ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ
ਫ਼ਿਰੋਜ਼ਪੁਰ, 13 ਜਨਵਰੀ ( ) : ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਸਿਵਲ ਹਸਪਤਾਲ਼, ਫ਼ਿਰੋਜ਼ਪੁਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਧੀਆਂ ਦੀਆਂ ਲੋਹੜੀ ਮਨਾਈ ਗਈ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਸ਼ਾਮਿਲ ਹੋਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮਿਨਾਕਸ਼ੀ ਅਬਰੋਲ ਵੀ ਸ਼ਾਮਲ ਹੋਏ। ਇਸ ਸਮਾਗਮ ਦੌਰਾਨ ਧੀਆਂ ਵਲੋਂ ਗਿੱਧਾ ਪਾ ਕੇ ਅਤੇ ਗੀਤਾਂ ਰਾਹੀ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਸੁਨੇਹਾ ਦਿੱਤਾ ਗਿਆ
ਸਮਾਗਮ ਦੌਰਾਨ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਸਿਵਲ ਹਸਪਤਾਲ ਵਿੱਚ ਪੈਦਾ ਹੋਈਆਂ ਨਵਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਅਤੇ ਮੂੰਗਫਲੀ ਅਤੇ ਰਿਊੜੀਆਂ ਵੰਡ ਕੇ ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ। ਉਹਨਾਂ ਵਲੋਂ ਬੱਚੀਆ...








