ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 05 ਫਰਵਰੀ:
ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ।
ਇਸ ...








