ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ – ਮੁੱਖ ਮੰਤਰੀ ਫੀਲਡ ਅਫ਼ਸਰ
ਰੂਪਨਗਰ, 09 ਮਾਰਚ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਸਕੀਮ ਤਹਿਤ ਨੌਜ਼ਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਰੂਪਨਗਰ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਹਾਜ਼ਰ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਨੇ ਕਿਹਾ ਕਿ ਵਿਦਿਆਰਥੀ ਦੇਸ਼ ਅਤੇ ਸੂਬੇ ਦਾ ਭਵਿੱਖ ਹੁੰਦੇ ਹਨ ਜਿਸ ਲਈ ਇਹ ਜਰੂਰੀ ਹੈ ਕਿ ਵਿਦਿਆਰਥੀ ਸਰੀਰਕ-ਮਾਨਸਿਕ ਤੌਰ ਤੇ ਮਜਬੂਤ ਹੋਣ ਲਈ ਅਤੇ ਨਸ਼ਿਆਂ ਤੋਂ ਬੱਚੇ ਰਹਿਣ ਲਈ ਖੇਡਾਂ, ਯੋਗ ਅਤੇ ਹੋਰ ਚੰਗੇ ਕੰਮਾਂ ਪ੍ਰਤੀ ਆਪਣਾ ਰੁਝਾਨ ਰੱਖਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ੇ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੀ ਸਿਹਤ ਅਤੇ ਖਾਣ-ਪੀਣ ਦਾ ਵਿਸ਼ੇਸ਼ ਰੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਵਲ ਜਾਗਰੂਕਤਾ ਨਾਲ ਹੀ ਅਸੀਂ ਨਸ਼ਿਆਂ ਦੇ ਫੈਲਾਅ ਨੂੰ ਰੋਕ ਸਕਦੇ ਹਾਂ ਅਤ...








