ੍ਹ ਹੀ ਬਟਾਲਾ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈ...
ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

Punjab News
ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਹਲਕਾ ਵਿਧਾਇਕ ਨੇ ਅਧਿਆਪਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਇਸ ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸਨੂੰ ...
ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ/ਲੁਧਿਆਣਾ, 24 ਮਾਰਚ:* ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਪਿੰਡ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ 1.80 ਕਿ.ਮੀ. ਲੰਮਾ ਮੁੱਖ ਜਾਂ ਇੰਟਰਸੈਪਟਿੰਗ ਸੀਵਰ ਅਤੇ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ ਅਤੇ 670 ਘਰਾਂ ਨੂੰ ਕੁਨੈਕਸਨ ਦਿੱਤੇ ਜਾਣਗੇ। ਇਸ ਦੇ ਨਾਲ ਇੱਕ ਮੁੱਖ ਪੰਪਿੰਗ ਸਟੇਸ਼ਨ ਦੀ ਉਸਾਰੀ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ...
ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚੇ ਸਨ...
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

Local news
ਲੁਧਿਆਣਾ, 23 ਮਾਰਚ (000) - ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ 'ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਨੌਜਵਾਨੀ ਦਾ ਵਡਮੁੱਲੀ ਭੂਮਿਕਾ ਰਹੀ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ...