ਆਬਜ਼ਰਵੇਸ਼ਨ ਹੋਮ, ਓਟ ਕਲੀਨਿਕਾਂ ਅਤੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਗਰੂਕਤਾ ਪ੍ਰੋਗਰਾਮ
ਹੁਸ਼ਿਆਰਪੁਰ, 31 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਸੇ ਤਹਿਤ ਪਿੰਡ ਖਨੌਰ, ਪੰਡੋਰੀ ਰੁਕਮਨ, ਪਥਰਾਲੀਆ, ਪੋਵਲ, ਚਾਹਲਪੁਰ, ਖਾਨਪੁਰ, ਸ਼ਾਹਪੁਰ, ਆਬਜ਼ਰਵੇਸ਼ਨ ਹੋਮ ਰਾਮ ਕਲੋਨੀ ਕੈਂਪ, ਓਟ ਕਲੀਨਿਕ ਹੈਲਥ ਸੈਂਟਰ ਗੜ੍ਹਸ਼ੰਕਰ, ਓਟ ਕਲੀਨਿਕ ਹੈਲਥ ਸੈਂਟਰ ਟਾਂਡਾ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ 'ਬਾਲ ਵਿਵਾਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ...








