ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਫਰਵਰੀ:- ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਨਵਰੀ 2026 ਦੌਰਾਨ ਸੂਬੇ ਵਿੱਚ ਕੁੱਲ 2452.66 ਕਰੋੜ ਰੁਪਏ ਜੀਐਸਟੀ ਵਸੂਲਿਆ ਗਿਆ ਹੈ ਜਦੋਂ ਕਿ ਸ਼ੁੱਧ ਜੀਐਸਟੀ ਵਸੂਲਣ ਦੇ ਸਬੰਧ ਵਿੱਚ ਜਨਵਰੀ 2025 ਦੇ ਮੁਕਾਬਲੇ 15.7 ਫ਼ੀਸਦ ਦੀ ਦਰ ਨਾਲ ਸਾਲ-ਦਰ-ਸਾਲ 315 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।
ਸ. ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਕਾਫੀ ਅਹਿਮ ਹੈ ਕਿਉਂਕਿ ਜੀਐਸਟੀ 2.0 ਦਰ ਵਿੱਚ ਕਟੌਤੀ ਕਾਰਨ ਪੰਜਾਬ ਨੂੰ ਹਰ ਮਹੀਨੇ ਲਗਭਗ 250 ਕਰੋੜ ਰੁਪਏ ਦੇ ਮਾਲੀਆ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਧਾਗਾ, ਟੈਕਸਟਾਈਲ, ਹੌਜ਼ਰੀ, ਫਾਰਮਾਸਿਊਟੀਕਲ, ਬੀਮਾ, ਟਾਇਰ ਅਤੇ ਸੀਮਿੰਟ ਵਰਗੇ ਮੁੱਖ ਖੇਤਰ ਪ੍ਰਭਾਵਿਤ ਹ...








