Sunday, August 9
Shadow

Tag: punjab news

ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ

Punjab News
ਕੀਰਤਪੁਰ ਸਾਹਿਬ, 15 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਦਾ ਉਦੇਸ਼ ਬਾਬੂ ਕਾਂਸ਼ੀ ਰਾਮ ਜੀ ਵੱਲੋਂ ਹਾਸ਼ੀਏ ’ਤੇ ਰਹਿੰਦੇ ਅਤੇ ਘੱਟ ਗਿਣਤੀ ਸਮੂਹਾਂ ਦੇ ਉਤਥਾਨ ਲਈ ਕੀਤੇ ਗਏ ਵਿਸ਼ਾਲ ਯੋਗਦਾਨ ਅਤੇ ਸਮਾਜਿਕ ਨਿਆਂ ਦੀ ਮਜ਼ਬੂਤ ਲਹਿਰ ਖੜ੍ਹੀ ਕਰਨ ਲਈ ਉਨ੍ਹਾਂ ਦੀ ਭੂਮਿਕਾ ਨੂੰ ਯਾਦ ਕਰਨਾ ਸੀ।   ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਘੱਟ ਗਿਣਤੀ ਅਤੇ ਸਮਾਜਿਕ ਤੌਰ ’ਤੇ ਪਿੱਛੜੇ ਵਰਗਾਂ ਦੇ ਹੱਕਾਂ ਅਤੇ ਭਲਾਈ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਇਤਿਹਾਸਕ ਯੋਗਦਾਨ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਸੰਵਿਧਾਨਕ ਪ੍ਰਬੰਧਾਂ ਰਾਹੀਂ ਪੀੜਤ ਅਤੇ ਦਬੇ ਕੁਚਲੇ ਵਰਗਾਂ ਦੇ ਹੱਕਾਂ ਦੀ ਰੱਖਿਆ ਕਰਦਿਆਂ ਸਮਾਨਤਾ ਆਧਾਰਿਤ ਸਮਾਜ ਦੀ ਨੀਂਹ ਰੱ...
ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਤੋਂ ਬਚਾਅ ਲਈ 7.50 ਕਰੋੜ ਰੁਪਏ ਦੇ ਡੰਗਿਆਂ ਦੇ ਕੰਮ ਦੀ ਸ਼ੁਰੂਆਤ – ਹਰਜੋਤ ਬੈਂਸ

ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਤੋਂ ਬਚਾਅ ਲਈ 7.50 ਕਰੋੜ ਰੁਪਏ ਦੇ ਡੰਗਿਆਂ ਦੇ ਕੰਮ ਦੀ ਸ਼ੁਰੂਆਤ – ਹਰਜੋਤ ਬੈਂਸ

Punjab News
ਨੰਗਲ 15 ਮਾਰਚ : ਹਲਕੇ ਦੇ ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਵੱਲੋ 7.50 ਕਰੋੜ ਰੁਪਏ ਦੀ ਲਾਗਤ ਨਾਲ ਡੰਗੇ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦਾ ਮਕਸਦ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਹਰ ਸਾਲ ਆਉਣ ਵਾਲੇ ਹੜ੍ਹਾਂ ਦੇ ਖਤਰੇ ਤੋਂ ਬਚਾਉਣਾ ਹੈ। ਸਥਾਨਕ ਵਸਨੀਕਾਂ ਨੇ ਇਸ ਪ੍ਰੋਜੈਕਟ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਦੀ ਜਮੀਨ, ਘਰਾਂ ਅਤੇ ਫਸਲਾਂ ਨੂੰ ਵੱਡਾ ਸੁਰੱਖਿਆ ਕਵਚ ਮਿਲੇਗਾ।    ਇਸ ਮੌਕੇ ਪਿੰਡ ਦੀ ਪੰਚਾਇਤ ਨੂੰ ਹੋਰ ਵਿਕਾਸ ਕਾਰਜਾਂ ਨੂੰ ਤੀਜ਼ੀ ਨਾਲ ਅੱਗੇ ਵਧਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਭੇਟ ਕੀਤਾ ਗਿਆ। ਪਿੰਡ ਵਿੱਚ ਗਲੀਆਂ ਅਤੇ ਪੁੱਲੀਆਂ ਦੇ ਨਿਰਮਾਣ ਦੇ ਕੰਮ ਵੀ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਨਾਲ ਪਿੰਡ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟਾਇਆ ਅਤੇ ਉਮੀਦ ਜਤਾਈ ਕਿ...
ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ 

ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ 

Local news
ਫਰੀਦਕੋਟ 15 ਮਾਰਚ, 2026 — ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਸੰਜੀਵ ਜੋਸ਼ੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਗੁਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 7 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 2 ਬੈਂਚ ਬਣਾਏ ਗਏ । ਇਸ ਲੋਕ ਅਦਾਲਤ ਵਿੱਚ 12173 ਕੇਸਾਂ ਵਿੱਚੋਂ 10664 ਕੇਸਾਂ ਦਾ ਨਿਪਟਾਰਾ...
ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ

ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ

Local news
ਨੰਗਲ 15 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਹਾਜੀਪੁਰ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸੀ ਵਾਅਦੇ ਪੂਰੇ ਕਰਦੇ ਹੋਏ ਲੋਕਾਂ ਨੂੰ ਨਵੀਆਂ ਸਹੂਲਤਾਂ ਸਮਰਪਿਤ ਕੀਤੀਆਂ ਅਤੇ ਹੋਰ ਵਿਕਾਸੀ ਕੰਮਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਆਪਣੇ ਦੌਰੇ ਦੌਰਾਨ ਬੈਂਸ ਨੇ ਸਥਾਨਕ ਅਨਾਜ ਮੰਡੀ ਵਿੱਚ ਨਵੇਂ ਤਿਆਰ ਕੀਤੇ ਗਏ ਸ਼ੈੱਡ ਦਾ ਉਦਘਾਟਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਖਰੀਦ ਮੌਸਮ ਦੌਰਾਨ ਆਪਣੀ ਫਸਲ ਨੂੰ ਮੌਸਮ ਤੋਂ ਬਚਾਉਣ ਅਤੇ ਸਹੂਲਤ ਨਾਲ ਰੱਖਣ ਲਈ ਵਧੀਆ ਥਾਂ ਮਿਲੇਗੀ। ਇਸਦੇ ਨਾਲ ਹੀ ਉਨ੍ਹਾਂ ਪਿੰਡ ਵਿੱਚ ਨਵੇਂ ਆਂਗਣਵਾੜੀ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸ ਨਾਲ ਬੱਚਿਆਂ ਦੀ ਦੇਖਭਾਲ, ਪੋਸ਼ਣ ਸੇਵਾਵਾਂ ਅਤੇ ਪ੍ਰਾਰੰਭਿਕ ਸਿੱਖਿਆ ਨੂੰ ਹੋਰ ਮਜ਼ਬੂਤੀ ਮਿਲੇਗੀ।    ਇਸ ਮੌਕੇ ਬੈਂਸ ਨੇ ਪਿੰਡ ਦੀ ਪੰਚਾਇਤ ਨੂੰ ਬੁਨਿਆਦੀ ਵਿਕਾਸੀ ਕੰਮਾਂ ਲਈ 5 ਲੱਖ ਦੀ ਗ੍ਰਾਂਟ ਵੀ ਦਿੱਤੀ । ਇਕੱਠ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਪੂਰੀ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Local news
ਸੁਨਾਮ, 15 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ ਪਿੰਡ ਬਿਗੜਵਾਲ ਵਿਖੇ ਲਗਭਗ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਤਹਿਤ ਬਿਗੜਵਾਲ ਫਿਰਨੀ ਤੋਂ ਸ਼ਮਸ਼ਾਨਘਾਟ ਤਕ ਨਵੀਂ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਇਸ ਪ੍ਰੋਜੈਕਟ ਦੀ ਲਾਗਤ 18.15 ਲੱਖ ਰੁਪਏ ਹੈ। ਇਸ ਤੋਂ ਇਲਾਵਾ ਬਿਗੜਵਾਲ ਫਿਰਨੀ ਤੋਂ ਬਾਬਾ ਜੈਮਲ ਸਿੰਘ ਜੀ ਸਮਾਧ ਤਕ 59 ਲੱਖ ਰੁਪਏ ਦੀ ਲਾਗਤ ਵਾਲੀਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਬਿਗੜਵਾਲ ਫਿਰਨੀ ਤੋਂ ਹਨੂੰਮਾਨ ਮੰਦਰ ਤੱਕ ਨਵੀਂ ਸੜਕ ਦੇ ਨਿਰਮਾਣ ਲਈ 40.85 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਦਕਿ ਪਿੰਡ ਦ...
ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

Chandigarh
ਚੰਡੀਗੜ੍ਹ, 14 ਮਾਰਚ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅੱਠ ਤਿੱਖੇ ਸਵਾਲ ਕੀਤੇ। ਉਨ੍ਹਾਂ ਨੇ ਪੰਜਾਬ ਦੇ ਰੋਕੇ ਗਏ ਫੰਡਾਂ, ਭਾਰੀ ਜੀਐਸਟੀ ਨੁਕਸਾਨ, ਹੜ੍ਹ ਰਾਹਤ, ਉਦਯੋਗ, ਨਸ਼ਾ ਤਸਕਰੀ, ਰੁਜ਼ਗਾਰ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਵਰਗੇ ਮੁੱਦਿਆਂ 'ਤੇ ਸਪੱਸ਼ਟ ਜਵਾਬਾਂ ਦੀ ਮੰਗ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਇਸ ਦੌਰੇ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਕੇਂਦਰੀ ਗ੍ਰਹਿ ਮੰਤਰੀ ਤੋਂ ਜਵਾਬਦੇਹੀ ਦੀ ਉਮੀਦ ਕਰ ਰਹੇ ਹਨ ਅਤੇ ਉਹ ਪੰਜਾਬ ਦੇ ਗੰਭੀਰ ਆਰਥਿਕ ਅਤੇ ਪ੍ਰਸ਼ਾਸਨਿਕ ਸਰੋਕਾਰਾਂ 'ਤੇ ਖੋਖਲੇ ਨਾਅਰਿਆਂ ਜਾਂ "ਜੁਮਲਿਆਂ" ਦੀ ਬਜਾਏ ਠੋਸ ਜਵਾਬਾਂ ਦੇ ਹੱਕਦਾਰ ਹਨ। ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬੀਆਂ ਦੀ ਮਹਿਮਾਨਾਂ ਦਾ ਸ...
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh
ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗੀ। ਮੋਹਾਲੀ ਵਿਖੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੱਖ-ਵੱਖ ਸੈਸ਼ਨਾਂ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗੀਦਾਰਾਂ ਨੂੰ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਆਰਥਿਕ ਅਤੇ ਉਦਯੋਗਿਕ ਮੁੱਦਿਆਂ 'ਤੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿ...
ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

Chandigarh
ਚੰਡੀਗੜ੍ਹ 14 ਮਾਰਚ 2026: ਮੋਹਾਲੀ ਨੂੰ ਇੱਕ ਤਰਜੀਹੀ ਜੀਸੀਸੀ ਸਥਾਨ ਵਜੋਂ ਸਥਾਪਤ ਕਰਨ ਲਈ ਪੰਜਾਬ ਦੇ ਦ੍ਰਿਸ਼ਟੀਕੋਣ, ਨੀਤੀਗਤ ਢਾਂਚੇ ਅਤੇ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਜੀਸੀਸੀ ਰਾਊਂਡ ਟੇਬਲ ਕਾਨਫਰੰਸ ਵਿੱਚ ਦੱਸਿਆ ਕਿ ਸੂਚਨਾ ਤਕਨਾਲੋਜੀ (ਆਈ.ਟੀ.) ਸੈਕਟਰ ਵਿਸ਼ਵ ਭਰ ਵਿੱਚ ਆਰਥਿਕ ਵਿਕਾਸ, ਨਵੀਨਤਾ ਅਤੇ ਗਿਆਨ-ਅਧਾਰਿਤ ਵਿਕਾਸ ਲਈ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਿਆ ਹੈ। ਤਕਨਾਲੋਜੀ ਅਧਾਰਤ ਨਿਵੇਸ਼ਾਂ ਲਈ ਮੋਹਾਲੀ ਤੇਜ਼ੀ ਨਾਲ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਜਿੱਥੇ ਡਿਜੀਟਲ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਪ੍ਰਤਿਭਾ ਪੂਲ, ਆਧੁਨਿਕ ਬੁਨਿਆਦੀ ਢਾਂਚਾ ਅਤੇ ਇੱਕ ਪ੍ਰਗਤੀਸ਼ੀਲ ਨੀਤੀ ਹੈ। ਆਈਟੀ ਸੈਕਟਰ ਦੀਆਂ ਅਥਾਹ ਸੰਭਾਵਨਾਵਾਂ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਇੱਕ ਜੀਵੰਤ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਸਾਫਟਵੇਅਰ ਡਿਵੈਲਪਮੈਂਟ, ਡਿਜੀਟਲ ਸੇਵਾਵਾਂ, ਆਰਟੀਫੀਸ਼ੀਅਲ ਇੰਟੈਲੀਜੈਂਸ, ਡਾਟਾ ਵਿਸ਼ਲੇਸ਼ਣ, ਫਿਨਟੈਕ, ਸਾਈਬਰ ਸੁਰੱਖਿਆ ਅਤੇ ਉੱਭਰ ਰਹੇ ਤਕਨਾਲ...
ਪੰਜਾਬ ਸਰਕਾਰ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਬਸੰਤ ਗਰਗ

