ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿੱਤੀ ਸਾਲ 2026-27 ਦੇ ਬਜਟ ਨੂੰ ਅਜਿਹਾ ਇਤਿਹਾਸਕ ਦਸਤਾਵੇਜ਼ ਦੱਸਿਆ ਜੋ ਹਰ ਪੰਜਾਬੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਖੇਤਰ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 23 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਿਹਤ ਖੇਤਰ ਦਾ ਬਜਟ ਹੁਣ 6879 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਲਾਟਮੈਂਟ ਨਾਲ ਸੂਬੇ ਭਰ ਵਿੱਚ ਪਹੁੰਚਯੋਗ, ਕਿਫਾਇਤੀ ਅਤੇ ਮਿਆਰੀ ਡਾਕਟਰੀ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਤਿਹਾਸਕ ਪਹਿਲਕਦਮੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਵਿੱਤੀ ਸਾਲ 2026-27 ਵਿੱਚ ਇਸ ਸਕੀਮ ਲਈ 2000 ਕਰੋੜ ਰੁਪਏ ਦੀ ਵਿਵਸਥਾ ਦਾ ਪ੍ਰਸਤਾਵ ਹੈ, ਜਿਸ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ...








