Wednesday, August 5
Shadow

Tag: punjab news

ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਹੁਸ਼ਿਆਰਪੁਰ, 26 ਜਨਵਰੀ:*- ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਦੀ ਜ਼ੋਰਦਾਰ ਢੰਗ ਨਾਲ ਪੁਸ਼ਟੀ ਕਰਦਿਆਂ ਆਪਣੀ ਸਰਕਾਰ ਦੇ ਸ਼ਾਸਨ ਰਿਕਾਰਡ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਦੇਸ਼ ਦੇ ਅੰਨਦਾਤਾ ਤੇ ਖੜਗਭੁਜਾ ਵਜੋਂ ਇਸ ਦੀ ਨਿਰੰਤਰ ਭੂਮਿਕਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਇਸ ਦੀ ਰਾਜਧਾਨੀ ਅਤੇ ਵੱਖਰੀ ਹਾਈ ਕੋਰਟ ਤੋਂ ਗ਼ੈਰਕਾਨੂੰਨੀ ਤਰੀਕੇ ਨਾਲ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਪਾਣੀ ਦੇ ਅਧਿਕਾਰਾਂ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹਿੱਤਾਂ ਦੀ ਰਾਖੀ ਲਈ ਹਰ ਰੋਜ਼ ਕਾਨੂੰਨੀ ਅਤੇ ਸੰਵਿਧਾਨਕ ਚਾਰਾਜੋਈ ਕਰਦਾ ਰਹੇਗਾ।ਸ਼ਾਸਨ ਨੂੰ ਵਿਰਾਸਤ ਅਤੇ ਵਿਸ਼ਵਾਸ ਨਾਲ ਜੋੜਦੇ ਹੋਏ ਮੁੱਖ ਮੰਤਰੀ ਭਗਵੰਤ ਸਿ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

Breaking News
ਚੰਡੀਗੜ੍ਹ, 26 ਜਨਵਰੀ:-ਪੰਜਾਬ ਰਾਜ ਵਿੱਚ ਅੱਜ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਡਿਪਟੀ ਸਪੀਕਰ ਅਤੇ ਪੰਜਾਬ ਵਜ਼ਾਰਤ ਦੇ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲਾ ਪੱਧਰ ਉਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਜ਼ਿਲਾ ਵਾਸੀਆਂ ਨੂੰ ਸੰਬੋਧਨ ਕੀਤਾ, ਪਰੇਡ ਦਾ ਨਿਰੀਖਣ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਫੈਸਲਿਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ 'ਤੇ ਚਲਦਿਆਂ ਲਗਾਤਾਰ ਲੋਕ ਭਲਾਈ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਰਹੇ ਹਾਂ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਰਾਜ ਦੇਸ਼ ਦਾ ਪਹਿਲਾ ਰਾਜ ਹੈ ਜੋ ਕਿ ਸੂਬੇ ਦੇ ਹਰੇਕ ਨਾਗਰ...
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

Breaking News
ਅੰਮ੍ਰਿਤਸਰ 26 ਜਨਵਰੀ 2026 ---                ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।                 ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵ...
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

Local news
ਫ਼ਰੀਦਕੋਟ, 26 ਜਨਵਰੀ 2026- 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ, ਅਰਧਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ...
ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

Local news
ਬਟਾਲਾ, 26 ਜਨਵਰੀ ( ) 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਅਦਾ ਕੀਤੀ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਵੀ ਮੌਜੂਦ ਸਨ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਗੁਰਮੰਦਰ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਸ੍ਰੀ ਗੁਰਮੰਦਰ ਸਿੰਘ ਨੇ  ਆਪਣੇ ਸੰਦੇਸ਼ ’ਚ 77ਵੇਂ ਗਣਤੰਤਰ ਦਿਵਸ ਦੀ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ।&...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

Local news
 ਫ਼ਿਰੋਜ਼ਪੁਰ, 26 ਜਨਵਰੀ, 2026. - 77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਪਿੰਡਾਂ ਦੇ ਵਿੱਚ ਸਕੂਲਾਂ ਦੇ ਨਾਮ ਸ਼ਹੀਦਾਂ ਦੇ ਨਾਮ ਤੇ ਰੱਖੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਸਾਬਕਾ ਫੌਜੀਆਂ ਦੀ  ਐਕਸ ਗਰੇ...
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ

Local news
ਤਰਨ ਤਾਰਨ, 26 ਜਨਵਰੀ (            ) - ਦੇਸ਼ ਦਾ 77ਵਾਂ ਗਣਤੰਤਰ ਦਿਹਾੜਾ ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ ਐੱਸ. ਨੇ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਈ ਚੱਲੀਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ...
ਚਰਨਜੋਤ ਸਿੰਘ ਵਾਲੀਆ, ਪੀ.ਸੀ.ਐਸ., ਬੈਸਟ ਚੋਣਕਾਰ ਰਜਿਸਟਰੇਸ਼ਨ ਅਫਸਰ ਵਜੋਂ ਚੁਣੇ

ਚਰਨਜੋਤ ਸਿੰਘ ਵਾਲੀਆ, ਪੀ.ਸੀ.ਐਸ., ਬੈਸਟ ਚੋਣਕਾਰ ਰਜਿਸਟਰੇਸ਼ਨ ਅਫਸਰ ਵਜੋਂ ਚੁਣੇ

Punjab News
ਸੰਗਰੂਰ, 25 ਜਨਵਰੀ-ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 25 ਜਨਵਰੀ, 2026 ਨੂੰ ਪੂਰੇ ਭਾਰਤ ਦੇਸ਼ ਵਿੱਚ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਰਾਸ਼ਟਰੀ ਵੋਟਰ ਦਿਵਸ ਮਨਾਉਣ ਦੀ ਸ਼ੁਰੂਆਤ 25 ਜਨਵਰੀ, 2011 ਨੂੰ ਕੀਤੀ ਗਈ ਸੀ ਅਤੇ ਇਸ ਉਪਰੰਤ ਇਹ ਹਰ ਸਾਲ ਇਸੇ ਮਿਤੀ ਭਾਵ 25 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਸਾਲ 25 ਜਨਵਰੀ, 2026 ਦੇ ਦਿਨ ਨੂੰ 16ਵਾਂ ਰਾਸ਼ਟਰੀ ਵੋਟਰ ਦਿਵਸ ਵਜੋਂ"ਮਾਈ ਇੰਡੀਆ, ਮਾਈ ਵੋਟ" ਦੇ ਥੀਮ ਹੇਠ ਰਾਜ, ਜ਼ਿਲ੍ਹਾ, ਵਿਧਾਨ ਸਭਾ ਚੋਣ ਹਲਕਾ ਪੱਧਰ 'ਤੇ ਹਰੇਕ ਪੋਲਿੰਗ ਸਟੇਸ਼ਨ ਲੋਕੇਸ਼ਨ 'ਤੇ ਮਨਾਇਆ ਗਿਆ। ਜ਼ਿਲ੍ਹਾ ਸੰਗਰੂਰ ਵਿੱਚ ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰ ਦਾ ਸਮਾਗਮ ਸਰਕਾਰੀ ਰਣਬੀਰ ਕਾਲਜ, ਸੰਗਰੂਰ ਵਿਖੇ ਕਰਵਾਇਆ ਗਿਆ, ਜਿਸ ਵਿਚ ਸ਼੍ਰੀ ਰਾਹੁਲ ਚਾਬਾ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸ਼ਰ, ਸੰਗਰੂਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਯੁਵਾ ਵੋਟਰਾਂ ਨੂੰ ਉਨ੍ਹਾਂ ਦੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਇਸ ਥੀਮ ਸਬੰਧੀ ਕਰਵਾਏ...
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ 

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ 

Punjab News
ਚੰਡੀਗੜ੍ਹ, 25 ਜਨਵਰੀ:-ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 77ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਇਨਵੈਸਟੀਗੇਸ਼ਨ (ਲੋਕਪਾਲ) ਪੰਜਾਬ ਵਿਭੂ ਰਾਜ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਪੰਜਾਬ ਐਲ.ਕੇ ਯਾਦਵ ਅਤੇ ਏਡੀਜੀਪੀ ਜੇਲ੍ਹਾਂ ਅਰੁਣ ਪਾਲ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਇੱਕ ਆਈਪੀਐਸ ਅਧਿਕਾਰੀ ਡੀਆਈਜੀ ਸੁਰੱਖਿਆ ਰਾਜ ਭਵਨ ਜਸਦੇਵ ਸਿੰਘ ਸਿੱਧੂ ਅਤੇ ਪੰਜ ਪੀਪੀਐਸ ਅਧਿਕਾਰੀਆਂ, ਜਿਨ੍ਹਾਂ ਵਿੱਚ ਏਆਈਜੀ ਐਸਐਸਜੀ ਰਣਦੀਪ ਸਿੰਘ ਮਾਨ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਸਿੰਘ, ਡੀਐਸਪੀ ਵਿਜੀਲੈਂਸ ਬਿਊਰੋ ਨਵਦੀਪ ਸਿੰਘ, ਏਸੀਪੀ ਪੀਬੀਆਈ ਅੰਮ੍ਰਿਤਸਰ ਸਪਿੰਦਰ ਕੌਰ ਅਤੇ ਡੀਐਸਪੀ...
ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦਾ ਮੁੱਖ ਸਾਥੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦਾ ਮੁੱਖ ਸਾਥੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime News
ਚੰਡੀਗੜ੍ਹ/ਐਸਏਐਸ ਨਗਰ, 25 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪਾਕਿਸਤਾਨ-ਅਧਾਰਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਮੁੱਖ ਸਾਥੀ ਨੂੰ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਮਨ ਕੁਮਾਰ ਉਰਫ਼ ਗੋਲੂ ਵਾਸੀ ਗੰਗਿਆਲ, ਜੰਮੂ ਵਜੋਂ ਹੋਈ ਹੈ। ਰਮਨ ਕੁਮਾਰ ਉਰਫ਼ ਗੋਲੂ ਨੂੰ ਅੰਬਾਲਾ ਪੁਲਿਸ ਨੇ ਲਗਭਗ ਇੱਕ ਹਫ਼ਤਾਪਹਿਲਾਂ ਅੰਬਾਲਾ ਦੇ ਥਾਣੇ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜੋ ਕਿ ਸ਼ਹਿਜ਼ਾਦ ਭੱਟੀ ਦੇ ਨਿਰਦੇਸ਼ਾਂ 'ਤੇ ਕੀਤਾ ਗਿਆ ਸੀ, ਜਿਸ ਵਿੱਚ ਮੁਲਜ਼ਮ ਨੇ ਭੱਟੀ ਦੇ ਇਸ਼ਾਰੇ 'ਤੇ ਦੋਸ਼ੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮ...