Thursday, September 17
Shadow

Tag: punjab news

ਉਮਰ, ਭਾਰ, ਪਸੰਦ ਅਤੇ ਐਲਰਜੀ ਸਮੇਤ AI ਨੂੰ ਦੱਸੋ ਸਭ ਕੁਝ, ਮਿਲੇਗਾ ਤਿਆਰ ਡਾਈਟ ਪਲਾਨ! ਪਰ ਕੀ ਇਸ ਤਰ੍ਹਾਂ ਖੁਰਾਕ ਖਾਣਾ ਸਹੀਂ?

ਉਮਰ, ਭਾਰ, ਪਸੰਦ ਅਤੇ ਐਲਰਜੀ ਸਮੇਤ AI ਨੂੰ ਦੱਸੋ ਸਭ ਕੁਝ, ਮਿਲੇਗਾ ਤਿਆਰ ਡਾਈਟ ਪਲਾਨ! ਪਰ ਕੀ ਇਸ ਤਰ੍ਹਾਂ ਖੁਰਾਕ ਖਾਣਾ ਸਹੀਂ?

Health
AI DIET PLANS EXPLAINED: ਪੋਸ਼ਣ ਦੇ ਖੇਤਰ ਵਿੱਚ ਇੱਕ ਕੰਮ ਦਾ ਪ੍ਰਯੋਗ ਚੱਲ ਰਿਹਾ ਹੈ। ਇੱਕ ਐਲਗੋਰਿਦਮ ਨੂੰ ਆਪਣੀ ਉਮਰ, ਲੰਬਾਈ, ਭਾਰ, ਗਤੀਵਿਧੀ ਪੱਧਰ, ਖਾਣੇ ਦੀ ਪਸੰਦ, ਐਲਰਜੀ ਅਤੇ ਫਿੱਟਨੈੱਸ ਗੋਲ ਬਾਰੇ ਜਾਣਕਾਰੀ ਦੇ ਕੇ ਤੁਸੀਂ ਪੁੱਛ ਸਕਦੇ ਹੋ ਕਿ ਤੁਹਾਨੂੰ ਕੀ ਖਾਣਾ ਚਾਹੀਦਾ। ਕੁਝ ਹੀ ਸਕਿੰਟ ਵਿੱਚ ਤੁਹਾਨੂੰ ਇੱਕ ਖੁਰਾਕ ਪਲਾਨ ਮਿਲ ਸਕਦਾ ਹੈ, ਜਿਸ ਵਿੱਚ ਸਵੇਰ ਦਾ ਭੋਜਨ, ਦੁਪਹਿਰ ਦਾ ਖਾਣਾ, ਰਾਤ ਦਾ ਖਾਣਾ, ਸਨੈਕਸ, ਕੈਲੋਰੀ, ਪ੍ਰੋਟੀਨ, ਰੈਸਿਪੀ ਅਤੇ ਸ਼ਾਪਿੰਗ ਲਿਸਟ ਆਦਿ ਸ਼ਾਮਲ ਹੋ ਸਕਦਾ ਹੈ। ਇਹ ਸੁਵਿਧਾ ਵਾਲਾ ਹੈ ਪਰ ਇੱਥੇ ਸਾਨੂੰ ਇਹ ਸੋਚਣਾ ਚਾਹੀਦਾ ਹੈ ਕਿ ਖੁਰਾਕ ਪਲਾਨ ਬਣਾਉਣਾ ਅਤੇ ਮਨੁੱਖੀ ਸਰੀਰ ਨੂੰ ਸਮਝਣਾ, ਦੋਨੋਂ ਅਲੱਗ-ਅਲੱਗ ਗੱਲਾਂ ਹਨ। ਏਆਈ ਡਾਈਟ ਪਲਾਨ ਅਸਲ ਵਿੱਚ ਸਾਫਟਵੇਅਰ ਤੋਂ ਤਿਆਰ ਕੀਤਾ ਇੱਕ ਨਿੱਜੀ ਖਾਣੇ ਦਾ ਤਰੀਕਾ ਹੈ। ਮਸ਼ੀਨ-ਲਰਨਿੰਗ ਸਿਸਟਮ ਅਤੇ ਪੋਸ਼ਣ ਐਲਗੋਰਿਦਮ ਤੁਹਾਡੇ ਵੱਲੋ ਦਿੱਤੀ ਜਾਣਕਾਰੀ ਨੂੰ ਪ੍ਰੋਸੈਸ ਕਰਦਾ ਹੈ ਅਤੇ ਉਸਨੂੰ ਕੈਲੋਰੀ ਅਤੇ ਭੋਜਨ ਦੀ ਸਲਾਹ ਵਿੱਚ ਬਦਲਦਾ ਹੈ। ਕੁਝ ਸਿਸਟਮ ਖਾਣੇ ਦੀਆਂ ਤਸਵੀਰਾਂ ਦਾ ਵਿਸ਼ਲੇਸ਼ਣ ਕਰਕੇ ਖਾਣੇ ਦੀ ...
ਕ੍ਰਿਤੀ ਸੈਨਨ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ਬੋਲੀ-ਔਰਤਾਂ ਨੂੰ ਦੱਸਣਾ ਬੰਦ ਕਰੋ…

