ਕਾਂਗਰਸ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਬਿਆਨ ਬੇਹੱਦ ਸ਼ਰਮਨਾਕ ਅਤੇ ਘਟੀਆ, ਲੋਕਾਂ ਦੀ ਧਾਰਮਿਕ ਆਸਥਾ ‘ਤੇ ਸਿੱਧਾ ਹਮਲਾ: ਕੁਲਦੀਪ ਧਾਲੀਵਾਲ
ਚੰਡੀਗੜ੍ਹ, 24 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸਾਂਸਦ ਧਰਮਵੀਰ ਗਾਂਧੀ ਦੇ ਹਾਲੀਆ ਬਿਆਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਬੇਹੱਦ ਸ਼ਰਮਨਾਕ, ਘਟੀਆ ਅਤੇ ਧਾਰਮਿਕ ਆਸਥਾ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਸ ਮੁੱਦੇ 'ਤੇ ਤੁਰੰਤ ਆਪਣਾ ਰੁਖ਼ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।
ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਾਡੇ ਬਜ਼ੁਰਗ ਅਤੇ ਗਰੀਬ ਲੋਕ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਖਾਟੂ ਸ਼ਿਆਮ, ਮਥੁਰਾ ਅਤੇ ਹਰਿਦੁਆਰ ਵਰਗੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ। ਕੀ ਬਜ਼ੁਰਗਾਂ ਅਤੇ ਗਰੀਬਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣਾ ਕੋਈ ਅਪਰਾਧ ਹੈ? ਧਰਮਵੀਰ ਗਾਂਧੀ ਨੂੰ ਇਸ ਕਲਿਆਣਕਾਰੀ ਪਹਿਲਕਦਮੀ ਵਿੱਚ ਕੀ ਬੁਰਾਈ ਨਜ਼ਰ ਆ ਰਹੀ ਹੈ?
...








