ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 1 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 10 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 1849 ਕਿਲੋ ਹੈਰੋਇਨ ਸਮੇਤ 42,622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 29,351 ਐਫਆਈਆਰਜ਼ ਦਰਜ ਕੀਤੀਆਂ ਹਨ।
ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਪੰਜਾਬ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
1849 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋ...








