Wednesday, August 5
Shadow

Tag: punjab news

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ

Crime News
ਚੰਡੀਗੜ੍ਹ/ਐਸਏਐਸ ਨਗਰ, 4 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਸ.ਏ.ਐਸ. ਨਗਰ ਪੁਲਿਸ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰ ਵਾਪਰੇ ਗੁਰਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ  ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਲਈ ਵਰਤੇ ਗਏ ਵਾਹਨ ਵੀ ਬਰਾਮਦ ਕੀਤੇ । ਇਹ ਜਾਣਕਾਰੀ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਐਸ.ਏ.ਐਸ. ਨਗਰ ਹਰਮਨਦੀਪ ਹੰਸ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਤੇਜ ਸਿੰਘ ਉਰਫ਼ ਬੰਟੀ ਵਾਸੀ ਪਿੰਡ ਟਹਿਣਾ (ਫ਼ਰੀਦਕੋਟ) ਅਤੇ ਮੰਗਤ ਸਿੰਘ ਉਰਫ਼ ਮੈਕਸ ਵਾਸੀ ਜਲਾਲਾਬਾਦ (ਫਾਜ਼ਿਲਕਾ ) ,ਵਜੋਂ ਹੋਈ ਹੈ। ਬਰਾਮਦ ਕੀਤੀਆਂ ਗਏ ਵਾਹਨਾਂ ਵਿੱਚ ਕਾਲਾ ਬਜਾਜ ਪਲਸਰ ਮੋਟਰਸਾਈਕਲ (ਪੀ.ਬੀ.-22-ਡੀ-5444) ਅਤੇ ਚਿੱਟੀ ਹੌਂਡਾ ਅਮੇਜ਼ ਕਾਰ (ਯ.ੂਪੀ.-14-ਸੀਡੀ-6847) ਸ਼ਾਮਲ ਹਨ, ਦੋਵੇਂ ਹੀ ਅਪਰਾਧ ਵਿੱਚ ਵਰਤੀਆਂ ਗਈਆਂ ਸਨ। ਜਾਣਕਾਰੀ ਅਨੁਸਾਰ, ਪੀੜਤ ਗੁਰਵਿੰਦਰ ਸਿੰਘ ਨ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

Crime News
ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਮਨੀ, ਨਵਦੀਪ ਸਿੰਘ, ਸੁਖਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਇਹ ਸਾਰੇ ਵਾਸੀ ਪਿੰਡ ਦਾਓਕੇ, ਅੰਮ੍ਰਿਤਸਰ ਦੇ ਹਨ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਸਪਲੈਂਡਰ ਮੋਟਰਸਾਈਕਲਾਂ (ਰਜਿਸਟ੍ਰੇਸ਼ਨ ਨੰਬਰ ਪੀਬੀ02ਈਯੂ7751 ਅਤੇ ਪੀਬੀ02ਡੀਵਾਈ9343 ਵਾਲੇ), ਜੋ ਨਸ਼ਿਆਂ ਦੀ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ...
‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

Punjab News
ਚੰਡੀਗੜ੍ਹ/ਤਰਨ ਤਾਰਨ, 4 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.)  ਕਾਲੀਆਂ ਨੇੜੇ ਦੇ ਖੇਤਾਂ ਤੋਂ 3.925 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟਰਿਸ ਡਰੋਨ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਭੇਜਣ ਲਈ ਕੀਤੀ ਗਈ ਸੀ, ਜੋ ਉੱਨਤ ਤਕਨਾਲੋਜੀ ਰਾਹੀਂ ਸਰਹੱਦ ਪਾਰੋਂ ਤਸਕਰੀ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਾ ਹੈ। ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ...
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ

Breaking News
ਚੰਡੀਗੜ੍ਹ, ਫਰਵਰੀ 4- ਪੰਜਾਬ ਦੇ ਆਜ਼ਾਦੀ ਘੁਲਾਟੀਏ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।  ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾ ਦੀ ਹਰ ਇੱਕ ਜਾਇਜ਼ ਮੰਗ ਨੂੰ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਸੰਬੰਧਿਤ ਵਿਭਾਗ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਸ੍ਰੀ ਭਗਤ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ...
ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 4 ਫਰਵਰੀ:-ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਸਮਾਂਬੱਧ ਫ਼ੈਸਲੇ ਲੈਣ, ਪਾਰਦਰਸ਼ਤਾ ਅਤੇ ਨਿਰਵਿਘਨ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ (ਯੂਐਲਬੀਜ਼) ਵਿੱਚ ਪ੍ਰਸ਼ਾਸਨਿਕ, ਵਿੱਤੀ ਅਤੇ ਢਾਂਚਾਗਤ ਸੁਧਾਰ ਕੀਤੇ ਗਏ ਹਨ। ਯੂਐਲਬੀਜ਼ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਤਿਆਂ ਅਤੇ ਪ੍ਰਵਾਨਗੀਆਂ ਦੇ ਲੰਬਿਤ ਰਹਿਣ ਨਾਲ ਵਿਕਾਸ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਕਾਫ਼ੀ ਪ੍ਰਭਾਵ ਪਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਨਯੋਗ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਨੇ ਰੋਜ਼ਾਨਾ ਨਿਗਰਾਨੀ, ਪ੍ਰਣਾਲੀਗਤ ਪੁਨਰਗਠਨ ਅਤੇ ਸਖ਼ਤ ਸਮਾਂ-ਸੀਮਾਵਾਂ ਜ਼ਰੀਏ ਸੁਧਾਰ ਅਧਾਰਤ, ਵਿਕੇਂਦਰੀਕ੍ਰਿਤ ਅਤੇ ਜਵਾਬਦੇਹੀ-ਆਧਾਰਿਤ ਸ਼ਾਸਨ ਢਾਂਚੇ ਨੂੰ ਅਪਣਾਇਆ ਹੈ। ਇਸ ਦੇ ਨਤੀ...
ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

Breaking News
ਚੰਡੀਗੜ੍ਹ: 4 ਫਰਵਰੀ:- ਪੰਜਾਬ ਦੇ ਉਸਾਰੀ ਕਾਮੇ ਦਹਾਕਿਆਂ ਤੱਕ ਰਾਜ ਦੇ ਸਭ ਤੋਂ ਅਣਗੌਲ਼ੇ ਨਾਗਰਿਕਾਂ ਰਹੇ ਹਨ। ਸੂਬੇ ਦੀਆਂ ਸੜਕਾਂ, ਸਕੂਲ, ਹਸਪਤਾਲ ਅਤੇ ਘਰ ਬਣਾਉਣ ਦੇ ਬਾਵਜੂਦ ਉਹ ਤੰਗੀਆਂ-ਤੁਰਸ਼ੀਆਂ ਅਤੇ ਗਰੀਬੀ ਦਾ ਜੀਵਨ ਬਿਤਾਉਂਦੇ ਰਹੇ। ਇਸ ਵਰਗ ਲਈ ਭਲਾਈ ਪ੍ਰਣਾਲੀ ਜ਼ਿਆਦਾਤਰ ਕਾਗਜ਼ਾਂ ਵਿੱਚ ਹੀ ਸੀ। ਪਰ, ਹਣ ਭਗਵੰਤ ਮਾਨ ਸਰਕਾਰ ਦੌਰਾਨ ਉਨ੍ਹਾਂ ਦੀ ਸਥਿਤੀ ਨਿਰਣਾਇਕ ਅਤੇ ਸਾਕਾਰਾਤਮਕ ਢੰਗ ਨਾਲ ਬਦਲਣੀ ਸ਼ੁਰੂ ਹੋ ਗਈ ਹੈ। ਸਪੱਸ਼ਟ ਤੌਰ ’ਤੇ ਇਸ ਤਬਦੀਲੀ ਦਾ ਮੁੱਖ ਕਾਰਨ ਸ਼ਾਸਨ ਵਿੱਚ ਆਇਆ ਬਦਲਾਅ ਹੈ। ਮਜ਼ਦੂਰਾਂ ਨੂੰ ਫਾਰਮ ਭਰਨ, ਦਫਤਰਾਂ ਦੇ ਗੇੜੇ ਕੱਢਣ ਅਤੇ ਬੇਲੋੜੀ ਦੇਰੀ ਕਾਰਨ ਖੱਜਲ-ਖੁਆਰ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਸਿਸਟਮ ਦਾ ਪੁਨਰਗਠਨ ਕੀਤਾ ਹੈ। ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (ਬੀਓਸੀਡਬਲਿਊ), ਜੋ ਰਾਜ ਭਰ ਵਿੱਚ ਲਗਭਗ ਦੋ ਲੱਖ ਰਜਿਸਟਰਡ ਉਸਾਰੀ ਕਾਮਿਆਂ ਲਈ ਨੋਡਲ ਏਜੰਸੀ ਹੈ, ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤੇ ਗਏ ਹਨ ਤਾਂ ਜੋ ਕੰਮਕਾਜ ਵਿੱਚ ਤੇਜ਼ੀ, ਸੁਚੱਜਤਾ ਅਤੇ ਜਵਾਬਦੇਹੀ ਲਿਆਂਦੀ ਜਾ ਸਕੇ। ਅਣਗਹਿਲੀ ਤੋਂ ਜਵਾਬਦੇਹੀ ...
ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

Punjab News
ਮਾਨਸਾ, 4 ਫਰਵਰੀ:- ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮਾਨਸਾ ਦੇ ਪਿੰਡ ਉੱਭਾ ਤੋਂ 42 ਸ਼ਰਧਾਲੂਆਂ ਦੇ ਜਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ।ਪਿੰਡ ਉੱਭਾ ਵਿਖੇ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਵਾਉਣ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ...
ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

Punjab News
ਮਾਲੇਰਕੋਟਲਾ, 04 ਫਰਵਰੀ –                    ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੋਜੈਕਟ ਜੀਵਨ ਜੋਤ 2.0 ਅਧੀਨ ਮਾਲੇਰਕੋਟਲਾ ਵਿਖੇ ਬੱਚਿਆਂ ਨੂੰ ਭੀਖ ਮੰਗਣ ਦੀਆਂ ਘਟਨਾਵਾਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਬਾਲ ਵਿਭਾਗ ਦੀ ਟੀਮ ਵੱਲੋਂ ਬਾਲ ਭਿੱਖਿਆ ਸਬੰਧੀ ਜਾਂਚ ਕੀਤੀ ਗਈ।                     ਇਸ ਚੈਕਿੰਗ ਦੌਰਾਨ ਦੋ ਬੱਚੇ ਬਜ਼ਾਰ ਵਿੱਚ ਭੀਖ ਮੰਗਦੇ ਪਾਏ ਗਏ। ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਦੀ ਟੀਮ ਵੱਲੋਂ ਬੱਚਿਆਂ ਨਾਲ ਸੰਵੇਦਨਸ਼ੀਲ ਢੰਗ ਨਾਲ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਚਾਇਲਡ ਵੈਲਫੇਅਰ ਕਮੇਟੀ (CWC) ਦੀ ਟੀਮ ਦੇ ਸਪੁਰਦ ਕੀਤਾ ਗਿਆ। ਜਿੱਥੇ ਮਾਹਿਰਾਂ ਵੱਲੋਂ ਬੱਚਿਆਂ ਦੀ ਕਾਉਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਬਾਰੇ ...
ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

Punjab News
ਖਡੂਰ ਸਾਹਿਬ, 04 ਫਰਵਰੀ (              )- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ ਨਾਲ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸਾ ਨਿਰਦੇਸਾਂ ਤਹਿਤ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 2011-12 ਵਿੱਚ ਉਨਾਂ ਨੇ ਰਵਾਇਤੀ ਖੇਤੀ ਦੇ ਨਾਲ-ਨਾਲ ਹਲਦੀ ਬੀਜਣ ਦੀ ਸੁਰੂਆਤ ਵੀ ਕੀਤੀ। ਉਨਾਂ ਨੇ ਸ਼ੁਰੂਆਤ ਵਿੱਚ ਇੱਕ ਕਿੱਲੋ ਵਿੱਚ ਹਲਦੀ ਦੀ ਬਿਜਾਈ ਕੀਤੀ । ਸ੍ਰੀ ਕ੍ਰਿਸ਼ਨ ਕੁਮਾਰ ਦੀ ਮਾਲਕੀ 6 ਏਕੜ ਹੈ, ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਉਸ ਤਰ੍ਹਾਂ ਹੀ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਉਹਨਾਂ ਦੇ ਹਿੱਸੇਦਾਰ ਸ੍ਰੀ ਅਮਰਜੀਤ ਸਿੰਘ ਦੀ ਦਿਲਚਸਪੀ ਹੋਰ ਵਧੀ...
ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

Crime News
ਚੰਡੀਗੜ੍ਹ 3 ਫ਼ਰਵਰੀ 2026: ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪੰਜਾਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਖੇਤੀਬਾੜੀ ਕਰਨ ਵਾਲਾ ਵਿਅਕਤੀ ਹੈ, ਨੇ 2018 ਤੋਂ 2021 ਦੀ ਮਿਆਦ ਲਈ ਤਹਿਸੀਲ ਬਲਾਚੌਰ ਦੇ ਪਿੰਡ ਭੱਦੀ ਵਿਖੇ ਸਥਿਤ ਪੰਜਾਬ ਵਕਫ਼ ਬੋਰਡ ਦੀ 10 ਕਨਾਲ ਜ਼ਮੀਨ ਲੀਜ਼ ’ਤੇ ਲਈ ਸੀ। ਸਾਲ 2021 ਵਿੱਚ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ, ਸ਼ਿਕਾਇਤਕਰਤਾ ਨੇ ਲੀਜ਼ ਦੇ ਨਵੀਨੀਕਰਨ (ਰੀ...