ਕ੍ਰਿਤੀ ਸੈਨਨ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ਬੋਲੀ-ਔਰਤਾਂ ਨੂੰ ਦੱਸਣਾ ਬੰਦ ਕਰੋ…

Entertainment
ਮੁੰਬਈ (ਮਹਾਰਾਸ਼ਟਰ): ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਆਖਰਕਾਰ ਰੱਖੜੀ ਦੇ ਇੱਕ ਇਸ਼ਤਿਹਾਰ ਨਾਲ ਜੁੜੇ ਵਿਵਾਦ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਚਿੱਟੇ ਰੰਗ ਦਾ ਲਹਿੰਗਾ, ਬਲਾਊਜ਼ ਪਹਿਨੀ ਦਿਖਾਈ ਦਿੱਤੀ ਹੈ। ਬਹੁਤ ਸਾਰੇ ਲੋਕਾਂ ਨੇ ਉਸਦੇ ਇਸ ਲੁੱਕ ਦੀ ਪ੍ਰਸ਼ੰਸਾ ਕੀਤੀ, ਹਾਲਾਂਕਿ ਅਦਾਕਾਰਾ ਕੰਗਨਾ ਰਣੌਤ ਨੇ ਇਸਨੂੰ 'ਅਣਉਚਿਤ' ਮੰਨਿਆ ਅਤੇ ਸੱਭਿਆਚਾਰ ਅਤੇ ਪਰੰਪਰਾ ਦੇ ਨਾਮ 'ਤੇ ਉਸਦੇ ਪਹਿਰਾਵੇ 'ਤੇ ਸਵਾਲ ਉਠਾਏ। ਨਿਖੇਧੀ ਦਾ ਸਿੱਧਾ ਜਵਾਬ ਦਿੰਦੇ ਹੋਏ ਕ੍ਰਿਤੀ ਨੇ ਸਵਾਲ ਕੀਤਾ ਕਿ ਇੱਕ ਔਰਤ ਦੇ ਕੱਪੜਿਆਂ ਨੂੰ ਸੱਭਿਆਚਾਰ ਪ੍ਰਤੀ ਉਸਦੇ ਸਤਿਕਾਰ ਨੂੰ ਮਾਪਣ ਲਈ ਇੱਕ ਮਾਪਦੰਡ ਕਿਉਂ ਮੰਨਿਆ ਜਾਂਦਾ ਹੈ।ਸੋਸ਼ਲ ਮੀਡੀਆ 'ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ 'ਮਿਮੀ' ਅਦਾਕਾਰਾ ਨੇ ਮੰਗਲਵਾਰ ਨੂੰ ਲਿਖਿਆ, "ਤਿਉਹਾਰਾਂ ਦਾ ਅਸਲ ਸਾਰ ਤੁਹਾਡੇ ਪਹਿਨਣ ਵਾਲੇ ਕੱਪੜਿਆਂ ਵਿੱਚ ਨਹੀਂ ਹੈ, ਸਗੋਂ ਪਰੰਪਰਾਵਾਂ ਅਤੇ ਉਨ੍ਹਾਂ ਦੇ ਅਰਥਾਂ ਪ੍ਰਤੀ ਤੁਹਾਡੀਆਂ ਭਾਵਨਾਵਾਂ ਵਿੱਚ ਹੈ। ਰੱਖੜੀ ਸੁਰੱਖਿਆ ਦਾ ਇੱਕ ਬੰਧਨ ਹੈ। ਮੈਂ ਅਤੇ ਮੇਰੀ ਭੈਣ ਇੱਕ ਦੂਜੇ ਨੂੰ ਰੱਖੜੀਆਂ ਬੰਨ੍ਹਦੇ...
ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

Punjab News
ਚੰਡੀਗੜ੍ਹ, 25 ਅਗਸਤ: ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਕਦਮ ਨੂੰ ਇੱਕ ਇਤਿਹਾਸਿਕ ਫ਼ੈਸਲਾ ਕਰਾਰ ਦਿੱਤਾ, ਜਿਸ ਨਾਲ ਇੰਸਪੈਕਟਰ ਹੁਣ ਵਧੇਰੇ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਆਪਣੀ ਡਿਊਟੀ ਨਿਭਾਉਣ ਦੇ ਯੋਗ ਬਣ ਜਾਣਗੇ, ਕਿਉਂਜੋ ਉਹ ਜ਼ਮੀਨੀ ਪੱਧਰ 'ਤੇ ਵਿਭਾਗ ਦੇ ਅਸਲ ਸਿਪਾਹੀ ਹਨ। ਮੰਤਰੀ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਇਸ ਲਈ ਵੀ ਅਹਿਮ ਹੋ ਜਾਂਦਾ ਹੈ ਕਿਉਂਕਿ ਇੰਸਪੈਕਟਰ ਹੇਠਲੇ ਪੱਧਰ 'ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹਨ।ਮੰਤਰੀ ਨੇ ਇੰਸਪੈਕਟਰਾਂ ਲਈ ਸਫਰੀ ਭੱਤਾ (ਕਨਵੇਐਂਸ ਅਲਾਊਂਸ) ਨੂੰ ਵੀ ਮਨਜ਼ੂਰੀ ਦਿੱਤੀ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਦਾ ਦੌਰਾ ਕਰਨ ਅਤੇ ਖਾਸ ਤੌਰ 'ਤੇ...
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

Punjab News
ਚੰਡੀਗੜ੍ਹ/ ਜਲੰਧਰ, 25 ਅਗਸਤ : ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰੇ ਧਰਮਾਂ ਦੇ ਸਤਿਕਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਅਤੇ ਸਲਾਹਕਾਰ ਨੇ ਹਲਕਾ ਇੰਚਾਰਜ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਇੰਦਰਵੰਸ਼ ਸਿੰਘ ਚੱਢਾ, ਸੀਨੀਅਰ ਆਗੂ ਪੂਜਾ ਸਿੰਘ ਅਤੇ ਰੂਪ ਸੰਧੂ ਸਮੇਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵ...
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

Punjab News
ਚੰਡੀਗੜ੍ਹ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਢੁਕਵੇਂ ਭੰਡਾਰਨ ਨੂੰ ਯਕੀਨੀ ਬਣਾਉਣ ਦੇ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਮੰਤਰੀ ਸਮੂਹ ਵੱਲੋਂ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਕਿ ਪੰਜਾਬ ਵਿੱਚੋਂ ਚੌਲਾਂ ਦੀ ਚੁਕਾਈ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਭੰਡਾਰਨ ਲਈ ਢੁੱਕਵੀਂ ਥਾਂ ਬਣ ਸਕੇ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਸ਼ਮੂਲੀਅਤ ਵਾਲੇ ਮੰਤਰੀ ਸਮੂਹ ਨੇ ਅੱਜ ਸੂਬੇ ਦੇ ਵੱਖ-ਵੱਖ ਚੌਲ ਮਿੱਲਰਾਂ ਨਾਲ ਮੁਲਾਕਾਤ ਕੀਤੀ ਅਤੇ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੰਤਰੀ ਸਮੂਹ ਨੇ ਕਿਹਾ ਕਿ ਚੌਲ ਉਦਯੋਗ ਦੇ ਨਾਲ-ਨਾਲ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰ...
ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

