Friday, August 7
Shadow

Tag: punjab news

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)  ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੰਡੀ ਨੈਣ ਦੇ ਵਸਨੀਕ ਸ਼ੇਰਾ ਸਿੰਘ (26) ਅਤੇ ਅੰਮ੍ਰਿਤਸਰ ਦੇ ਪਿੰਡ ਤੂਰ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੂਪਾ (21) ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ , ਇੱਕ 9ਐਮਐਮ ਆਸਟ੍ਰੀਆ-ਮੇਡ ਗਲੌਕ, ਦੋ .30 ਬੋਰ ਚੀਨੀ ਨੋਰਿੰਕੋ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲ...
ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

Crime News, Punjab News
ਚੰਡੀਗੜ੍ਹ/ਫਰੀਦਕੋਟ, 22 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ  ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਇਹ ਜਾਣਕਾਰੀ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਉਰਫ ਗੋਲਡੀ ਵਾਸੀ ਲੁਧਿਆਣਾ , ਜੋ ਇਸ ਸਮੇਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ, ਅਮਰਦੀਪ ਸਿੰਘ ਉਰਫ ਬਾਕਸਰ (ਬਰਖਾਸਤ ਪੀਏਪੀ ਕੇਡਰ ਮੁਲਾਜ਼ਮ) ਅਤੇ ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਅਭਿਜੋਤ ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। ਨਸ਼...
ਨਿਰੰਕਾਰੀ ਮਿਸ਼ਨ ਦਾ ਸੇਵਾ ਖੇਤਰ ਵਿੱਚ ਵੱਡਾ ਯੋਗਦਾਨ – ਹਰਭਜਨ ਸਿੰਘ ਈਟੀਓ

ਨਿਰੰਕਾਰੀ ਮਿਸ਼ਨ ਦਾ ਸੇਵਾ ਖੇਤਰ ਵਿੱਚ ਵੱਡਾ ਯੋਗਦਾਨ – ਹਰਭਜਨ ਸਿੰਘ ਈਟੀਓ

Punjab News
ਅੰਮ੍ਰਿਤਸਰ, 22 ਫਰਵਰੀ, 2026:-                ਜਦੋਂ ਸੇਵਾ ਸਾਧਨਾ ਬਣ ਜਾਵੇ ਅਤੇ ਕੁਦਰਤ ਪ੍ਰਤੀ ਸੰਵੇਦਨਾ ਜੀਵਨ ਦਾ ਮੂਲ ਮੰਤਰ ਹੋਵੇ, ਤਦ ਪਾਵਨ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਅਤੇ ਲੋਕ ਭਲਾਈ ਦੀ ਇਸੇ ਦਿਵਯ ਚੇਤਨਾ ਨੂੰ ਸਾਕਾਰ ਰੂਪ ਦੇਣ ਲਈ ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਪ੍ਰੋਜੈਕਟ ਅੰਮ੍ਰਿਤ’ ਦੇ ਅਧੀਨ ‘ਸਵੱਛ ਜਲ, ਸਵੱਛ ਮਨ’ ਅਭਿਆਨ ਦੇ ਚੌਥੇ ਪੜਾਅ ਦਾ ਸ਼ਾਨਦਾਰ ਆਗਾਜ਼ ਐਤਵਾਰ, 22 ਫਰਵਰੀ 2026 ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ, ਪਰਮ ਸਤਿਕਾਰਯੋਗ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਨਿਰਦੇਸ਼ਾਂ ਅਨੁਸਾਰ ਪੂਰੇ ਭਾਰਤ ਵਿੱਚ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ।                 ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਸੇਵਾ ਕਾਰਜਾਂ ਵਿੱਚ ਹਿੱਸਾ ਲੈ ਕੇ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਕੀਤੇ ਜਾ ਰਹੇ ਮਾਨਵਤਾ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ।  ਉਹਨਾਂ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਪ੍ਰੋਜੈਕਟ ਅੰਮ੍ਰਿਤ’...
ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਵਲ ਅਤੇ ਜ਼ਿਲਾ ਪੁਲਿਸ ਮਾਲੇਰਕੋਟਲਾ ਵੱਲੋਂ ਨਸ਼ਾ ਤਸਕਰ ਦੀ ਗੈਰਕਾਨੂੰਨੀ ਜਾਇਦਾਦ ਢਾਹ ਢੇਰੀ

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਵਲ ਅਤੇ ਜ਼ਿਲਾ ਪੁਲਿਸ ਮਾਲੇਰਕੋਟਲਾ ਵੱਲੋਂ ਨਸ਼ਾ ਤਸਕਰ ਦੀ ਗੈਰਕਾਨੂੰਨੀ ਜਾਇਦਾਦ ਢਾਹ ਢੇਰੀ

