26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ
ਚੰਡੀਗੜ੍ਹ, 23 ਅਗਸਤ: ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ।
ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਮੌਕੇ ਪ੍ਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੀ ਮੌਕੇ ’ਤੇ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਸੰਭਵ ਹੱਲ ਯਕੀਨੀ ਬਣਾਉਣਾ ਹੈ।
ਐਨ.ਆਰ.ਆਈ. ਮਿਲਣੀ ਦਾ ਵੇਰਵਾ ਦਿੰਦਿਆਂ ਐਨ.ਆਰ.ਆਈ ਮੰਤਰੀ ਨੇ ਦੱਸਿਆ ਕਿ ਇਹ ਮਿਲਣੀ 26 ਅਗਸਤ, ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ, ਹੋਟਲ ਸੇਪਲ, ਜੀ.ਟੀ. ਰੋਡ, ਨੇੜੇ ਤਿੰਨਕੋਨੀ, ਬਠਿੰਡਾ ਵਿਖੇ ਹੋਵੇਗ...








