Tuesday, August 4
Shadow

Tag: punjab news

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

Punjab News
ਖਨੌਰੀ/ਸੁਨਾਮ, 11 ਜਨਵਰੀ- ਜਿਹੜਾ ਵੀ ਇਨਸਾਨ ਦੁਨੀਆਂ ਵਿੱਚ ਆਇਆ ਹੈ, ਉਸ ਨੇ ਇੱਕ ਦਿਨ ਇੱਥੋਂ ਜਾਣਾ ਹੀ ਜਾਣਾ ਹੈ। ਪਰ ਕੁਝ ਲੋਕ ਅਜਿਹੇ ਹੁੰਦੇ ਹਨ, ਜਿਹੜੇ ਆਪਣੇ ਗੁਣਾਂ ਨਾਲ ਸਮਾਜ ਵਿੱਚ ਅਜਿਹੀ ਮਹਿਕ ਛੱਡ ਜਾਂਦੇ ਹਨ ਕਿ ਦੁਨੀਆਂ ਤੋਂ ਜਾਣ ਤੋਂ ਬਾਅਦ ਵੀ ਉਹ ਖੁਸ਼ਬੂ ਸਮਾਜ ਵਿੱਚ ਕਾਇਮ ਰਹਿੰਦੀ ਹੈ ਤੇ ਲੋਕ ਅਜਿਹੇ ਲੋਕਾਂ ਨੂੰ ਸਦਾ ਯਾਦ ਰੱਖਦੇ ਹਨ। ਸਵਰਗੀ ਸ਼੍ਰੀ ਸ਼ਾਮ ਲਾਲ ਗੋਇਲ ਪੁੱਤਰ ਸ਼੍ਰੀ ਬਾਬੂ ਰਾਮ ਗੋਇਲ ਵੀ ਅਜਿਹੀ ਹੀ ਸ਼ਖਸੀਅਤ ਦੇ ਮਾਲਕ ਸਨ ਤੇ ਉਹਨਾਂ ਵੱਲੋਂ ਸਮਾਜ ਦੀ ਬਿਹਤਰੀ ਲਈ ਪਾਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼੍ਰੀ ਸ਼ਾਮ ਲਾਲ ਗੋਇਲ ਨਮਿਤ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਰਸਮ ਪਗੜੀ ਸਮਾਰੋਹ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੀਤਾ। ਇਸ ਮੌਕੇ ਉਹਨਾਂ ਨੇ ਪ੍ਰਾਰਥਨਾ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਜ਼ਿਕਰਯੋਗ ਹੈ ਕਿ ਸ਼੍ਰੀ ਸ਼ਾਮ ਲਾਲ ਗੋਇਲ, ਕੈਬਨਿਟ ...
“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

Punjab News
ਮਾਲੇਰਕੋਟਲਾ, 11 ਜਨਵਰੀ -                  ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਪੜਾਅ ਦੂਜੇ, ਮਿਸ਼ਨ ‘ਸੰਪਰਕ’ ਅਧੀਨ ਸਥਾਨਕ ਊਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਇੱਕ ਮਹੱਤਵਪੂਰਣ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡਾਂ ਅਤੇ ਵਾਰਡਾਂ ਦੇ ਵੀ.ਡੀ.ਸੀ. ਮੈਂਬਰਾਂ ਨੇ ਗਰਮਜੋਸ਼ੀ ਨਾਲ ਭਾਗ ਲਿਆ, ਜਦਕਿ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਨਸ਼ਿਆਂ ਵਿਰੁੱਧ ਚਲ ਰਹੀ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ।                 ਇਸ ਮੌਕੇ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕਾਂ ਦਾ ਸਹਿਯੋਗ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਮਾਜ ਦਾ ਹਰ ਵਰਗ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਨਹੀਂ ਕਰੇਗਾ, ਤਦ ਤੱਕ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਪੂਰੀ ਤਰ੍ਹਾਂ ਜਿੱਤਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਮਿਸ਼ਨ ‘ਸੰਪਰਕ’ ਦਾ ਮੁੱਖ ਮਕਸਦ ਪੁਲਿਸ ਅਤੇ ਆਮ ਲ...
ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

Punjab News
ਫ਼ਰੀਦਕੋਟ 11 ਜਨਵਰੀ - ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਵੱਲੋਂ ਪਿੰਡ ਝੱਖੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।  ਮਹਿਕਮੇ ਵੱਲੋਂ ਕਿਸਾਨਾਂ ਨੂੰ ਕਣਕ ਝੋਨੇ ਵਿੱਚੋਂ ਥੋੜਾ ਥੋੜਾ ਰਕਬਾ ਘਟਾ ਕੇ ਤੇਲ ਬੀਜ ਦਾਲਾਂ ਫਲਾਂ ਅਤੇ ਸਬਜ਼ੀਆਂ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਘੱਟੋ ਘੱਟ ਆਪਣੇ ਘਰ ਦੀ ਲੋੜ ਸਰੋਂ ਛੋਲੇ, ਦਾਲਾਂ ,ਸਬਜ਼ੀਆਂ ,ਫਲ ਆਦਿ ਬੀਜਣ। ਇਸ ਕੈਂਪ ਵਿੱਚ ਕਣਕ ਦੀ ਫਸਲ ਸਬੰਧੀ ਡਾ. ਰੁਪਿੰਦਰ ਸਿੰਘ ਟ੍ਰੇਨਿੰਗ ਅਫਸਰ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਡਾ.ਪਰਮਪਾਲ ਸਿੰਘ ਏਡੀਓ ਵੱਲੋਂ ਕਿਸਾਨਾਂ ਨੂੰ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਤੋਂ ਬਾਅਦ ਡਾਕਟਰ ਕੁਲਵੰਤ ਸਿੰਘ ਅਤੇ ਸਮੁੱਚੀ ਟੀਮ ਵੱਲੋਂ ਅਗਾਂਹ ਵਧੂ ਕਿਸਾਨ ਮੱਖਣ ਸਿੰਘ ਅਤੇ ਹਰਬਖਸ਼ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ।  ਅਗਾਂਹ ਵਧੂ ਕਿਸਾਨ ਮੱਖਣ ਸਿੰਘ ਵੱਲੋਂ ਪਹਿਲਕਦਮੀ ਕਰਦੇ ਹੋਏ ਆਪਣੇ ਖੇਤਾਂ ਵਿੱਚ ਨਾਖਾਂ ਦਾ ਬਾਗ ਲ...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

Punjab News
ਸ੍ਰੀ ਆਨੰਦਪੁਰ ਸਾਹਿਬ, 11 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਪਾਵਰਕਾਮ ਗੈਸਟ ਹਾਊਸ, ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ। ਇਸ ਦਾ ਉਦੇਸ਼ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦੇ ਮੁੱਦਿਆਂ ਦਾ ਨਿਪਟਾਰਾ ਕਰਨਾ ਸੀ।     ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਆਏ ਲੋਕਾਂ ਨੇ ਕੈਬਨਿਟ ਮੰਤਰੀ ਨਾਲ ਸਿੱਧੀ ਮੁਲਾਕਾਤ ਕਰਕੇ ਸਿਹਤ ਸੇਵਾਵਾਂ, ਦਰਿਆ ਉੱਤੇ ਪੁਲਾਂ ਰਾਹੀਂ ਕਨੈਕਟੀਵਿਟੀ, ਹੜ੍ਹ ਪ੍ਰਭਾਵਿਤ ਇਲਾਕਿਆਂ, ਡਰੇਨੇਜ, ਸਟ੍ਰੀਟ ਲਾਈਟਾਂ, ਪਾਣੀ ਸਪਲਾਈ, ਬਿਜਲੀ ਸਪਲਾਈ, ਸੜਕਾਂ, ਰੈਵਨਿਊ ਮਾਮਲਿਆਂ, ਸਮਾਜਿਕ ਭਲਾਈ ਸਕੀਮਾਂ ਅਤੇ ਹੋਰ ਨਾਗਰਿਕ ਮੁੱਦਿਆਂ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ। ਕੈਬਨਿਟ ਮੰਤਰੀ ਨੇ ਧਿਆਨ ਨਾਲ ਹਰ ਸ਼ਿਕਾਇਤ ਸੁਣੀ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੇਂ-ਬੱਧ ਨਿਪਟਾਰੇ ਲਈ ਮੌਕੇ ’ਤੇ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।    ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਉਹ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ, ਮੁਲਤਾਨੀਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ, ਜਨਤਾ ਨਗਰ ਆਰ.ਓ.ਬੀ. ਨੂੰ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ, ਮੁਲਤਾਨੀਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ, ਜਨਤਾ ਨਗਰ ਆਰ.ਓ.ਬੀ. ਨੂੰ ਦਿੱਤੀ ਪ੍ਰਵਾਨਗੀ