ਪੰਜਾਬ ਸਰਕਾਰ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਬਸੰਤ ਗਰਗ

Punjab Politics
ਚੰਡੀਗੜ੍ਹ, 14 ਮਾਰਚ: ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਇਹ ਦੇਸ਼ ਦੀ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ।ਉਕਤ ਵਿਚਾਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਆਯੋਜਿਤ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਸੈਸ਼ਨ ਦੌਰਾਨ ਹੋਈ ਵਿਚਾਰ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਏ।ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਕੱਤਰ ਊਰਜਾ ਸ੍ਰੀ ਬਸੰਤ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਨਿਵੇਸ਼ਕਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਬਿਹਤਰ ਕੰਮ ਕਰਨ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਸਨਮਾਨਿਤ ਵੀ ਕੀਤਾ ਗਿਆ ।ਸ੍ਰੀ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਮੈਗਾਵਾਟ ਦੀ ਸਮਰੱਥਾ ਵਾਲਾ ਨਵੀਂ ਅਤੇ ਨਵਿਆਉਣਯੋਗ ਊਰਜਾ ਪਲਾਂਟ ਸਥਾਪਤ ਕਰਨ ਲਈ ਟੈਂਡਰ ਪ੍ਰਕਿਰਿਆ ਆਰੰਭੀ ਗਈ ਹੈ।ਉਨ੍ਹਾਂ ਦੱਸਿਆ ਕਿ ਪੀ.ਐਸ.ਪੀ....
 ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

 ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

Punjab Politics
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਮਾਰਚ:ਪਲਾਕਸ਼ਾ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਦੂਜੇ ਦਿਨ ਸਟੀਲ ਅਤੇ ਰੋਲਿੰਗ ਮਿੱਲਾਂ 'ਤੇ ਇੱਕ ਸੈਸ਼ਨ ਵਿੱਚ ਚਰਚਾ ਦਾ ਧਿਆਨ ਪੰਜਾਬ ਦੀ ਅਥਾਹ ਸਮਰੱਥਾ ਦੀ ਵਰਤੋਂ ਕਰਦਿਆਂ ਇਸਨੂੰ ਉੱਤਰੀ ਭਾਰਤ ਵਿੱਚ ਇੱਕ ਵਿਸ਼ੇਸ਼ ਸਟੀਲ ਹੱਬ ਵਜੋਂ ਉਭਰਨ ਵਿੱਚ ਸਹਾਇਤਾ ਕਰਨ 'ਤੇ ਕੇਂਦ੍ਰਿਤ ਸੀ।ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ ਮੰਤਰੀ ਨੇ ਪੰਜਾਬ ਵਿੱਚ ਉਦਯੋਗ ਅਤੇ ਕਾਰੋਬਾਰ ਪੱਖੀ ਮਾਹੌਲ ਸਿਰਜਣ 'ਤੇ ਧਿਆਨ ਕੇਂਦਰਿਤ ਕੀਤਾ। ਮੰਤਰੀ ਨੇ ਅੱਗੇ ਕਿਹਾ ਕਿ ਤੁਸੀਂ ਸਾਨੂੰ ਆਪਣੀ ਲੋੜ ਦੱਸੋ, ਅਸੀਂ ਇਨ੍ਹਾਂ ਨੂੰ ਪੂਰਾ ਕਰਾਂਗੇ।ਉਨ੍ਹਾਂ ਅੱਗੇ ਦੱਸਿਆ ਕਿ ਰਾਜ ਵਿੱਚ ਪਿਛਲੇ 4 ਸਾਲਾਂ ਦੌਰਾਨ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਸਿਰਫ ਇਹ ਹੀ ਨਹੀਂ ਬਲਕਿ ਰਾਜ ਕਈ ਦੇਸ਼ਾਂ ਨੂੰ ਸਾਈਕਲ, ਫਾਰਮਾਸਿਊਟੀਕਲ, ਬਿਸਕੁਟ, ਬਾਸਮਤੀ ਚੌਲ ਅਤੇ ਹੋਰ ਚੀਜ਼ਾਂ ਨਿਰਯਾਤ ਕਰਦਾ ਹੈ। ਉੱਨੀ ਬੁਣਾਈ ਤੋਂ ਲੈ ਕੇ ਸਾਈਕਲ, ਹੱਥੀ ਸੰਦ ਅਤੇ ਟਰੈਕਟਰ ਨਿਰਮਾਣ ਤੱਕ, ਪੰਜਾਬ ਵਿੱਚ ਸਭ ਕੁਝ ਉਪਲਬਧ ਹੈ ਜੋ ਇਸਨੂੰ ਸਭ ਤੋਂ ਪਸੰਦੀਦਾ ...