ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 11 ਫਰਵਰੀ:-ਅਣਅਧਿਕਾਰਤ ਖੇਤੀ ਲਾਗਤ ਸਮੱਗਰੀ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਸ਼ਿਕਾਇਤ 'ਤੇ ਹਰਿਆਣਾ ਦੇ ਝੱਜਰ ਨਾਲ ਸਬੰਧਤ ਫਰਮ ਦੇ ਮਾਲੇਕੋਟਲਾ ਵਿਖੇ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਟੋਰੇਜ ਅਤੇ ਵਿਕਰੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇੱਕ ਅਚਨਚੇਤ ਜਾਂਚ ਦੌਰਾਨ "ਮੈਸਰਜ਼ ਯੂਨੀਟੈਕ ਕ੍ਰੌਪ ਸਾਇੰਸ" ਫਰਮ ਦੇ ਅਹਾਤੇ ਵਿੱਚ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦਾ ਸਟਾਕ ਪਾਇਆ ਗਿਆ।
ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਖਾਦ (ਕੰਟਰੋਲ) ਆਰਡਰ, 1985, ਜ਼ਰੂਰੀ ਵਸਤਾਂ ਐਕਟ, 1955 ਅਤੇ ਕੀਟਨਾਸ਼ਕ ਐਕਟ, 1968 ਦੇ ਉਪਬੰਧਾਂ ਤਹਿਤ ਉਕਤ ਸਟਾਕ ਦੀ ਕਿਸਾਨਾਂ ਨੂੰ ਵਿਕਰੀ ਅਤੇ ਵੰਡ ਨੂੰ ਰੋਕਣ ਲਈ ਤੁਰੰਤ ਇਸ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਫਰਮ ਵਿਰੁੱਧ ਮਾਲੇਰਕੋਟਲਾ ਜ਼ਿਲ੍ਹੇ ਦੇ ਪੁਲਿਸ ਥਾਣਾ ਅਮਰਗੜ੍ਹ ਵਿਖੇ ਬੀ.ਐਨ.ਐਸ. ਦੀ ਧਾਰਾ ...








