Monday, August 3
Shadow

Tag: punjab news

ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

Punjab News
ਮਾਨਸਾ, 31 ਦਸੰਬਰ- ਪੰਜਾਬ ਸਰਕਾਰ ਵਲੋਂ ਲੋੜਵੰਦ ਬਜ਼ੁਰਗਾਂ ਦੀ ਸੇਵਾ-ਸੰਭਾਲ ਲਈ ਮਾਨਸਾ 'ਚ 9 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜਿਸ ਦਾ ਜਲਦੀ ਰਸਮੀ ਉਦਘਾਟਨ ਕਰਕੇ ਬੇਆਸਰਾ ਤੇ ਲੋੜਵੰਦ ਬਜ਼ੁਰਗਾਂ ਦੇ ਸਪੁਰਦ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਿਰਧ ਆਸ਼ਰਮ ਵਿਖੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।             ਇਸ ਮੌਕੇ ਉਨ੍ਹਾਂ ਬਿਰਧ ਆਸ਼ਰਮ ਦੀ ਇਮਾਰਤ ਅਤੇ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾ 72 ਬੈੱਡਾਂ ਦੀ ਸਮਰੱਥਾ ਵਾਲੇ ਬਿਰਧ ਆਸ਼ਰਮ ਵਿੱਚ ਸਾਰੀਆਂ ਸਹੂਲਤਾਂ ਰਹਿਣਾ, ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਆਦਿ ਅਤੇ ਡੇਅ ਕੇਅਰ ਦਾ ਜਾਇਜ਼ਾ ਲਿਆ।ਉਨ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨੂੰ ਸੁਚੱਜੇ ਤਰੀਕੇ ਨਾਲ ਸਾਰੀਆਂ ਸਹੂਲਤਾ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾ...
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

Punjab News
ਸ੍ਰੀ ਹਰਗੋਬਿੰਦਪੁਰ ਸਾਹਿਬ /ਬਟਾਲਾ 31 ਦਸੰਬਰ (    ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਕਰੀਬ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ...
ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

Punjab News
ਸ੍ਰੀ ਅਨੰਦਪੁਰ ਸਾਹਿਬ 31 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸਾਲ ਦੇ ਪਾਵਨ ਮੌਕੇ ‘ਤੇ ਦੇਸ਼ ਭਰ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇਕ ਪੰਜਾਬੀ ਲਈ ਖੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ।ਕੈਬਨਿਟ ਮੰਤਰੀ ਬੈਂਸ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੇ ਹਰ ਕੋਨੇ ਵਿੱਚ ਮਿਹਨਤ, ਇਮਾਨਦਾਰੀ ਅਤੇ ਆਪਣੀ ਕਾਬਲੀਅਤ ਨਾਲ ਵੱਖਰੀ ਪਹਿਚਾਣ ਬਣਾਈ ਹੈ। ਉਨ੍ਹਾਂ ਆਸ ਜਤਾਈ ਕਿ ਨਵਾਂ ਸਾਲ ਸਮਾਜਿਕ ਏਕਤਾ, ਭਾਈਚਾਰੇ ਅਤੇ ਸਾਂਝੀ ਸੂਝ-ਬੂਝ ਨੂੰ ਹੋਰ ਮਜ਼ਬੂਤ ਕਰੇਗਾ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨਾਲ-ਨਾਲ ਬਾਹਰ ਵੱਸਦੇ ਪੰਜਾਬੀਆਂ ਨਾਲ ਵੀ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਾਲ ਵਿੱਚ ਸਕਾਰਾਤਮਕ ਸੋਚ, ਸਿੱਖਿਆ ਅਤੇ ਨਵੀਨਤਾ ਵੱਲ ਧਿਆਨ ਦੇਣ।ਅੰਤ ਵਿੱਚ ਕੈਬਨਿਟ ਮੰਤਰੀ ਨੇ ਅਰਦਾਸ ਕੀਤੀ ਕਿ ਨਵਾਂ ਸਾਲ ਪੰਜਾਬ ਅਤੇ ਪੰਜਾਬੀਆਂ ਲਈ ਸ...
ਨੌਜਵਾਨਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ `ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ, ਪੱਟੀ

ਨੌਜਵਾਨਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ `ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ, ਪੱਟੀ

Punjab News
ਪੱਟੀ/ਤਰਨ ਤਾਰਨ, 31 ਦਸੰਬਰ (         ) - ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਹੈ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2026 ਵਿੱਚ ਖੁੱਲਣ ਦੀ ਸੰਭਾਵਨਾ ਹੈ। ਇਸ ਕੰਪਿਊਟਰ ਬੇਸਿਸ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ ਵਿਖੇ ਸੁ਼ਰੂ ਹੈ। ਉਨ੍ਹਾਂ ਦੱਸਿਆ ਕਿ ਇਹ ਪੇਪਰ ਪੰਜਾਬੀ ਵਿੱਚ ਵੀ ਹੋਣਾ ਹੈ। ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਤਰਨ-ਤਾਰਨ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫ਼ੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਜੇਕਰ ਆਨਲਾਈਨ ਅਪਲਾਈ ਹੋ ਗਿਆ ਹੈ ਤਾਂ ਉਸ ਦੀ ਇੱਕ ਕਾਪੀ ਅਗਰ ਨਹੀਂ ਹੋਇਆ ਤਾਂ ਕੇਵਲ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰ...
ਨਸ਼ਿਆਂ ਤੇ ਹੋਰਨਾਂ ਅਲਾਮਤਾਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਬਣੀ ਲੋਕ ਲਹਿਰ – ਨੀਰਜ ਗੋਇਲ

