ਗਰਭਵਤੀ ਔਰਤਾਂ ਨੂੰ ਰੋਜ਼ਾਨਾ ਇੱਕੋ ਕਿਸਮ ਦੀ ਖ਼ੁਰਾਕ ਲੈਣ ਤੋਂ ਪਰਹੇਜ਼ ਕਰਨ ਦੀ ਸਲਾਹ- ਡਾ. ਅਨੂ ਸ਼ਰਮਾ
ਕੀਰਤਪੁਰ ਸਾਹਿਬ 29 ਜਨਵਰੀ : ਸਿਵਲ ਸਰਜਨ ਡਾ.ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਪੀ.ਐੱਚ.ਸੀ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ 'ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫ਼ਤ ਟੀਕਾਕਰਨ ਅਤੇ ਸਿਹਤ ਜਾਂਚ ਕੀਤੀ ਗਈ। ਮਹਿਲਾ ਮੈਡੀਕਲ ਅਫ਼ਸਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਬੁੱਧਵਾਰ ਮਮਤਾ ਦਿਵਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਕੈਂਪ ਲਗਾਇਆ ਜਾਂਦਾ ਹੈ, ਜਿੱਥੇ ਮਾਂ ਅਤੇ ਬੱਚੇ ਨੂੰ ਵੱਖ ਵੱਖ ਰੋਗਾਂ ਤੋਂ ਬਚਾਉਣ ਲਈ ਉਹਨਾਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਮਮਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਮਾਂ ਅਤੇ ਸ਼ਿਸ਼ੂ ਮੌਤ ਦਰ ਨੂੰ ਘਟਾਉਣਾ ਹੈ। ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਮਮਤਾ ਦਿਵਸ ਮੌਕੇ ਲਾਏ ਗਏ ਕੈਂਪ ਵਿੱਚ ਗਰਭਵਤੀ ਔਰਤਾਂ ਨੂੰ ਆਇਰਨ ਫੋਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੁੱਧ, ਹਰੀਆਂ ਸਬਜ਼ੀਆ...








