Friday, August 7
Shadow

Tag: punjab news

ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾ

ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾ

Local news
ਗੁਰਦਾਸਪੁਰ, 17 ਫਰਵਰੀ (   ) ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ ਸਥਾਨਿਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ  ਹੋਈ। ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ, ਦੀਨਾਨਗਰ ਦੀ ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਦਿਸ਼ਾ ਕਮੇਟੀ ਦੇ ਮੈਂਬਰ ਸ੍ਰੀ ਅਸ਼ੋਕ ਚੌਧਰੀ, ਸ੍ਰੀ ਰਾਜੇਸ਼ ਕਵਾਤਰਾ, ਸ੍ਰੀ ਹਰਵਿੰਦਰ ਸਿੰਘ ਅਤੇ ਸ੍ਰੀਮਤੀ ਅਨੀਤਾ ਕੁਮਾਰੀ  ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ,  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਆਦਿੱਤਿਆ...
ਬਾਲ ਮਜਦੂਰੀ ਖਿਲਾਫ ਟਾਸਕ ਫੋਰਸ ਦੀ ਅਚਾਨਕ ਛਾਪੇਮਾਰੀ

ਬਾਲ ਮਜਦੂਰੀ ਖਿਲਾਫ ਟਾਸਕ ਫੋਰਸ ਦੀ ਅਚਾਨਕ ਛਾਪੇਮਾਰੀ

Local news
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ:-ਜਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਮੈਬਰਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਕਸਬੇ ਵਿਖੇ ਪੈਨ ਇਡੀਆ ਰੈਕਕਿਊ ਐਂਡ ਰਿਹੈਬਿਲੀਟੇਸ਼ਨ ਕੈਪੈਨ ਫਾਰ ਇਰੈਡੀਕੇਸ਼ਨ ਆਫ਼ ਚਾਈਲਡ ਐਂਡ ਐਡੋਲਸੈਂਟ ਲੇਬਰ ਮੁਹਿੰਮ ਦੀ ਸੁਰੂਆਤ ਕੀਤੀ ਗਈ । ਇਸ ਮੌਕੇ ਵੱਖ-ਵੱਖ ਥਾਵਾਂ ਤੇ ਅਚਾਨਕ ਛਾਪੇਮਾਰੀ ਕਰਕੇ 18 ਸਾਲਾਂ ਤੋਂ ਘੱਟ ਬਾਲ ਅਤੇ ਕਿਸ਼ੋਰ ਕਿਰਤੀਆ  ਦੀ ਜਾਂਚ ਕੀਤੀ ਗਈ। ਰੇਡ ਦੌਰਾਨ ਮੇਨ ਬਜ਼ਾਰ, ਕੋਟਕਪੂਰਾ ਰੋਡ ਅਤੇ ਬਠਿੰਡਾ ਰੋਡ ਤੇ ਸਥਿੱਤ ਦੁਕਾਨਾ ਅਤੇ ਹੋਰ ਵਪਾਰਕ ਅਦਾਰਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ । ਇਹ ਕਾਰਵਾਈ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ  ਸਾਹਿਬ ਅਤੇ ਕਿਰਤ ਤੇ ਸੁਲਾਹ ਅਫ਼ਸਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਕੀਤੀ ਗਈ । ਇਸ ਦੌਰਾਨ ਸੰਬੰਧਿਤ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਭਵਿੱਖ ਵਿਚ ਬਾਲ ਜਾਂ ਕਿਸ਼ੋਰਾਂ ਨੂੰ ਖਤਰਨਾਕ ਅਦਾਰਿਆਂ ਵਿੱਚ ਕਿਰਤੀ ਨਾ ਰੱਖਣ ਦੀ ਚੇਤਾਵਨੀ ਦਿੱਤੀ ਗਈ, ਜਿਨ੍ਹਾਂ ਅਦਾਰਿਆਂ ਨੇ ਇਸ ਤਹਿਤ ਉਲੰਘਨਾ ਕੀਤੀ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਕੀਤੀ ਗਈ ...
ਕਿਸਾਨ ਵਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘਟਾਉਣ ਅਤੇ ਮੌਸਮ ਦੇ ਆਧਾਰ ‘ਤੇ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ – ਡਾ. ਭੁਪਿੰਦਰ ਸਿੰਘ

ਕਿਸਾਨ ਵਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘਟਾਉਣ ਅਤੇ ਮੌਸਮ ਦੇ ਆਧਾਰ ‘ਤੇ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ – ਡਾ. ਭੁਪਿੰਦਰ ਸਿੰਘ

Local news
ਖਡੂਰ ਸਾਹਿਬ, 17 ਫਰਵਰੀ (      ) -      ਕਣਕ ਦੀ ਬਿਜਾਈ ਤੋਂ ਲੈ ਕੇ ਕੱਟਣ ਤੱਕ ਤਾਪਮਾਨ ਦੀ ਅਹਿਮੀਅਤ ਕਣਕ ਦੀ ਪੈਦਾਵਾਰ, ਦਾਣੇ ਦੀ ਗੁਣਵੱਤਾ ਅਤੇ ਫ਼ਸਲ ਦੀ ਮਿਆਦ ‘ਤੇ ਸਿੱਧਾ ਅਸਰ ਪਾਉਂਦੀ ਹੈ। ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਹੀ ਅਤੇ ਸਟੀਕ ਜਾਣਕਾਰੀ ਦੇਣ ਵਾਸਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਪ੍ਰਸਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਨੇ ਨਾਗੋਕੇ, ਕੱਲਾ, ਵੇਈਂ ਪੂਈਂ, ਖਵਾਸਪੁਰ, ਭਰੋਵਾਲ ਆਦਿ ਪਿੰਡਾਂ ਦਾ ਦੌਰਾ ਕੀਤਾ । ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਫਰਵਰੀ ਮਹੀਨੇ 'ਚ ਜ਼ਿਲ੍ਹੇ 'ਚ ਤਾਪਮਾਨ 28-30 ਡਿਗਰੀ ਦੇ ਆਸ-ਪਾਸ ਪਹੁੰਚ ਗਿਆ ਹੈ। ਇਸ ਕਾਰਨ ਕਿਸਾਨ ਕਣਕ ਦੀ ਫ਼ਸਲ ਨੂੰ ਲੈ ਕੇ ਬਹੁਤ ਚਿੰਤਤ ਦਿਖਾਈ ਦੇ ਰਹੇ ਹਨ। ਕਿਸਾਨ ਚਿੰਤਿਤ ਹਨ ਕ...
ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ

ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ

Local news
ਸੰਗਰੂਰ, 17 ਫਰਵਰੀ:- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਇਕਾਈ ਵੱਲੋਂ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਕਿਲ੍ਹਾ ਮਾਰਕਿਟ ਵਿਖੇ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ। ਇਸ ਮੌਕੇ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਰੱਖੀਆਂ। ਇਸ ਮੌਕੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਏ.ਡੀ.ਸੀ. ਅੰਕੁਰ ਮਹਿੰਦਰੂ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਵੀ ਮੌਜੂਦ ਸਨ। ਇਸ ਮੌਕੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖ਼ੁਦ ਵਪਾਰੀਆਂ ਤੱਕ ਪੁੱਜ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਵਪਾਰ-ਪੱਖੀ ਨੀਤੀਆਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਪਾਰਦਰਸ਼ੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਮੁਹੱਈਆ ਕਰਵਾਉਣਾ ਹੈ। ਉਨ੍...
ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

Punjab News
ਚੰਡੀਗੜ੍ਹ/ਨਵੀਂ ਦਿੱਲੀ 17 ਫਰਵਰੀ-  ਭਾਸ਼ਾ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲ ਤੋਂ ਦਿੱਲੀ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦਾ ਕੰਮ ਆਰੰਭ ਕੀਤਾ ਗਿਆ ਸੀ। ਹੁਣ ਤੱਕ ਪਹਿਲਾਂ ਲਗਾਈਆਂ ਗਈਆਂ ਲਗਭਗ 40 ਤਸਵੀਰਾਂ ਤੋਂ ਬਾਅਦ ਅੱਜ 20 ਹੋਰ ਸਵਰਗੀ ਲੇਖਕਾਂ ਅਤੇ ਵਿਦਵਾਨਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨਾਂ ਵਿੱਚ ਪ੍ਰਿੰਸੀਪਲ ਤੇਜਾ ਸਿੰਘ, ਗਿਆਨੀ ਸੋਹਣ ਸਿੰਘ ਸੀਤਲ, ਡਾ. ਦੀਵਾਨ ਸਿੰਘ ਕਾਲੇਪਾਣੀ, ਪ੍ਰਿੰਸੀਪਲ ਸੁਜਾਨ ਸਿੰਘ, ਸ. ਜਸਵੰਤ ਸਿੰਘ ਕੰਵਲ, ਸ. ਨਾਨਕ ਸਿੰਘ, ਡਾ. ਹਰਭਜਨ ਸਿੰਘ, ਸ੍ਰੀਮਤੀ ਦਲੀਪ ਕੌਰ ਟਿਵਾਣਾ, ਸ੍ਰੀ ਬਲਰਾਜ ਸਾਹਨੀ, ਬਾਵਾ ਬੁੱਧ ਸਿੰਘ, ਸ਼੍ਰੀਮਤੀ ਸੁਖਵੰਤ ਕੌਰ ਮਾਨ, ਸ. ਮਹਿੰਦਰ ਸਿੰਘ ਸਰਨਾ, ਜਨਾਬ ਦੀਪਕ ਜੈਤੋਈ, ਮਹਿੰਦਰ ਕੌਰ ਗਿੱਲ, ਸ਼੍ਰੀ ਰਾਮ ਸਰੂਪ ਅਣਖੀ, ਡਾ. ਰਤਨ ਸਿੰਘ ਜੱਗੀ, ਸ਼੍ਰੀ ਮੋਹਨਜੀਤ, ਸ਼੍ਰੀ ਪਰਮਿੰਦਰਜੀਤ  ਅਤੇ ਪ੍ਰੋ. ਅਜਮੇਰ ਔਲਖ ਸ਼ਾਮਿਲ ਹਨ।ਇਹ ਤਸਵੀਰਾਂ ਪੰਜਾਬ ਭਵਨ ਦੇ ਬੀ ਬਲਾਕ ਦੀ ਡਿਓੜੀ ਅਤੇ ਉੱਪਰਲੀਆਂ ਮੰਜ਼ਿਲਾਂ ਦੇ ਵਰਾਂਡਿਆਂ ਵਿੱਚ ਲਗਾਈਆਂ ਗਈਆਂ। ਸ੍ਰੀ ਰਜਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ...
ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

Breaking News
ਚੰਡੀਗੜ੍ਹ, 17 ਫਰਵਰੀ 2026- ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟ੍ਰੇਡ ਕਮਿਸ਼ਨ' ਦੇ ਗਠਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾਂਦਾ ਰਿਹਾ ਹੈ। ਇਹ ਬਦਲਣਾ ਚਾਹੀਦਾ ਹੈ, ਅਤੇ ਮੌਜੂਦਾ ਸ...
ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

Punjab News
ਚੰਡੀਗੜ੍ਹ/ਮੋਹਾਲੀ, 17 ਫਰਵਰੀ:-ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।  ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ  ਕਰਦਿਆਂ ਦਿੱਤੀ । ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ. ਤੋਂ  ਲਗਭਗ 8 ਵਜੇ ਮਿਲੀ ਸੀ। ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਧਮਕੀ ਵਾਲੀ ਈਮੇਲ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੇ ਫੌਰੀ ਕਾਰਵਾਈ ਕਰਨ ਲਈ ਪੁਲਿਸ ਹੈੱਡਕੁਆਰਟਰ, ਰੇਂਜ ਦਫ਼ਤਰ ਅਤੇ ਮੋਹਾਲੀ ਪੁਲਿਸ ਦੀਆਂ ਐਂਟੀ ਸਾਬੋਟਾਜ ਟੀਮਾਂ, ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਹਸਪਤਾਲ ਵਿੱਚ ਪਹੁੰਚ ਗਈਆਂ। ਕਿਉਂਕਿ ਧਮਕੀ ਸਕੂਲ ਦੇ ਈਮੇਲ ਆਈਡੀ ਰਾਹੀਂ ਆਈ ਸੀ, ਇਸ ਲਈ  ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜੇ ਦੇ  ਸਾਰੇ ਸਕੂਲਾਂ ਦੀ ਵੀ ਚੰਗੀ ਤਰ੍ਹਾਂ ਜਾਂਚ ...
ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

Punjab News
ਚੰਡੀਗੜ੍ਹ, 17 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ 2026 ਨੂੰ ਕੀਤੀ ਸੀ। ਜਿਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 28ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ  ਦੀ 9,782 ਤੱਕ ਜਾ ਅੱਪੜੀ ਹੈ । ਇਸ ਤੋਂ ਇਲਾਵਾ, 88 ਵਿਅਕਤੀਆਂ ਵ...
ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 17 ਫਰਵਰੀ-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਉੱਥੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਵਿੱਚ ਸੁਧਾਰਾਂ ਦੇ ਅਗਲੇ ਪੜਾਅ ਦੀ ਰੂਪ-ਰੇਖਾ ਉਲੀਕੀ। ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਨੂੰ ਦੇਖਭਾਲ ਸੇਵਾ ਪ੍ਰਦਾਨ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਅਤੇ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨ ਵਿਧੀਆਂ 'ਤੇ ਜ਼ੋਰ ਦਿੱਤਾ ਗਿਆ। ਸੂਬੇ ਦੀ ਮੁੱਢਲੀ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣ ਜਾਂਦੇ ਆਮ ਆਦਮੀ ਕਲੀਨਿਕਾਂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਵੱਡੀ ਗਿਣਤੀ ਵਿੱਚ ਮਰੀਜ਼ ਇੱਥੇ ਇਲਾਜ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਹੀ ਇਹਨਾਂ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਆਮਦ ਵਿੱਚ ਲਗਭ...
ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

Punjab News
ਚੰਡੀਗੜ੍ਹ, 17 ਫਰਵਰੀ:-ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ "ਅਧਿਆਪਕ ਮੇਲਾ 2025-26" ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇੱਕ ਜੀਵੰਤ ਕੇਂਦਰ ਵਿੱਚ ਬਦਲਣਾ ਸੀ। ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ ਵਿੱਚ ਬਦਲਾਅ ਲਿਆਉਣ ਅਤੇ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ ਜਿੱਥੇ ਸਿੱਖਿਆ ਸ਼ਾਸਤਰ ਵਿੱਚ ਨਵੀਨਤਾ ਨੂੰ ਸ਼ਾਮਲ ਕੀਤਾ ਜਾਂਦਾ ਹੈ। ਸਾਡੇ ਅਧਿਆਪਕਾਂ ਨੂੰ ਰਵਾਇਤੀ ਤਰੀਕਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਤਸ਼ਾਹਿਤ ਕਰਕੇ, ਅਸੀਂ ਸਿੱਧੇ ਤੌਰ 'ਤੇ ਪੰਜਾਬ ਦੇ ਹਰ ਬੱਚੇ ਦੇ ...