Saturday, August 8
Shadow

Tag: punjab news

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

Punjab News
ਡੇਰਾ ਬਾਬਾ ਨਾਨਕ, 26 ਫਰਵਰੀ ( ) ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਅੰਦਰ ਸਰਬਪੱਖੀ ਵਿਕਾਸ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਸਮੁੱਚੇ ਹਲਕੇ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਨਿਰੰਤਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਡੇਰਾ ਬ...
ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

Punjab News
ਚੰਡੀਗੜ੍ਹ, 26 ਫ਼ਰਵਰੀ:-ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ “ਇਨਵੈਸਟ ਪੰਜਾਬ” ਪਹਲ ਰਾਹੀਂ ਰਾਜ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ। ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਧਦਾ ਨਿਵੇਸ਼ਕ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਖ਼ਾਸ ਤੌਰ ‘ਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪਸੰਦ...
ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

Breaking News
*ਚੰਡੀਗੜ੍ਹ, 26 ਫ਼ਰਵਰੀ:*-ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਬਾਜ਼ਾਰ ਵਿੱਚ ਰੇਤ ਅਤੇ ਹੋਰ ਖਣਿਜਾਂ ਦੀ ਬਹੁਤਾਤ ਵਿੱਚ ਉਪਲਬਧਤਾ ਯਕੀਨੀ ਬਣੇਗੀ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਹੋਰ ਪ੍ਰਭਾਵੀ ਢੰਗ ਨਾਲ ਨਕੇਲ ਕਸੀ ਜਾ ਸਕੇਗੀ। ਇਸ ਮੌਕੇ ਖਣਨ ਅਤੇ ਭੂ-ਵਿਗਿਆਨ ਮੰਤਰੀ, ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਈਟਾਂ ਤਹਿਤ 4.46 ਹੈਕਟੇਅਰ ਖੇਤਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ...
ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

Breaking News
ਚੰਡੀਗੜ੍ਹ, 26 ਫਰਵਰੀ:ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ 'ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ਬ...
ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਫਰਵਰੀ :-ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧ...
ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

Breaking News
*ਚੰਡੀਗੜ੍ਹ, 26 ਫ਼ਰਵਰੀ:*-ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ। ਵਿਭਾਗ ਵਿੱਚ ਮੁਕੰਮਲ ਡਿਜੀਟਲਾਈਜ਼ੇਸ਼ਨ ਵੱਲ ਇਸ ਮਿਸਾਲੀ ਕਦਮ ਨੂੰ ਅਮਲੀਜਾਮਾ ਪਹਿਨਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀਜ ਪ੍ਰਮਾਣੀਕਰਣ ਅਧਿਕਾਰੀਆਂ ਅਤੇ ਸਹਾਇਕਾਂ ਨੂੰ 40 ਟੈਬਲੇਟਸ ਸੌਂਪੇ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੀਲਡ ਅਫ਼ਸਰਾਂ ਨੂੰ ਟੈਬਲੇਟਸ ਨਾਲ ਲੈਸ ਕਰਨ ਨਾਲ ਨਾ ਸਿਰਫ਼ ਕਾਗ਼ਜ਼ੀ ਕਾਰਵਾਈ ਖ਼ਤਮ ਹੋਵੇਗੀ, ਸਗੋਂ  ਇਸ ਨਾਲ ਜਵਾਬਦੇਹੀ ਵਧੇਗੀ ਅਤੇ ਨਿਰੀਖਣ ਦੌਰਾਨ ਖੇਤਾਂ ਤੋਂ ਸਿੱਧੇ ਤੌਰ ’ਤੇ ਕੰਪਿਊਟਰਾਈਜ਼ਡ ਡੇਟਾ ਤੁਰੰਤ ਜੁਟਾਉਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੇਤ ਦੀ ਸਹੀ ਭੂਗੋਲਿਕ ਸਥਿਤੀ ਨੂੰ ...
ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ 26 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗੁਰੂ ਤੇਗ ਬਹਾਦਰ ਚੌਲ ਮਿੱਲ, ਨੰਗਲ ਫਿਦਾ, ਸਬ-ਤਹਿਸੀਲ ਭੋਗਪੁਰ, ਜ਼ਿਲ੍ਹਾ ਜਲੰਧਰ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਖਰੀਦ ਸੀਜ਼ਨ 2025-26 ਲਈ ਉਕਤ ਚੌਲ ਮਿੱਲ ਨੂੰ ਝੋਨੇ ਦੀਆਂ 49,086 ਬੋਰੀਆਂ ਅਲਾਟ ਕੀਤੀਆਂ ਗਈਆਂ ਸਨ। ਅਲਾਟ ਕੀਤੀ ਗਈ ਮਾਤਰਾ ਵਿੱਚੋਂ, ਚੌਲਾਂ ਦੀਆਂ 1,160 ਬੋਰੀਆਂ ਦੋ ਖੇਪਾਂ (ਹਰੇਕ ਖੇਪ ਵਿੱਚ 580 ਬੋਰੀਆਂ) ਐਫ.ਸੀ.ਆਈ. ਨੂੰ ਭੇਜਣ ਲਈ ਲੰਬਿਤ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋ ਖੇਪਾਂ ਭੋਗਪੁਰ ਸਥਿਤ ਐਫ.ਸੀ.ਆਈ. ਗੋਦਾਮ ਵਿੱਚ ਭੇਜੀਆਂ ਗਈਆਂ ਸਨ। ਇਸ ਤੋਂ ਬਾ...
ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