Punjab News
ਅਮਰਗੜ੍ਹ/ ਮਾਲੇਰਕੋਟਲਾ, 22 ਫਰਵਰੀ -                    ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਨਸ਼ਾ ਤਸਕਰੀ ਤੋਂ ਕੀਤੀ ਕਮਾਈ ਨਾਲ ਤਿਆਰ ਕੀਤੀ ਗਈ ਗੈਰਕਾਨੂੰਨੀ ਜਾਇਦਾਦ ਨੂੰ ਢਹਿ ਢੇਰੀ ਕੀਤਾ ਗਿਆ ਹੈ।                         ਜ਼ਿਲਾ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਗਈ ਇਸ ਕਾਰਵਾਈ ਦੌਰਾਨ ਪਿੰਡ ਚੌਂਦਾ, ਥਾਣਾ ਅਮਰਗੜ੍ਹ ਨਾਲ ਸਬੰਧਿਤ ਨਸ਼ਾ ਤਸਕਰ ਗੁਰਮੀਤ ਸਿੰਘ ਉਰਫ਼ ਕਾਲਾ ਪੁੱਤਰ ਅਮਰਜੀਤ ਸਿੰਘ ਵੱਲੋਂ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰਕੇ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ (ਇੰਨਵੈਸਟੀਗੇਸ਼ਨ) ਸੱਤਪਾਲ ਸ਼ਰਮਾਂ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸੰਬੰਧਿਤ ਮੁਕੱਦਮੇ ਦਰਜ ਹਨ ਅਤੇ ਉਸ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਸੀ।                           ਉਨਾਂ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤ...
ਸਵਰਗੀ ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ ਉਮੜਿਆ ਸ਼ਰਧਾ ਅਤੇ ਸਤਿਕਾਰ ਦਾ ਜਨ-ਸੈਲਾਬ

ਸਵਰਗੀ ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ ਉਮੜਿਆ ਸ਼ਰਧਾ ਅਤੇ ਸਤਿਕਾਰ ਦਾ ਜਨ-ਸੈਲਾਬ

Punjab News
ਫਾਜ਼ਿਲਕਾ 22 ਫਰਵਰੀ- ਕੁਝ ਲੋਕ ਜੀਵਨ ਜਿਊਂਦੇ ਨਹੀਂ, ਸਗੋਂ ਇਕ ਯੁੱਗ ਰਚ ਜਾਂਦੇ ਹਨ। ਜਦੋਂ ਅਜਿਹੀਆਂ ਸ਼ਖਸੀਅਤਾਂ ਇਸ ਸੰਸਾਰ ਤੋਂ ਵਿਦਾ ਹੁੰਦੀਆਂ ਹਨ ਤਾਂ ਸੋਗ ਸਿਰਫ਼ ਪਰਿਵਾਰ ਤੱਕ ਸੀਮਤ ਨਹੀਂ ਰਹਿੰਦਾ—ਪੂਰਾ ਸ਼ਹਿਰ, ਪੂਰਾ ਸਮਾਜ ਉਸ ਨੂੰ ਆਪਣਾ ਨਿੱਜੀ ਘਾਟਾ ਮੰਨਦਾ ਹੈ। ਮਸ਼ਹੂਰ ਸਮਾਜ ਸੇਵੀ ਅਤੇ ਦਿੱਗਜ ਸ਼ਖਸੀਅਤ ਸਵਰਗੀ ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ ਅੱਜ ਭਾਵਨਾਵਾਂ ਦਾ ਅਜਿਹਾ ਸੈਲਾਬ ਉਮੜਿਆ, ਜਿਸ ਨੇ ਇਹ ਸਾਬਤ ਕਰ ਦਿੱਤਾ ਕਿ ਸੇਠ ਸੰਦੀਪ ਗਿਲਹੋਤਰਾ ਸਿਰਫ਼ ਇਕ ਨਾਂ ਨਹੀਂ, ਸਗੋਂ ਵਿਸ਼ਵਾਸ, ਸੇਵਾ ਅਤੇ ਇਨਸਾਨੀਅਤ ਦੀ ਪਛਾਣ ਸਨ।ਪੰਜਾਬ, ਹਰਿਆਣਾ ਅਤੇ ਗੁਆਂਢੀ ਰਾਜਾਂ ਤੋਂ ਹਜ਼ਾਰਾਂ ਲੋਕ ਹੋਏ ਸ਼ਾਮਲਸਵ. ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ ਸ਼ਰਧਾ ਅਤੇ ਸਤਿਕਾਰ ਦਾ ਅਜਿਹਾ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਇਹ ਸਾਬਤ ਕਰ ਦਿੱਤਾ ਕਿ ਉਹ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਇੱਕ ਸੰਸਥਾ ਸਨ। ਐਮ.ਆਰ. ਕਾਲੋਨੀ ਦੇ ਨੇੜੇ ਐਮ.ਆਰ. ਗੋਲਡ ਵੁੱਡ ਵਿਖੇ ਆਯੋਜਿਤ ਇਸ ਸ਼ੋਕ ਸਭਾ ਵਿੱਚ ਪੰਜਾਬ, ਹਰਿਆਣਾ ਅਤੇ ਗੁਆਂਢੀ ਰਾਜਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ। ਜ਼...
ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ

Punjab News
ਹੁਸ਼ਿਆਰਪੁਰ, 22 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਸਿਹਤ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.) ਲੁਧਿਆਣਾ ਵੱਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਰੌਸ਼ਨੀ‘ ਦੇ ਅਧੀਨ ਅਤੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ (ਆਰ.ਬੀ.ਐਸ.ਕੇ.) ਤਹਿਤ ਫਰਵਰੀ ਦੇ ਪਹਿਲੇ ਹਫਤੇ ਵਿਸ਼ੇਸ਼ ਜਾਂਚ ਕੈਂਪ ਆਯੋਜਿਤ ਕੀਤਾ ਗਿਆ ਸੀ, ਜਿਸ ਨਾਲ ਹਜ਼ਾਰਾਂ ਬੱਚਿਆਂ ਨੂੰ ਲਾਭ ਮਿਲਿਆ।        ਡੀ.ਐਮ.ਸੀ. ਲੁਧਿਆਣਾ ਦੀ ਡਾ. ਪ੍ਰਿਅੰਕਾ ਅਰੋੜਾ ਅਨੁਸਾਰ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ 15 ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸਿਹਤ ਜਾਂਚ ਕੀਤੀ ਗਈ ਅਤੇ ਕੁੱਲ 3,402 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਸਰਕਾਰੀ ਸਕੂਲਾਂ ਦੀ ਰਿਪੋਰਟ ਆਰ.ਬੀ.ਐਸ.ਕੇ. ਟੀਮ ਨਾਲ ਸਾਂਝੀ ਕਰ ਦਿੱਤੀ ਗਈ ਹੈ, ਜਦਕਿ ਜਿਨ੍ਹਾਂ ਬੱਚਿਆਂ ਨੂੰ ਚਸ਼ਮੇ ਦੀ ਲੋੜ ਹੈ, ਉਨ੍ਹਾਂ ਨੂੰ ਰਾਸ਼ਟਰੀ ਅੰਨ੍ਹਾਪਣ ਕੰਟਰੋਲ ਪ੍ਰੋਗਰਾਮ (ਏ.ਪੀ.ਸੀ.ਬੀ.) ਅਧੀ...
ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ

ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ

Local news
ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ: ਪ੍ਰਦੂਸ਼ਣ ਨੂੰ ਘਟਾਉਣ ਦੇ ਮੰਤਵ ਨਾਲ ਗਰੀਨ ਹੋਲਾ ਮਹੱਲਾ ਮਨਾਉਣ ਦੇ ਵਿਸੇਸ਼ ਮਿਸ਼ਨ ਨੂੰ ਸਫਲ ਬਣਾਉਣ ਲਈ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਲੰਗਰ ਕਮੇਟੀ ਪ੍ਰਬੰਧਕਾਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਗਰੀਨ ਹੋਲਾ ਮਹੱਲਾ ਮਨਾਉਣ ਦੇ ਮਿਸ਼ਨ ਤਹਿਤ ਲੰਗਰ ਕਮੇਟੀਆਂ ਨੂੰ ਲੋੜੀਦੀ ਮਾਤਰਾਂ ਵਿੱਚ ਜੈਵਿਕ ਖਪਣਯੋਗ ਬਰਤਨ ਮੁਫਤ ਵਿਚ ਉਪਲੱਬਧ ਕਰਵਾਏ ਜਾਣਗੇ। ਲੰਗਰਾਂ ਦਾ ਵੇਸਟ ਮਟੀਰੀਅਲ ਇਕੱਠਾ ਕਰਨ ਲਈ ਕੱਪੜੇ ਅਤੇ ਜੈਵਿਕ ਖਪਣਯੋਗ ਪਦਾਰਥਾਂ ਦੇ ਬਣੇ ਥੈਲੇ ਵੀ ਲੰਗਰ ਕਮੇਟੀਆਂ ਨੂੰ ਮੁਫਤ ਦਿੱਤੇ ਜਾਣਗੇ।     ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਲੰਗਰ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਮੇਲਾ ...
ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