Crime News, Punjab News
ਚੰਡੀਗੜ੍ਹ/ਫਿਰੋਜ਼ਪੁਰ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਸਰਹੱਦੀ ਖੇਤਰ ਤੋਂ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ ਆਈਸੀਈ ਡਰੱਗ ਵਜੋਂ ਜਾਣਿਆ ਜਾਂਦਾ ਹੈ, ਦੀ ਵੱਡੀ ਖੇਪ ਬਰਾਮਦ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਖਾਸ ਜਾਣਕਾਰੀ ਦੇ ਆਧਾਰ 'ਤੇ ਸੀਆਈ ਫਿਰੋਜ਼ਪੁਰ ਵੱਲੋਂ ਬੀਐਸਐਫ ਨਾਲ ਸਾਂਝੇ ਆਪਰੇਸ਼ਨ ਤਹਿਤ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਖੇਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ ਗਈ। ਉਨ੍ਹਾਂ ਦ...
ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

Punjab News
ਚੰਡੀਗੜ੍ਹ; 25 ਅਗਸਤ 2026: ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਰਾਹਤ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਯੋਗ ਖ਼ਪਤਕਾਰ ਆਰਜ਼ੀ, ਗਲ਼ਤ ਜਾਂ ਵੱਧ ਕੇ ਆਏ ਬਿੱਲਾਂ ਕਾਰਨ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਐਲਾਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਆਰਜ਼ੀ ਬਿੱਲਿੰਗ ਤੋਂ ਪ੍ਰਭਾਵਿਤ 63,702 ਖ਼ਪਤਕਾਰਾਂ ਲਈ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ, ਜਦੋਂ ਕਿ ਵੱਧ ਕੇ ਆਏ ਬਿੱਲਾਂ ਸਬੰਧੀ ਹਰ ਜਾਇਜ਼ ਮਾਮਲੇ ਦਾ ਦੋ ਹਫ਼ਤਿਆਂ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਸਮਰਪਿਤ ਹੈਲਪਲਾਈਨ ਵੀ ਜਲਦੀ ਜਾਰੀ ਕੀਤੀ ਜਾਵੇਗੀ, ਜਿਸ ਤਹਿਤ ਬਿਲਿੰਗ ਨਾਲ ਸਬੰਧਤ ਸ਼ਿਕਾਇਤਾਂ ਨਾਲ ਨਜਿੱਠਣ ਲਈ ਪੀਐਸਪੀਸੀਐਲ ਦੇ 20 ਕਰਮਚਾਰੀਆਂ ਦੀ ਇੱਕ ਵਿਸ਼ੇਸ਼ ਟੀਮ ਪਹਿਲਾਂ ਹੀ ਹੈੱਡਕੁਆਰਟਰ ਵਿਖੇ ਤਾਇਨਾਤ ਕੀਤੀ ਗਈ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਕਿਹਾ, ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

Punjab News
ਚੰਡੀਗੜ੍ਹ; 25 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਸਿਹਤ ਸੰਭਾਲ ਪਹਿਲਕਦਮੀਆਂ ਦੇ ਲਾਭ ਪਹੁੰਚਣਾ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।   ਸੂਬਾ ਸਰਕਾਰ ਦੀਆਂ ਦੋਵੇਂ ਯੋਜਨਾਵਾਂ ਦੇ ਲਾਗੂਕਰਨ ਅਤੇ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ 1,090 ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਖੇਤਰਾਂ ਵਿੱਚ ਅਤੇ 487 ਸ਼ਹਿਰੀ ਖੇਤਰਾਂ ਵ...
ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

Punjab News
ਚੰਡੀਗੜ੍ਹ, 25 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 217ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,572 ਹੋ ਗਈਆਂ। ਇਸ ਤੋਂ ਇਲਾਵਾ 177 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ...
ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

Local news
ਜਲੰਧਰ, 25 ਅਗਸਤ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਦੇ ਨਾਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਹੱਲ ਕਰਕੇ ਉਹਨਾਂ ਨੂੰ ਰਾਹਤ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਪਾਰਦਰਸ਼ੀ ਢੰਗ ਨਾਲ ਹੱਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਪਾਰੀ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਤ...