ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਵੋਤਮ ਪ੍ਰਦਰਸ਼ਨ
ਹੁਸ਼ਿਆਰਪੁਰ, 18 ਫਰਵਰੀ : ਸਿਹਤ ਖੇਤਰ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਨੇ ਇੱਕ ਮਹੱਤਵਪੂਰਨ ਸਥਾਨ ਹਾਸਲ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਚ ਆਯੋਜਿਤ ਸਿਵਲ ਸਰਜਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਦੀ ਦੋ ਦਿਨਾਂ ਕਾਨਫਰੰਸ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਆਮ ਆਦਮੀ ਕਲੀਨਿਕ ਮਰੀਜ ਫੀਡਬੈਕ ਵਿਚ ਪੂਰੇ ਪੰਜਾਬ ਵਿਚ ਵਧੀਆ ਪ੍ਰਦਰਸ਼ਨ ਦੇ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਹੁਸ਼ਿਆਰਪੁਰ ਦੇ ਐਕਟਿੰਗ ਸਿਵਲ ਸਰਜਨ ਅਤੇ ਆਮ ਆਦਮੀ ਕਲੀਨਿਕ ਦੇ ਨੋਡਲ ਅਫਸਰ ਡਾ. ਸੀਮਾ ਗਰਗ ਨੇ ਪ੍ਰਾਪਤ ਕੀਤਾ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਹਤ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਨਮਾਨ ਜ਼ਿਲ੍ਹੇ ਦੇ ਸਿਹਤ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਟੀਮ ਵਰਕ ਅਤੇ ਜਨਤਕ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦੇ ਦਰਵਾਜ਼ੇ 'ਤੇ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਨ...