Local news
ਮਾਲੇਰਕੋਟਲਾ, 22 ਫ਼ਰਵਰੀ-ਅੱਜ ਪੰਧੇਰ ਪੈਲੇਸ, ਮਾਲੇਰਕੋਟਲਾ ਵਿਖੇ ਕਰਵਾਏ ਜੈਨ ਭਗਵਤੀ ਦੀਕਸ਼ਾ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੇ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਵੀ ਦੀਕਸ਼ਾ ਸਮਾਗਮ ਵਿੱਚ ਸ਼ਾਮਲ ਹੋਏ ਤੇ ਉਨ੍ਹਾਂ ਨੇ ਦੀਕਸ਼ਾ ਲੈਣ ਵਾਲੀਆਂ ਵੈਰਾਗਨਾਂ ਅਰਾਧਿਆ ਜੈਨ ਅਤੇ ਕ੍ਰਿਤਿਕਾ ਜੈਨ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਦੀਕਸ਼ਾ ਸਿਰਫ਼ ਇਕ ਰਸਮ ਨਹੀਂ, ਬਲਕਿ ਆਤਮਿਕ ਜਾਗਰਤੀ ਅਤੇ ਸੰਯਮ ਭਰੇ ਜੀਵਨ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਮਨ ਵਿੱਚ ਛੋਟੀ ਉਮਰ ਵਿੱਚ ਹੀ ਵੈਰਾਗ ਅਤੇ ਆਤਮ-ਕਲਿਆਣ ਦੀ ਭਾਵਨਾ ਜਾਗਦੀ ਹੈ, ਉਹ ਸਮਾਜ ਲਈ ਪ੍ਰੇਰਣਾ ਸਰੂਪ ਬਣਦੇ ਹਨ। ਉਨ੍ਹਾਂ ਕਿਹਾ, “ਸੰਯਮ, ਸੱਚਾਈ ਅਤੇ ਅਹਿੰਸਾ ਦਾ ਮਾਰਗ ਮਨੁੱਖਤਾ ਨੂੰ ਉੱਚਾ ਚੁੱਕਦਾ ਹੈ। ਜੈਨ ਧਰਮ ਨੇ ਸਦੀਆਂ ਤੋਂ ਦੁਨੀਆ ਨੂੰ ਸ਼ਾਂਤੀ, ਦਇਆ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੱਤਾ ਹੈ। ਅੱਜ ਦੀਕਸ਼ਾ ਲੈ ਰਹੀਆਂ ਵੈਰਾਗਨਆਂ ਦਾ ਇਹ ਫ਼ੈਸਲਾ ਸਿਰਫ਼ ...
ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

Local news
ਲਹਿਰਾਗਾਗਾ, 22 ਫਰਵਰੀ-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ...
ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

Local news
ਬਰਨਾਲਾ, 22 ਫਰਵਰੀ:-ਜ਼ਿਲ੍ਹਾ ਬਰਨਾਲਾ ਵਿਖੇ 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਤਿੰਨ ਰੋਜ਼ਾ "ਪੰਜਾਬ ਸਖੀ ਸ਼ਕਤੀ ਮੇਲਾ" ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਬਰਨਾਲਾ, ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਵਿੱਚ ਅਨੇਕਾਂ ਰੌਚਕ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ (ਸਵੈ-ਸਹਾਇਤਾ ਸਮੂਹਾਂ) ਅਤੇ ਸਰਕਾਰੀ ਵਿਭਾਗਾਂ ਵੱਲੋਂ ਪ੍ਰਦਰਸ਼ਨੀ ਸਟਾਲਾਂ ਲਗਾਈਆਂ ਜਾਣਗੀਆਂ। ਮੇਲੇ ਦੀਆਂ ਪ੍ਰਮੁੱਖ ਖਿੱਚਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਦਰਸ਼ਕਾਂ ਦੇ ਮਨੋਰੰਜਨ ਲਈ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉੱਘੇ ਗਾਇਕਾਂ ਵੱਲੋਂ ਵੀ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਜਾਵੇਗਾ, ਜੋ ਮੇਲੇ ਦੀ ਸ਼ਾਨ ਬਣਨਗੇ। ਇਸ ਮੇਲੇ ਲਈ ਐਂਟਰੀ ਬਿਲਕੁਲ ਮੁਫ਼ਤ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ...