Saturday, August 8
Shadow

Tag: punjab news

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

Local news
ਫਰੀਦਕੋਟ, 5 ਮਾਰਚ () ਅੱਜ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਸ. ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਬੈਂਕ ਦੇ ਪ੍ਰਬੰਧਕਾਂ, ਸਹਿਕਾਰੀ ਅਦਾਰਿਆਂ ਦੇ ਮੈਂਬਰਾਂ ਅਤੇ ਸਥਾਨਕ ਆਗੂਆਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਬੈਂਕ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਬੈਂਕ ਵੱਲੋਂ ਕਿਸਾਨਾਂ...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

Local news
ਧਨੌਲਾ, 5 ਮਾਰਚ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਸ੍ਰੀ ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਅੱਜ ਤੋਂ ਸੀ.ਐੱਚ.ਸੀ ਧਨੌਲਾ ਵਿਖੇ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ।ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਟੀਕਾਕਰਨ ਲਈ ਆਪਣੀ ਬੇਟੀ ਵੰਸ਼ਿਕਾ ਰਾਣੀ ਨਾਲ ਆਏ ਉਸਦੇ ਮਾਤਾ ਨੇ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਬਾਕੀ ਮਾਪਿਆਂ ਨੂੰ ਵੀ ਅਫ਼ਵਾਹਾਂ ਤੋਂ ਬਚਣ ਅਤੇ ਆਪਣੀ ਬੱਚੀ ਦੇ ਸੁਰੱਖਿਅਤ ਭਵਿੱਖ ਲਈ ਅੱਜ ਹੀ ਉਸਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨਾਲ ਸਿਹਤ 'ਤੇ ਕੋਈ ਵੀ ਮਾੜਾ ਅਸਰ ਨਹੀਂ ਪੈਂਦਾ ...
ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

Local news
ਬਰਨਾਲਾ, 5 ਮਾਰਚ-       ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਖੇਡ ਕੌਂਸਲ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਅਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿੱਚ ਵੱਖ ਵੱਖ ਕੰਮ ਕਰਵਾਉਣ ਉੱਤੇ ਚਰਚਾ ਹੋਈ।    ਇਸ ਮੌਕੇ ਡਿਪਟੀ ਕਮਿਸ਼ਨਰ ਸਹਿਤ ਪ੍ਰਧਾਨ ਜ਼ਿਲ੍ਹਾ ਖੇਡ ਕੌਂਸਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਖੇਡ ਮੈਦਾਨਾਂ ਦੇ ਕੰਮ ਜਾਰੀ ਹਨ ਜਿਨ੍ਹਾਂ ਨੂੰ ਮਿਆਰੀ ਤਰੀਕੇ ਨਾਲ ਕਰਵਾਉਣ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਹਿਤ ਸਕੱਤਰ ਜ਼ਿਲ੍ਹਾ ਖੇਡ ਕੌਂਸਲ ਉਮੇਸ਼ਵਰੀ ਸ਼ਰਮਾ ਵਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿੱਚ ਮੁਰੰਮਤ ਦੇ ਕੰਮ ਕਰਵਾਉਣ, ਸੀ ਸੀ ਟੀ ਵੀ ਕੈਮਰੇ ਲਾਉਣ ਸਮੇਤ ਹੋਰ ਕੰਮਾਂ ਦੀ ਤਜਵੀਜ਼ ਪੇਸ਼ ਕੀਤੀ ਗਈ।   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਖੇਡ ਕੌਂਸਲ ਦੀ ਤਿਮਾਹੀ ਮੀਟਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਵੱਧ ਵੱਧ ਕੰਮ ਕੀਤਾ ਜਾ ਸਕ...
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

Punjab News
ਚੰਡੀਗੜ੍ਹ, 5 ਮਾਰਚ : ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਸਫਲਤਾਪੂਰਵਰਕ ਚਲਾਈ ਗਈ। ਇਸ ਮੁਹਿੰਮ ਤਹਿਤ ਪੀ.ਪੀ.ਸੀ.ਬੀ.ਨੇ ਇੱਕ ਵੱਡੀ ਵਾਤਾਵਰਣ-ਪੱਖੀ ਪਹਿਲਕਦਮੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਖ-ਵੱਖ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਇਓਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਵਸਤੂਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦਾ ਰਸਮੀ ਉਦਘਾਟਨ 1 ਮਾਰਚ 2026 ਨੂੰ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਸ਼੍ਰੀ ਲਵਨੀਤ ਦੂਬੇ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਮੁਹਿੰਮ...
ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 5 ਮਾਰਚ 2026:ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ। ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿੱਚ ...
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ

ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ

Punjab News
ਗੁਰਦਾਸਪੁਰ, 4 ਮਾਰਚ (  ) ਗੰਨੇ ਦੀ ਬਹਾਰ ਰੁੱਤ ਦੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਆਪਣੇ ਅਧਿਕਾਰਤ ਖੇਤਰ ਦੇ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੁੰ ਪ੍ਰੇਰਿਤ ਕੀਤਾ ਜਾ ਸਕੇ। ਇਸ ਲੜੀ ਤਹਿਤ ਪਿੰਡ ਝਾਵਰ ਵਿਚ ਅਗਾਂਹਵਧੂ ਗੰਨਾ ਕਾਸ਼ਤਕਾਰ ਗੁਰਵਿੰਦਰ ਸਿੰਘ ਦੇ ਫਾਰਮ 'ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਨ ਕਮਿਸ਼ਨਰ ਪੰਜਾਬ ਡਾਕਟਰ ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੌਕੇ ਗੰਨਾ ਇੰਸਪੈਕਟਰ ਮਨਦੀਪ ਸਿੰਘ , ਵਿਸ਼ਾਲ ਕੁਮਾਰ, ਹਰਪ੍ਰੀਤ ਸਿੰਘ ਸਮੇਤ ਹੋਰ ਗੰਨਾ ਕਾਸ਼ਤਕਾਰ ਹਾਜ਼ਰ ਸਨ। ਗੰਨਾ ਕਾਸ਼ਤਕਾਰਾਂ  ਨਾਲ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਗੰਨਾ ਕਮਿਸ਼ਨਰ ਪੰਜਾਬ ਨੇ ਦਸਿਆ ਕਿ ਉਨ੍ਹਾਂ ਦਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਗੰਨੇ ਦੀ ਬਿਜਾਈ ਕਰਨ ਨਾਲ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਘਟਦੀ ਹੈ ਇਸ ਲਈ ਇਸ ਤੋਂ ਬਚਣ ਲਈ ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ ਦੇ ਸਮੇਂ ਤੋਂ ਇੱਕ ਮਹੀਨਾ ਪਹਿਲਾਂ ਪ...
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

Punjab News
ਧਾਰੀਵਾਲ/ਗੁਰਦਾਸਪੁਰ, 4 ਮਾਰਚ   (   ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸ਼ਹੀਦ ਅਸ਼ੋਕ ਕੁਮਾਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਵੱਖ-ਵੱਖ ਬੁਲਾਰਿਆ ਨੇ ਸ਼ਹੀਦ ਅਸ਼ੋਕ ਕੁਮਾਰ ਦੀ ਸ਼ਹਾਦਤ ਨੂੰ ਨਮਨ ਹੁੰਦਿਆਂ ਕਿਹਾ ਕਿ ਸ਼ਹੀਦ ਦੇਸ਼ ਦਾ ਕੀਮਤੀ ਸਰਮਾਇਆ ਹੁੰਦੇ ਹਨ, ਜੋ ਹਮੇਸ਼ਾ ਸਾਡੇ ਮਨਾਂ ਵਿੱਚ ਵਸਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੁਰੱਖਿਆ ਫੋਰਸਾਂ ਨੇ ਹਮੇਸ਼ਾ ਸੂਬੇ ਤੇ ਦੇਸ਼ ਦੀ ਅਮਨ ਸ਼ਾਂਤੀ ਲਈ ਹਿੱਕ ਡਾਹ ਕੇ ਦੁਸ਼ਮਣਾਂ ਦਾ ਟਾਕਰਾ ਕੀਤਾ ਹੈ ਅਤੇ ਕੁਰਬਾਨੀਆਂ ਦੇ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਿਆ ਹੈ।  ਉਨ੍ਹਾਂ ਕਿਹਾ ਕਿ ਉਹ ਆਦੀਆ ਚੈੱਕ ਪੋਸਟ 'ਤੇ ਡਿਊਟੀ ਦੌਰਾਨ ਸ਼ਹੀਦ ਜਵਾਨ ਸ਼ਹੀਦ ਅਸ਼ੋਕ ਕ...
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ

ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ

Punjab News
ਸ਼੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਹਰ ਵਿਭਾਗ ਨੂੰ ਢੁਕਵੇ ਪ੍ਰਬੰਧ ਕਰਨ ਦੇ ਜਾਰੀ ਕੀਤੇ ਨਿਰਦੇਸ਼ਾ ਤਹਿਤ ਨਗਰ ਕੋਂਸਲਾਂ ਦੇ ਕਰਮਚਾਰੀ ਲਗਾਤਾਰ ਮੇਲਾ ਖੇਤਰ ਵਿਚ ਲਗਾਏ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖਰਾ ਇਕੱਠਾ ਕਰਕੇ ਉਸ ਦਾ ਬਣਾਏ ਪਿੱਟ ਵਿੱਚ ਪ੍ਰਬੰਧਨ ਕਰ ਰਹੇ ਹਨ।    ਸੁਖਪਾਲ ਸਿੰਘ ਮੇਲਾ ਅਫਸਰ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਜਿਲ੍ਹੇ ਦੀਆਂ ਸਮੂਹ ਨਗਰ ਕੋਸਲਾਂ ਵੱਲੋਂ ਸਫਾਈ ਕਰਮਚਾਰੀ ਹੋਲਾ ਮਹੱਲਾ ਦੌਰਾਨ ਵਿਸੇਸ਼ ਡਿਊਟੀ ਉਤੇ ਤੈਨਾਂਤ ਹਨ। ਨਗਰ ਕੋਂਸਲ ਵੱਲੋਂ ਰਾਤ ਸਮੇਂ ਸ਼ਹਿਰ ਵਿਚ ਦਵਾਈ ਦਾ ਛਿੜਕਾਓ ਤੇ ਫੋਗਿੰਗ ਕਰਵਾਈ ਜਾ ਰਹੀ ਹੈ। ਪਾਣੀ ਦਾ ਛਿੜਕਾਓ ਕਰਵਾ ਕੇ ਮੇਲਾ ਖੇਤਰ ਦਾ ਵਾਤਾਵਰਣ ਸਾਫ ਸੁਥਰਾ ਰੱਖਿਆ ਜਾ ਰਿਹਾ ਹੈ। ਨਗਰ ਦੇ ਬਜ਼ਾਰਾ ਗਲੀਆਂ, ਮੁੱਖ ਮਾਰਗਾਂ ਤੇ ਸੰਪਰਕ ਮਾਰਗਾਂ ਦੀ ਨਿਰੰਤਰ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਨਗਰ ਕੋਂਸਲ ਵੱਲੋਂ ਸਫਾਈ ਅਭਿਆਨ ਪਿਛਲੇ ਇੱਕ ਮਹੀਨੇ ਤੋ ਜਾਰੀ ਹੈ, ਉਨ੍ਹਾਂ ਨੇ ਕਿਹਾ ਕਿ ਗੁਰੂ ਨ...
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

Punjab News
ਸ੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਅਸਥਾਨਾ ਤੇ ਪਹੁੰਚਦੇ ਹਨ। ਸ਼ਰਧਾਲੂਆਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਸਫਾਈ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ (DWSS) ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।     ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ 24×7 ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ਼ਰਧਾਲੂਆਂ ਦੀ ਸਹੂਲਤ ਲਈ ਦੋਵੇਂ ਸ਼ਹਿਰਾਂ ਦੇ ਵੱਖ-ਵੱਖ ਸਥਾਨਾਂ ‘ਤੇ ਕੁੱਲ 46 ਥਾਵਾਂ ‘ਤੇ ਪੀਣ ਵਾਲੇ ਪਾਣੀ ਲਈ ਟੈਪਾਂ ਦੀਆਂ ਬੈਟਰੀਆਂ ਲਗਾਈਆਂ ਗਈਆਂ ਹਨ।     ਸਫਾਈ ਦੇ ਪ੍ਰਬੰਧਾਂ ਤਹਿਤ 26 ਮੂਵੇਬਲ ਟਾਇਲਟ ਵੈਨਾਂ ਵੱਖ-ਵੱਖ ਮਹੱਤਵਪੂਰਨ ਸਥਾਨਾਂ ‘ਤੇ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ 8 ਸਥਾਈ ਲੈਵਟਰੀ ਬਲਾਕ 24 ਘੰਟੇ ਚਾਲੂ ਰੱਖੇ ਗਏ ਹਨ। ਇਸ ਦੇ ਨਾਲ ਹੀ ਸ੍ਰੀ ਅ...
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ  ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ  ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

Breaking News
ਚੰਡੀਗੜ੍ਹ 4 ਮਾਰਚ 2026:ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਮੋਬਾਈਲ ਫੋਨ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ। ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ 'ਤੇ ਪ੍ਰਭਾਵ ਪਾ ਰਹੇ ਹਨ। ਇਸ ਨਾਲ ਨੀਂਦ ਘੱਟ ਆਉਣਾ ਅਤੇ ਪੜ੍ਹਾਈ ਵਿੱਚ ਇਕਾਗਰਤਾ ਘਟਣ ਵਰਗੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਮੋਬਾਈਲ ਫੋਨ ਦੀ ਲੋੜ ਤੋਂ ਵੱਧ ਵਰਤੋਂ ਪਰਿਵਾਰ ਦੇ ਨਾਲ-ਨਾਲ ਆਊਟਡੋਰ ਗੇਮਾਂ ਤੋਂ ਦੂਰੀ ਦਾ ਕਾਰਨ ਵੀ ਬਣ ਰਹੀ ਹੈ, ਜਿਸਦੇ ਨਤੀਜੇ ਵਜੋਂ ਬੱਚਿਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਸਪੀਕਰ ਸੰਧਵਾਂ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਹਰ ਮਾਤਾ-ਪ...