ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ
ਚੰਡੀਗੜ੍ਹ, 13 ਸਤੰਬਰ: ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਸਦਕਾ ਨਸ਼ਾ ਤਸਕਰੀ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ ਅਤੇ ਹੁਣ ਫਾਰਮਾਸਿਊਟੀਕਲ ਡਰੱਗਜ਼ 'ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ਾ-ਰੋਕੂ ਕਾਨੂੰਨਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ, ਹੁਣ ਹੈਰੋਇਨ ਦੀ ਲਤ ਦੀ ਥਾਂ ਹੁਣ ਫਾਰਮਾਸਿਊਟੀਕਲ ਡਰੱਗਜ਼ ਦੀ ਲਤ ਇੱਕ ਮੁੱਖ ਚੁਣੌਤੀ ਵਜੋਂ ਉੱਭਰ ਰਹੀ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨ ਲਈ ਅਪਣਾਈ ਗਈ ਬਹੁ-ਪੱਧਰੀ ਪ੍ਰਤੀਕਿਰਿਆ ਨਾਲ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਹੈਰੋਇਨ ਦੀ ਉਪਲਬਧਤਾ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਪੰਜਾਬ ਪੁਲਿਸ ਵੱਲੋਂ 09 ਐਂਟੀ-ਡ੍ਰੋਨ ਸਿਸਟਮ ਤਾਇਨਾਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 03 "ਬਾਜ਼ ਅੱਖ" ਸਿਸਟਮ 9 ਅਗ...








