ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਅਭਿਆਨ ਤਹਿਤ 29 ਅਗਸਤ ਤੋਂ 10 ਦਿਨਾਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਫ਼ਰੀਦਕੋਟ 28 ਅਗਸਤ: ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਵੱਛਤਾ ਅਭਿਆਨ ਤਹਿਤ ਜ਼ਿਲ੍ਹੇ ਵਿੱਚ 29 ਅਗਸਤ ਤੋਂ 8 ਸਤੰਬਰ ਤੱਕ 10 ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ।
ਵਿਧਾਇਕ ਸ. ਅਮੋਲਕ ਸਿੰਘ ਨੇ ਦੱਸਿਆ ਕਿ ਫ਼ਰੀਦਕੋਟ,ਕੋਟਕਪੂਰਾ ਅਤੇ ਜੈਤੋ ਵਿਖੇ ਇਹ ਮੁਹਿੰਮ ਸਵੇਰੇ 8ਵਜੇ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ ਕਸਬਿਆਂ ਦੇ ਮੁੱਖ ਬਾਜ਼ਾਰਾਂ, ਸੜਕਾਂ, ਚੌਕਾਂ, ਜਨਤਕ ਥਾਵਾਂ ਅਤੇ ਹੋਰ ਸਥਾਨਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਫ਼-ਸੁਥਰੇ ਸ਼ਹਿਰ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰ...