Punjab Politics
ਚੰਡੀਗੜ੍ਹ , 25 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਪਹਿਲੀ ਮੀਟਿੰਗ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ 'ਅੱਤਵਾਦੀ' ਐਲਾਨਿਆ ਜਾਵੇਗਾ। ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਸ਼ਾਇਦ ਇਸ ਭੁਲੇਖੇ ਵਿੱਚ ਹਨ ਕਿ ਪੰਜਾਬ ਦੇ ਲੋਕ 2007 ਤੋਂ 2017 ਦੇ ਕਾਲੇ ਦੌਰ ਨੂੰ ਭੁੱਲ ਗਏ ਹਨ। ਸੱਚਾਈ ਇਹ ਹੈ ਕਿ ਪੰਜਾਬ ਦੀ ਧਰਤੀ 'ਤੇ ਨਸ਼ਿਆਂ (ਚਿੱਟੇ) ਅਤੇ ਗੈਂਗਸਟਰਵਾਦ ਦੇ ਬੀਜ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਬੀਜੇ ਗਏ ਸਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ ਹੀ ਇਹ ਵਧੇ-ਫੁੱਲੇ। ਬਲਤੇਜ ਪੰਨੂ ਨੇ ਪੁਰਾਣੀਆਂ ਘਟਨਾਵਾਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਨੇ ਕਦੇ 'ਗੈਂਗਸਟਰ' ਸ਼ਬਦ ਨਹੀਂ ਸੁਣਿਆ ਸੀ। ਸੁਖਬੀਰ ਬਾਦਲ ਦੇ ਰਾਜ ਵਿੱਚ ਹੀ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਮਿਲੀ। ਅੰਮ੍...
ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

Punjab News
ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ: ਮਹਾਨ ਦੇਸ਼ ਭਗਤ ਸ਼ਹੀਦ ਪੰਡਿਤ ਚੰਦਰਸ਼ੇਖਰ ਆਜ਼ਾਦ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ 27 ਫਰਵਰੀ ਨੂੰ ਪਿੰਡ ਗੰਭੀਰਪੁਰ ਹੇਠਲਾ ਦੇ ਸ਼ਿਵ ਮੰਦਿਰ ਵਿਖੇ ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਲਗਾਇਆ ਜਾ ਰਿਹਾ ਹੈ।       ਇਸ ਕੈਂਪ ਦਾ ਉਦਘਾਟਨ ਪਿੰਡ ਵਾਸੀ ਅਤੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਜਾਵੇਗਾ। ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਉਹਨਾਂ ਇਲਾਕੇ ਦੇ ਸਮੂਹ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਮਹਾਨ ਦਿਵਸ ਤੇ ਖੂਨਦਾਨ ਕਰਕੇ ਜਿੱਥੇ ਪੰਡਿਤ ਚੰਦਰਸ਼ੇਖਰ ਆਜ਼ਾਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉੱਥੇ ਹੀ ਖੂਨ ਦਾਨ ਕਰਕੇ ਕਿਸੇ ਨੂੰ ਨਵਾਂ ਜੀਵਨ ਦੇਣ ਦੇ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ।    ਇਸ ਮੌਕੇ ਤੇ ਵੱਖ-ਵੱਖ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਅਤੁਲ ਸ਼ਰਮਾ,ਆਕਾਸ਼ ਕਾਲੀਆ, ਵਿਕਾਸ ਕਾਲੀਆ, ਪ੍ਰਮੋਦ ਕੁਮਾਰ ਹੈਰੀ ਅਗਨੀਹੋਤਰੀ, ਨਿਖਲ...
ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ

ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ

Punjab News
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ-ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਤਹਿਤ 25 ਅਤੇ 26 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਸੈਂਸਸ ਅਫਸਰ ਸ਼੍ਰੀ ਡੈਵੀ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ਼੍ਰੀਮਤੀ ਸੁਪ੍ਰਿਯਾ, ਅਸਿਸਟੈਂਟ ਡਾਇਰੈਕਟਰ ਅ...