ਨਸ਼ਿਆਂ ਤੇ ਹੋਰਨਾਂ ਅਲਾਮਤਾਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਬਣੀ ਲੋਕ ਲਹਿਰ – ਨੀਰਜ ਗੋਇਲ

Local news
ਹੁਸ਼ਿਆਰਪੁਰ, 30 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਮੁਹਿੰਮ ਇਕ ਲੋਕ ਲਹਿਰ ਬਣ ਗਈ ਹੈ                 ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਅੱਜ ਵੱਖ-ਵੱਖ ਪਿੰਡਾਂ ਜਿਵੇਂ ਕਿ ਮਹਿਮੋਵਾਲ, ਮਹਿਤਾਬਪੁਰ, ਨਾਰਾ, ਨੌਗਰਾਂਵਾ, ਸੰਘਵਾਲ, ਦੀਨੋਵਾਲ ਖੁਰਦ, ਮੌਲੀ , ਮਹਿਮੂਦਪੁਰ ਅਤੇ ਨਗਰ ਨਿਗਮ ...
ਜ਼ਿਲ੍ਹੇ ‘ਚ ਯੁੱਧ ਨਸ਼ਿਆ ਵਿਰੁੱਧ ਦਾ ਦੂਜਾ ਪੜਾਅ 7 ਜਨਵਰੀ ਤੋਂ ਹੋਵੇਗਾ ਸ਼ੁਰੂ, ਜ਼ਿਲ੍ਹੇ ‘ਚ 10 ਜਨਵਰੀ ਤੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ 

ਜ਼ਿਲ੍ਹੇ ‘ਚ ਯੁੱਧ ਨਸ਼ਿਆ ਵਿਰੁੱਧ ਦਾ ਦੂਜਾ ਪੜਾਅ 7 ਜਨਵਰੀ ਤੋਂ ਹੋਵੇਗਾ ਸ਼ੁਰੂ, ਜ਼ਿਲ੍ਹੇ ‘ਚ 10 ਜਨਵਰੀ ਤੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ 

Local news
ਰੂਪਨਗਰ, 30 ਦਸੰਬਰ: ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ 7 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ 10 ਜਨਵਰੀ ਤੋਂ 25 ਜਨਵਰੀ ਤੱਕ ਮੀਟਿੰਗਾਂ ਕੀਤੀਆ ਜਾਣਗੀਆਂ ਅਤੇ ਇੱਕ ਦਿਨ ਵਿੱਚ ਹਰੇਕ ਹਲਕੇ ਦੇ 20 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਤੇ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਜ਼ਿਲ੍ਹੇ ਦੀ ਟੀਮ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਇੱਕ ਸਮਾਜਿਕ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਪਹਿਲਾ ਪੜਾਅ ਸਫ਼ਲ ਰਿਹਾ ਤੇ ਇਸ ਮੁਹਿੰਮ ਦੌਰਾਨ ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਗਿਆ, ਉਥੇ ਹੀ ਨਸ਼ਿਆਂ ਦੀ ਵੀ ਵੱਡੀ ਖੇਪ ਬਰਾਮਦ ਕੀਤੀ ਗਈ।  ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜ੍ਹਤ ਨੋਜਵਾਨਾਂ ਨੂੰ ਵੀ ਸਿਹਤ ਵਿਭ...
ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮ ਵੇਅਰਹਾਊਸ ਦੀ ਕੀਤੀ ਤਿਮਾਹੀ ਪੜਤਾਲ

ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮ ਵੇਅਰਹਾਊਸ ਦੀ ਕੀਤੀ ਤਿਮਾਹੀ ਪੜਤਾਲ

Local news
ਹੁਸ਼ਿਆਰਪੁਰ, 30 ਦਸੰਬਰ :-         ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਈ.ਵੀ.ਐਮ ਵੇਅਰਹਾਊਸ ਦੀ ਦਸੰਬਰ 2025 ਦੀ ਤਿਮਾਹੀ ਪੜਤਾਲ  ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।     ਪੜਤਾਲ ਪ੍ਰਕਿਰਿਆ ਤਹਿਤ ਵੇਅਰਹਾਊਸ ਨੂੰ ਖੋਲ੍ਹ ਕੇ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਥਿਤੀ, ਸੁਰੱਖਿਆ ਪ੍ਰਬੰਧ, ਸੀਲਿੰਗ ਵਿਵਸਥਾ ਅਤੇ ਸੀ.ਸੀ.ਟੀ.ਵੀ ਨਿਗਰਾਨੀ ਵਿਵਸਥਾ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸਾਰੇ ਸਬੰਧਤ ਰਿਕਾਰਡ, ਲਾਗ ਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।         ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਈ.ਵੀ.ਐਮ ਵੇਅਰਹਾਊਸ ਦੀ ਤਿਮਾਹੀ ਪੜਤਾਲ ਇਕ ਨਿਯਮਿਤ ਅਤੇ ਜ਼ਰੂਰੀ ਪ੍ਰਕਿਰਿਆ ਹੈ, ਜੋ ਹਰੇਕ ਜ਼ਿਲ੍ਹੇ ਵਿਚ ਸਮੇਂ-ਸਮੇਂ ਸਿਰ ਕੀਤੀ ਜਾਂਦੀ ਹੈ। ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਬਣਾਏ ਰੱਖਣਾ ਹੈ। ਉਨ੍ਹਾਂ ਸੰਤੁਸ...
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ

Punjab News
ਧੂਰੀ, 30 ਦਸੰਬਰ:- ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਧੂਰੀ ਦੇ ਵਾਰਡ ਨੰਬਰ 4 ਦੇ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਐਡਵੋਕੇਟ ਰਾਜੀਵ ਚੌਧਰੀ ਦਾ ਪਾਰਟੀ ਵਿੱਚ ਆਉਣ ’ਤੇ ਸਵਾਗਤ ਕੀਤਾ।  ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਆਪ ਨਾਲ ਜੁੜ ਰਹੇ ਹਨ। ਉਨ੍ਹਾਂ ਐਡਵੋਕੇਟ ਰਾਜੀਵ ਚੌਧਰੀ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਇਕ ਵਲੰਟੀਅਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ ਅਤੇ ਜ਼ਮੀਨੀ ਪੱਧਰ ’...
ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ ‘ਮਹਾਤਮਾ ਗਾਂਧੀ ਦਾ ਦੂਜਾ ਕਤਲ’ ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ ‘ਮਹਾਤਮਾ ਗਾਂਧੀ ਦਾ ਦੂਜਾ ਕਤਲ’ ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

Punjab News
ਚੰਡੀਗੜ੍ਹ, 30 ਦਸੰਬਰ:- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਵਿਕਸਿਤ ਭਾਰਤ - ਰੋਜ਼ਗਾਰ ਅਤੇ ਅਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ' (ਵੀਬੀ-ਜੀ ਰਾਮ ਜੀ) ਨੂੰ ਕੇਂਦਰ ਦੀ ਇਕ ਸੌੜੀ ਚਾਲ ਅਤੇ ਮਹਾਤਮਾ ਗਾਂਧੀ ਦਾ ਦੂਜਾ ਕਤਲ ਕਰਾਰ ਦਿੱਤਾ। ਉਨ੍ਹਾਂ ਕੇਂਦਰ 'ਤੇ ਗਾਰੰਟੀਸ਼ੁਦਾ ਰੁਜ਼ਗਾਰ ਦੇ ਸਿਧਾਂਤਾਂ ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕਰਦਿਆਂ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੌੜੀਆਂ ਚਾਲਾਂ ਚੱਲਣ ਦਾ ਦੋਸ਼ ਲਗਾਇਆ। 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਰਕਾਰੀ ਮਤੇ 'ਤੇ ਚਰਚਾ ਦੌਰਾਨ ਸਦਨ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕੇਂਦਰ ਦੀਆਂ ਲੂੰਬੜ ਚਾਲਾਂ ਜਾਹਰ ਕੀਤੀਆਂ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ "ਮੂੰਹ ਮੇਂ ਰਾਮ ਰਾਮ, ਬਗਲ ਮੇਂ ਛੁਰੀ" ਵਾਲੀ ਰਣਨੀਤੀ ਅਪਣਾਈ ਜਾ ਰਹੀ ਹੈ। ਉਹ ਗਰੀਬਾਂ ਦੀ ਭਲਾਈ ਦੀ ਮਹਿਜ ਗੱਲ ਹੀ ਕਰਦੇ ਹਨ ਪਰ ਉਨ੍ਹਾਂ ਦੀਆਂ ਨੀਤੀਆਂ ਗਰੀਬਾਂ ਦੀ ਭਲਾਈ ਦੇ ਉਲਟ ਕੰਮ ਕਰਨ ਵਾਲੀਆਂ ਹਨ। ਕੈਬਨਿਟ ਮੰਤਰੀ ਨੇ ਯੋਜਨਾ ...
‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 30 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 304ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 319 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 304 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,480 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 455 ਗ੍ਰਾਮ ਹੈਰੋਇਨ, 25 ਕਿਲੋ ਭੁੱਕੀ, 1995 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 54,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...