Breaking News
ਬਠਿੰਡਾ, 10 ਜਨਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਜਨਤਾ ਨੂੰ ਸਮਰਪਿਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ। ਦੋਵਾਂ ਪ੍ਰੋਜੈਕਟਾਂ ਦਾ ਉਦੇਸ਼ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਮੁਲਤਾਨੀਆ ਆਰ.ਓ.ਬੀ. ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਘਾਟਨ ਵਿੱਚ ਸ਼ਾਮਲ ਹੋਏ ਨਿਵਾਸੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਦਾ ਇੱਕ ਮਹੱਤਵਪੂਰਨ ਰੇਲਵੇ ਜੰਕਸ਼ਨ ਹੋਣ ਕਰਕੇ, ਬਠਿੰਡਾ ਵਿੱਚੋਂ ਕਈ ਰੇਲਵੇ ਲਾਈਨਾਂ ਲੰਘਦੀਆਂ ਹਨ ਅਤੇ ਇਹ ਲਾਈਨਾਂ ਸ਼ਹਿਰ ਨੂੰ ਵੱਖ-ਵੱਖ ਹਿੱਸਿਆਂ ਵਿੱਚ ਵੰਡਦੀਆਂ ਹਨ। ਉਨ੍ਹਾਂ ਕਿਹਾ, "ਅੰਬਾਲਾ, ਦਿੱਲੀ, ਸਿਰਸਾ ਅਤੇ ਬੀਕਾਨੇਰ ਰੇਲਵੇ ਲਾਈਨਾਂ ਉੱਤੇ ਬਣਿਆ ਮੁਲਤਾਨੀਆ ਪੁਲ, ਬਠਿ...
ਕੇਂਦਰੀ ਬਜਟ ਹਰਿਆਣਾ ਦੀ ਤਰੱਕੀ ਲਈ ਹੋਰ ਰਾਹ ਪੱਧਰਾ ਕਰੇਗਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕੇਂਦਰੀ ਬਜਟ ਹਰਿਆਣਾ ਦੀ ਤਰੱਕੀ ਲਈ ਹੋਰ ਰਾਹ ਪੱਧਰਾ ਕਰੇਗਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 10 ਜਨਵਰੀ – ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਵਿਧਾਨ ਸਭਾਵਾਂ ਸਮੇਤ) ਦੇ ਵਿੱਤ ਮੰਤਰੀਆਂ ਨਾਲ ਇੱਕ ਪ੍ਰੀ-ਬਜਟ ਮੀਟਿੰਗ ਹੋਈ। ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ, ਉਨ੍ਹਾਂ ਨੇ ਕੇਂਦਰੀ ਬਜਟ ਵਿੱਚ ਹਰਿਆਣਾ ਨਾਲ ਸਬੰਧਤ ਕਈ ਮਹੱਤਵਪੂਰਨ ਮੰਗਾਂ ਪੇਸ਼ ਕੀਤੀਆਂ, ਜਿਨ੍ਹਾਂ ਵਿੱਚ ਖੇਤੀਬਾੜੀ, ਪੇਂਡੂ ਵਿਕਾਸ, ਡਾਕਟਰੀ ਦੇਖਭਾਲ, ਉਦਯੋਗਾਂ ਲਈ ਬਜਟ ਵੰਡ ਅਤੇ ਹੋਰ ਮੁੱਖ ਮੰਗਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਹਰਿਆਣਾ ਦੀ ਤਰੱਕੀ ਲਈ ਰਾਹ ਪੱਧਰਾ ਕਰੇਗਾ। ਹਰਿਆਣਾ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਵਿੱਚ ਪੂਰਾ ਯੋਗਦਾਨ ਪਾਵੇਗਾ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਰਾਜ ਨੂੰ ਨਿਰੰਤਰ ਤਰੱਕੀ ਦੇ ਰਾਹ 'ਤੇ ਅੱਗੇ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਅਸੀਂ ਆਪਣੇ ਪੱਧਰ 'ਤੇ ਕਾਫ਼ੀ ਯਤਨ ਕੀਤੇ ਹਨ, ਪਰ ਨਤੀਜੇ ਪ੍ਰਾਪਤ ਕਰਨ ਲਈ ਕੇਂਦਰੀ ਸਹਾਇਤਾ ਦ...
ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

Breaking News
ਚੰਡੀਗੜ੍ਹ, 10 ਜਨਵਰੀ:- ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ। ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2025 ਵਿੱਚ ਸਰਹੱਦੀ ਤਣਾਅ ਅਤੇ ਹੜ੍ਹਾਂ ਦੀ ਤਬਾਹੀ ਦੀ ਦੋਹਰੀ ਮਾਰ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2025 ਵਿੱਚ ਸਰਹੱਦੀ ਤਣਾਅ ਅਤੇ ਹੜ੍ਹਾਂ ਦੀ ਤਬਾਹੀ ਦੀ ਦੋਹਰੀ ਮਾਰ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ

Breaking News
ਚੰਡੀਗੜ੍ਹ/ਨਵੀਂ ਦਿੱਲੀ, 10 ਜਨਵਰੀ- ਲੰਘੇ ਵਰ੍ਹੇ 2025 ਦੌਰਾਨ ਭਾਰਤ-ਪਾਕਿਸਤਾਨ ਦਰਿਮਆਨ ਤਣਾਅ ਭਰੇ ਹਾਲਾਤ ਪੈਦਾ ਹੋਣ ਅਤੇ ਉਸ ਉਪਰੰਤ ਦਹਾਇਆਂ ਬਾਅਦ ਆਏ ਭਿਆਨਕ ਹੜ੍ਹਾਂ ਕਾਰਨ ਸੂਬੇ ਲਈ ਪੈਦਾ ਹੋਏ ਚੁਣੌਤੀਪੂਰਨ ਹਾਲਾਤਾਂ ਦਾ ਹਵਾਲਾਂ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਇੱਕ ਵਿਸ਼ੇਸ਼ ਆਰਥਿਕ ਪੈਕੇਜ ਮੁਹੱਈਆ ਕਰਨ ਦੀ ਪੁਰਜੋਰ ਮੰਗ ਕੀਤੀ ਹੈ। ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਉਣ ਵਾਲੇ ਕੇਂਦਰੀ ਬਜਟ 2026-27 ਲਈ ਰਾਜ ਦੀਆਂ ਮਹੱਤਵਪੂਰਨ ਵਿੱਤੀ ਲੋੜਾਂ ਅਤੇ ਨੀਤੀਗਤ ਮੰਗਾਂ ਨੂੰ ਪੇਸ਼ ਕਰਦੇ ਇੱਕ ਵਿਸਥਾਰਥ ਮੰਗ ਪੱਤਰ ਸੌਂਪਿਆਂ।  ਐਡਵੋਕੇਟ ਚੀਮਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਨੂੰ ,  ਭੂਗੋਲਿਕ ਤੌਰ ਤੇ ਮੁਲਕ  ਦੀ ਰੱਖਿਆ ਦੀ ਪਹਿਲੀ ਕਤਾਰ ਹੋਣ ਕਰਕੇ, ਸਰਹੱਦਾਂ 'ਤੇ ਵਧੇ ਹੋਏ ਸੁਰੱਖਿਆ ਤਣਾਅ ਦਾ ਸਾਹਮਣਾ ਕਰਨਾ ਪਿਆ ਜਿਸ  ਸਦਕਾ ਆਰਥਿਕ ਗਤੀਵਿਧੀਆਂ ਵਿੱਚ ਰ...
ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

Breaking News
ਚੰਡੀਗੜ੍ਹ, 10 ਜਨਵਰੀ:- ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ। ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ ਨੀਤੀ ਘਾੜ੍ਹ...
ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ

ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ

Breaking News
ਚੰਡੀਗੜ੍ਹ/ਲੁਧਿਆਣਾ, 10 ਜਨਵਰੀ  -ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਦੇ ਚੱਲਦਿਆਂ, 'ਇਨਵੈਸਟ ਪੰਜਾਬ' ਤਹਿਤ ਵੱਖ-ਵੱਖ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਉਦਯੋਗ, ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਥਾਨਕ ਫੋਕਲ ਪੁਆਇੰਟ ਵਿਖੇ ਕੇ.ਜੇ. ਫੋਰਜਿੰਗ ਵੱਲੋਂ 35 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਸਥਾਪਤ ਯੂਨਿਟ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਅਤੇ ਸੁਖਾਵਾਂ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਦੂਜਿਆ ਸੂਬਿਆਂ ਤੋਂ ਵੀ ਉਦਯੋਗਪਤੀ ਇੱਥੇ ਕਰੋੜਾਂ ਰੁਪਏ ਦਾ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਕੇ.ਜੇ. ਗਰੁੱਪ ਵੱਲੋਂ 35 ਕਰੋੜ ਦੀ ਲਾਗਤ ਨਾਲ ਨਵਾਂ 'ਟੂਲ ਰੂਮ' ਯੂਨਿਟ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਲ 2025 ਦੌਰਾਨ, ਕੇ.ਜੇ. ਪਰਿਵਾਰ ਵੱਲੋਂ ਜਿੱਥੇ 52 ਕਰੋੜ ਰੁਪਏ ਦਾ ਨਿਵੇਸ਼ ਕੀਤਾ ...